ਲੁਧਿਆਣਾ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਦੇ ਡੀਸੀ ਦਫਤਰ ਪਹੁੰਚੇ। ਜਿੱਥੇ ਉਹਨਾਂ ਨੇ ਲੁਧਿਆਣਾ ਦੇ ਡੀਸੀ ਜਤਿੰਦਰ ਜੋਰਵਾਲ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਬੀਜੇਪੀ ਉਮੀਦਵਾਰਾਂ ਨਾਲ ਧੱਕੇਸ਼ਾਹੀ ਹੋਣ ਦੇ ਦੋਸ਼ ਲਗਾਏ ਹਨ।
ਭਾਜਪਾ ਉਮੀਦਵਾਰਾਂ ਨਾਲ ਧੱਕੇਸ਼ਾਹੀ ਦੇ ਦੋਸ਼
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਾਣਬੁਝ ਕੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਪ੍ਰਸ਼ਾਸਨ ਵੱਲੋਂ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਬੀਜੇਪੀ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਵੋਟਾਂ ਕੱਟੀਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਹਾਰ ਤੋਂ ਬੁਖਲਾਈ ਹੋਈ ਹੈ। ਇਸ ਕਰਕੇ ਬੀਜੇਪੀ ਉਮੀਦਵਾਰਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ। ਉਹਨਾਂ ਨੇ ਕਿਹਾ ਫਿਰ ਵੀ ਲੁਧਿਆਣਾ ਵਿੱਚ ਬੀਜੇਪੀ ਦਾ ਹੀ ਮੇਅਰ ਬਣੇਗਾ। ਇਸ ਦੌਰਾਨ ਉਹਨਾਂ ਨੇ ਆਮ ਆਦਮੀ ਪਾਰਟੀ ਉੱਪਰ ਪਰਿਵਾਰਵਾਦ ਦਾ ਵੀ ਦੋਸ਼ ਲਗਾਇਆ ਹੈ।
ਪਰਿਵਾਰਵਾਦ ਦੇ ਰਾਹ 'ਤੇ 'ਆਪ': ਬਿੱਟੂ
ਕੇਂਦਰੀ ਮੰਤਰੀ ਬਿੱਟੂ ਨੇ ਕਿਹਾ ਕਿ ਆਪ ਦੇ ਵਿਧਾਇਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨਗਰ ਨਿਗਮ ਚੋਣਾਂ ਦੇ ਲਈ ਉਮੀਦਵਾਰ ਬਣਾਇਆ ਗਿਆ ਹੈ। ਉਹਨਾਂ ਨੇ ਕਿਹਾ ਕਿ ਆਪਣੇ ਆਪ ਨੂੰ ਵਲੰਟੀਅਰਾਂ ਦੀ ਪਾਰਟੀ ਕਹਿਣ ਵਾਲੀ ਪਾਰਟੀ ਵਿੱਚ ਕਿਸੇ ਵੀ ਵਲੰਟੀਅਰ ਨੂੰ ਨਗਰ ਨਿਗਮ ਚੋਣਾਂ ਵਿੱਚ ਉਮੀਦਵਾਰ ਨਹੀਂ ਬਣਾਇਆ ਗਿਆ ਹੈ।
ਡੱਲੇਵਾਲ ਦੀ ਸਿਹਤ ਨੂੰ ਲੈ ਕੇ ਆਖੀ ਇਹ ਗੱਲ
ਇਸ ਦੌਰਾਨ ਉਹਨਾਂ ਨੇ ਖਨੌਰੀ ਬਾਰਡਰ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਨੂੰ ਲੈ ਕੇ ਵੀ ਚਿੰਤਾ ਜਾਹਿਰ ਕੀਤੀ ਹੈ। ਉਥੇ ਹੀ ਜਦੋਂ ਪੱਤਰਕਾਰ ਵਲੋਂ ਲੁਧਿਆਣਾ 'ਚ ਬੁੱਢੇ ਨਾਲੇ ਨੂੰ ਲੈਕੇ ਚੱਲ ਰਹੇ ਮੋਰਚੇ ਸਬੰਧੀ ਸਵਾਲ ਕੀਤਾ ਗਿਆ ਤਾਂ ਉਹ ਬਿਨਾਂ ਕੋਈ ਜਵਾਬ ਦਿੰਦਿਆਂ ਸਵਾਲ ਨੂੰ ਟਾਲ ਕੇ ਉਥੋਂ ਨਿਕਲ ਗਏ।
- ਪਹਿਲਾਂ ਸਮੋਸੇ ਤਾਂ ਹੁਣ ਜੰਗਲੀ ਕੁੱਕੜ ਕਾਰਨ ਚਰਚਾ 'ਚ CM ਸੁੱਖੂ, ਵਿਰੋਧੀਆਂ ਨੇ ਚੁੱਕੇ ਸਵਾਲ, ਮੁੱਖ ਮੰਤਰੀ ਨੇ ਕਿਹਾ- ਬਦਨਾਮ ਕਰਨ ਦੀ ਸਾਜ਼ਿਸ਼
- ਲੈਂਡ ਸੀਲਿੰਗ ਐਕਟ ਨੂੰ ਹੱਥ ਪਾਉਣ ਤੋਂ ਪਹਿਲਾਂ ਫੂਕ-ਫੂਕ ਕੇ ਕਦਮ ਚੁੱਕੇਗੀ ਸੁਖਵਿੰਦਰ ਸਰਕਾਰ, ਡੇਰਾ ਬਿਆਸ ਲਈ ਐਕਟ ਬਦਲਣ ਤੇ ਉੱਠਣਗੇ ਸਵਾਲ
- ਬਠਿੰਡਾ 'ਚ ਪੈਟਰੋਲ ਪੰਪ 'ਤੇ ਸੁਰੱਖਿਆ ਗਾਰਡ ਤੋਂ ਰਾਈਫਲ ਖੋਹਣ ਵਾਲੇ ਤਿੰਨ ਨੌਜਵਾਨ ਚੜੇ ਪੁਲਿਸ ਅੜਿੱਕੇ