ਚੰਡੀਗੜ੍ਹ: ਪਾਰਟੀ ਨੇ ਪੰਜਾਬ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ਭਾਜਪਾ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਰਹੀ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਬਿੱਟੂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਦੱਸ ਦਈਏ ਕਿ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ। ਇਸ ਲਈ ਬਿੱਟੂ ਕੱਲ੍ਹ ਹੀ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਹਰਿਆਣਾ ਤੋਂ ਚੋਣ ਲੜਨ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਪਰ ਉਥੋਂ ਭਾਜਪਾ ਨੇ ਕਾਂਗਰਸ ਛੱਡ ਕੇ ਆਈ ਕਿਰਨ ਚੌਧਰੀ ਨੂੰ ਆਪਣਾ ਰਾਜ ਸਭਾ ਉਮੀਦਵਾਰ ਬਣਾਇਆ ਹੈ।
ਰਵਨੀਤ ਸਿੰਘ ਬਿੱਟੂ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ: ਨਾਮਜ਼ਦਗੀ ਫਾਰਮ ਭਰਨ ਲਈ ਜੈਪੁਰ ਹਵਾਈ ਅੱਡੇ 'ਤੇ ਉਤਰੇ ਕੇਂਦਰੀ ਮੰਤਰੀ ਰਵਨਤੀ ਬਿੱਟੂ ਨੇ ਮੀਡੀਆ ਦੇ ਰੂਬਰੂਹ ਹੁੰਦਿਆ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਭਾਜਪਾ ਦੀ ਸਤਿਕਾਰਯੋਗ ਲੀਡਰਸ਼ਿਪ ਦਾ ਬਹੁਤ ਧੰਨਵਾਦੀ ਹਾਂ। ਰਾਜਸਥਾਨ ਤੋਂ ਮੈਨੂੰ ਰਾਜ ਸਭਾ ਲਈ ਨਾਮਜ਼ਦ ਕਰਕੇ ਮੇਰੇ 'ਤੇ ਭਰੋਸਾ ਪ੍ਰਗਟਾਇਆ ਹੈ। ਮੈਂ ਆਪਣੇ ਮਹਾਨ ਦੇਸ਼ ਅਤੇ ਪਾਰਟੀ ਨੂੰ ਮਾਣ ਦਿਵਾਉਣ ਲਈ ਅਣਥੱਕ ਮਿਹਨਤ ਕਰਨ ਦਾ ਵਾਅਦਾ ਕਰਦਾ ਹਾਂ। ਤੁਹਾਡੇ ਸਮਰਥਨ ਨਾਲ, ਮੈਂ ਸਾਡੇ ਸੰਵਿਧਾਨ ਦੇ ਮੁੱਲਾਂ ਅਤੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਅਤੇ ਸਾਡੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦਾ ਯਤਨ ਕਰਾਂਗਾ।
ਬਿੱਟੀ ਨੂੰ ਲੋਕ ਸਭਾ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ: ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਰਵਨੀਤ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦਾ ਪੋਤਾ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਦਾ ਪੁੱਤਰ ਹੈ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਪਰ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ 20 ਹਜ਼ਾਰ 942 ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਲੋਕ ਸਭਾ ਚੋਣਾਂ ਵਿੱਚ ਹਾਰ ਦੇ ਬਾਵਜੂਦ ਭਾਜਪਾ ਨੇ ਪੰਜਾਬ ਵਿੱਚੋਂ ਕਿਸੇ ਹੋਰ ਨੂੰ ਨਹੀਂ ਚੁਣਿਆ ਅਤੇ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ। ਇਸ ਤੋਂ ਬਾਅਦ ਉਨ੍ਹਾਂ ਲਈ ਰਾਜ ਸਭਾ ਜਾਣਾ ਅਤੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਾ ਬਹੁਤ ਜ਼ਰੂਰੀ ਹੈ।
ਪੰਜਾਬ ਵਿੱਚ 2028 ਤੋਂ ਪਹਿਲਾਂ ਕੋਈ ਸੀਟ ਖਾਲੀ ਨਹੀਂ ਹੈ: ਪੰਜਾਬ ਨੂੰ ਛੱਡ ਕੇ 9 ਰਾਜਾਂ ਦੀਆਂ 12 ਸੀਟਾਂ ਲਈ ਰਾਜ ਸਭਾ ਚੋਣਾਂ ਹੋ ਰਹੀਆਂ ਹਨ। ਪੰਜਾਬ ਦੀ ਗੱਲ ਕਰੀਏ ਤਾਂ 2028 ਤੋਂ ਪਹਿਲਾਂ ਇੱਥੇ 7 ਸੀਟਾਂ ਵਿੱਚੋਂ ਕੋਈ ਵੀ ਖਾਲੀ ਨਹੀਂ ਹੋਵੇਗੀ। ਅਜਿਹੇ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਹਰਿਆਣਾ ਜਾਂ ਰਾਜਸਥਾਨ ਦੀ ਸੀਟ ਲਈ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ।
ਜਦਕਿ ਰਾਜਸਥਾਨ ਤੋਂ ਭਾਜਪਾ ਦੇ ਸਾਬਕਾ ਪ੍ਰਧਾਨ ਸਤੀਸ਼ ਪੂਨੀਆ ਅਤੇ ਅਰੁਣ ਚਤੁਰਵੇਦੀ, ਸਾਬਕਾ ਵਿਰੋਧੀ ਧਿਰ ਦੇ ਨੇਤਾ ਰਾਜੇਂਦਰ ਰਾਠੌਰ, ਭਾਜਪਾ ਦੀ ਰਾਸ਼ਟਰੀ ਜਨਰਲ ਸਕੱਤਰ ਅਲਕਾ ਗੁਰਜਰ ਅਤੇ ਸਾਬਕਾ ਸੰਸਦ ਮੈਂਬਰ ਸੀਆਰ ਚੌਧਰੀ ਦੇ ਨਾਂ ਵੀ ਸ਼ਾਮਲ ਹਨ।
- ਵਿਵਾਦਾਂ 'ਚ ਘਿਰੀ ਕੰਗਨਾ ਦੀ 'ਐਮਰਜੈਂਸੀ', ਸ਼੍ਰੋਮਣੀ ਕਮੇਟੀ ਦਾ ਆਇਆ ਵੱਡਾ ਬਿਆਨ, ਸੁਣੋ ਤਾਂ ਜਰਾ ਕੀ ਕਿਹਾ... - FILM EMERGENCY CONTROVERSY
- ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਦੋ ਧਿਰਾਂ 'ਚ ਚੱਲੀਆਂ ਗੋਲੀਆਂ, ਬੱਚੀ ਸਮੇਤ 2 ਲੋਕ ਜਖ਼ਮੀ ਅਤੇ 1 ਦੀ ਹੋਈ ਮੌਤ, ਮੌਕੇ ਦੀ ਵੀਡੀਓ ਆਈ ਸਾਹਮਣੇ - Shots fired in two parties
- ਵਿਵਾਦਾਂ 'ਚ ਘਿਰੀ ਕੰਗਨਾ ਰਣੌਤ ਦੀ 'ਐਮਰਜੈਂਸੀ', ਫਿਲਮ ਉਤੇ ਭੜਕ ਗਏ ਸਿੱਖ - ਕਹਿੰਦੇ ਰੋਕ ਦਿਓ ਫਿਲਮ ਨਹੀਂ ਤਾਂ... - Film Emergency dispute
ਹਰਿਆਣਾ 'ਚ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਰਾਜਸਥਾਨ ਦਾ ਰੁਖ: ਰਾਜਸਥਾਨ ਦੇ ਨਾਲ-ਨਾਲ ਹਰਿਆਣਾ ਦੇ ਰੋਹਤਕ ਤੋਂ ਦੀਪੇਂਦਰ ਹੁੱਡਾ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਉੱਥੋਂ ਦੀ ਸੀਟ ਵੀ ਖਾਲੀ ਹੋ ਗਈ। ਹੁਣ ਇਸ ਸੀਟ 'ਤੇ ਵੀ ਚੋਣਾਂ ਹੋ ਰਹੀਆਂ ਹਨ। ਇਸ ਸੀਟ ਲਈ ਪਹਿਲਾਂ ਰਵਨੀਤ ਬਿੱਟੂ ਦਾ ਨਾਂ ਸਾਹਮਣੇ ਆਇਆ ਸੀ ਪਰ ਵੱਧਦੇ ਵਿਰੋਧ ਨੂੰ ਦੇਖਦਿਆਂ ਭਾਜਪਾ ਹੁਣ ਰਵਨੀਤ ਬਿੱਟੂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਰਹੀ ਹੈ।