ਮੋਗਾ: ਭਾਜਪਾ ਦੀ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਮੌੜ ਦੇ ਬਾਘਾਪੁਰਾਣਾ ਇਲਾਕੇ ਵਿੱਚ ਪਹੁੰਚੀ। ਉਨ੍ਹਾਂ ਨੇ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸਮ੍ਰਿਤੀ ਇਰਾਨੀ ਨੇ ਚੋਣ ਪ੍ਰਚਾਰ ਦੌਰਾਨ ਆਖਿਆ ਕਿ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਘਬਰਾਏ ਹੋਏ ਹਨ ਅਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕ ਪਹਿਲਾਂ ਹੀ ਦੁੁਖੀ ਹਨ। ਉਨ੍ਹਾਂ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਉਹ ਮੁੜ ਰੰਗਲਾ ਬਣਾਉਣਾ ਚਾਹੁੰਦੇ ਹਨ ਤਾਂ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਵੋਟ ਕਰਨ ਅਤੇ ਮੁੜ ਤੋਂ ਪੀਐੱਮ ਨਰੇਂਦਰ ਮੋਦੀ ਦੀ ਯੋਗ ਅਗਵਾਈ ਦਾ ਨਿੱਘ ਮਾਨਣ।
ਪੰਜਾਬ ਦੀ ਤਰੱਕੀ ਵਿੱਚ ਯੋਗਦਾਨ: ਬਾਘਾ ਪੁਰਾਣਾ ਵਿਖੇ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਨਰਿੰਦਰ ਮੋਦੀ ਹਮੇਸ਼ਾ ਦੇਸ਼ ਲਈ ਡਟੇ ਹਨ ਅਤੇ ਹਮੇਸ਼ਾ ਖੜੇ ਰਹਿਣਗੇ। ਉਨ੍ਹਾਂ ਪੰਜਾਬ ਲਈ ਹਮੇਸ਼ਾ ਨਵੀਆਂ ਸਕੀਮਾਂ ਲਾਗੂ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਹੀ ਪੰਜਾਬ ਦੀ ਭਲਾਈ ਲਈ ਡਟੇ ਹਨ ਅਤੇ ਭਵਿੱਖ ਵਿੱਚ ਵੀ ਅਜਿਹਾ ਕਰਦੇ ਰਹਿਣਗੇ। ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਤਰੱਕੀ ਵਿੱਚ ਹੋਰ ਵੀ ਯੋਗਦਾਨ ਪਾਵਾਂਗੇ।
- ਬੇਹੱਦ ਰੋਮਾਂਚਕ ਹੋਵੇਗਾ ਫਤਿਹਗੜ੍ਹ ਸਾਹਿਬ ਸੀਟ ਦਾ ਫਸਵਾ ਮੁਕਾਬਲਾ, ਜਾਣੋ ਕੌਣ ਕਿਸ 'ਤੇ ਪਵੇਗਾ ਭਾਰੀ? - Lok Sabha Election 2024
- ਭਾਜਪਾ ਦੇ ਉਮੀਦਵਾਰ ਦਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ - Lok Sabha Elections 2024
- ਰਾਹੁਲ ਗਾਂਧੀ ਦਾ ਵਿਰੋਧ ਕਰਨ ਜਾ ਰਹੇ 1984 ਪੀੜਤਾਂ ਨੂੰ ਪੁਲਿਸ ਨੇ ਰੋਕਿਆ, ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ - protest against Rahul Gandhi
ਪੰਜਾਬ ਨੂੰ ਸੱਚਮੁੱਚ ਰੰਗਲਾ ਬਣਾਓ: ਸਮ੍ਰਿਤੀ ਇਰਾਨੀ ਨੇ ਕਿਹਾ ਕਿ ਭਾਜਪਾ ਨੇ ਹੰਸਰਾਜ ਹੰਸ ਨੂੰ ਫਰੀਦਕੋਟ ਹਲਕੇ ਤੋਂ ਉਮੀਦਵਾਰ ਬਣਾਇਆ ਹੈ। ਤੁਸੀਂ ਲੋਕ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੰਸਦ ਵਿੱਚ ਭੇਜੋ। ਹੰਸਰਾਜ ਹੰਸ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਹੰਸਰਾਜ ਹੰਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸਮ੍ਰਿਤੀ ਇਰਾਨੀ ਨੇ ਇੱਥੇ ਆ ਕੇ ਭਾਜਪਾ ਵਰਕਰਾਂ ਅਤੇ ਵੋਟਰਾਂ ਵਿੱਚ ਹੋਰ ਉਤਸ਼ਾਹ ਪਾਇਆ ਹੈ, ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਸੱਚਮੁੱਚ ਹੀ ਰੰਗਲਾ ਬਣਾਉਣਾ ਹੈ ਤਾਂ ਪੰਜਾਬ ਵਿੱਚ ਭਾਜਪਾ ਜ਼ਰੂਰੀ ਹੈ।