ਬਠਿੰਡਾ: ਨਕਲੀ ਕੀਟ ਨਾਸ਼ਕਾ ਦਵਾਈਆਂ ਨੂੰ ਲੈ ਕੇ ਜਿੱਥੇ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਇਹ ਹਰ ਵਾਰ ਫਸਲਾਂ ਖਰਾਬ ਹੋਣ 'ਤੇ ਸਿਆਸੀ ਮੁੱਦਾ ਵੀ ਬਣਦਾ ਰਿਹਾ ਹੈ। ਪਿਛਲੇ ਦਿਨੀਂ ਜ਼ਿਲ੍ਹਾ ਬਠਿੰਡਾ ਵਿੱਚ ਕਈ ਗੈਰ ਮਿਆਰੀ ਖੇਤੀਬਾੜੀ ਨਾਲ ਸੰਬੰਧਿਤ ਬਾਇਓ ਖਾਦ ਅਤੇ ਕੀਟ ਨਾਸ਼ਕ ਦਵਾਈਆਂ ਦੀਆਂ ਫੈਕਟਰੀਆਂ ਫੜੀਆਂ ਜਾਣ ਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਸਨ।
ਗੁਪਤ ਸੂਚਨਾ ਦੇ ਆਧਾਰ 'ਤੇ ਹਰਿਆਣਾ ਤੋਂ ਪੰਜਾਬ ਵਿੱਚ ਸਪਲਾਈ ਕੀਤੀ ਜਾ ਰਹੀ ਨਕਲੀ ਕੀਟਨਾਸ਼ਕ ਦਵਾਈ : ਨਕਲੀ ਕੀਟ ਨਾਸ਼ਕ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਮਿਲਣ ਤੋਂ ਬਾਅਦ ਅੱਜ ਖੇਤੀਬਾੜੀ ਵਿਭਾਗ ਦੇ ਪ੍ਰੋਡਕਸ਼ਨ ਵਿਭਾਗ ਵਿੱਚ ਤੈਨਾਤ ਡਾਕਟਰ ਆਸਮਾਨ ਸਿੰਘ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਹਰਿਆਣਾ ਤੋਂ ਪੰਜਾਬ ਵਿੱਚ ਸਪਲਾਈ ਕੀਤੀ ਜਾ ਰਹੀ ਨਕਲੀ ਕੀਟ ਨਾਸ਼ਕ ਦਵਾਈਆਂ ਦੀ ਵੱਡੀ ਖੇਪ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਨਕਲੀ ਕੀਟ ਨਾਸ਼ਕਾਂ ਦੀ ਸਪਲਾਈ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ : ਜਾਣਕਾਰੀ ਦਿੰਦੇ ਹੋਏ ਡਾਕਟਰ ਆਸਮਾਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ 'ਤੇ ਭੁੱਚੋ ਮੰਡੀ ਤੋਂ ਉਨ੍ਹਾਂ ਵੱਲੋਂ ਹਰਿਆਣਾ ਤੋਂ ਲਿਆਂਦੀ ਗਈ ਨਕਲੀ ਕੀਟ ਨਾਸ਼ਕ ਦਵਾਈਆਂ ਦੀ ਖੇਪ ਫੜੀ ਗਈ ਹੈ। ਜਿਸ ਦੇ ਬਿੱਲ ਰਾਮਾ ਮੰਡੀ ਦੇ ਹਨ, ਪਰ ਜਿਸ ਫਰਮ ਵੱਲੋਂ ਇਹ ਖੇਪ ਭੇਜੀ ਗਈ ਹੈ। ਉਸ ਨੂੰ ਪੰਜਾਬ ਵਿੱਚ ਲਾਇਸੈਂਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਖੇਤੀਬਾੜੀ ਵਿਭਾਗ ਚੰਡੀਗੜ੍ਹ ਬਠਿੰਡਾ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਲਾਇਸੈਂਸ ਜਾਰੀ ਕੀਤਾ ਗਿਆ ਹੈ। ਹੁਣ ਉਨ੍ਹਾਂ ਵੱਲੋਂ ਇਸ ਨਕਲੀ ਕੀਟ ਨਾਸ਼ਕ ਦਵਾਈਆਂ ਦੀ ਸਪਲਾਈ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
- ਲੁਧਿਆਣਾ 'ਚ ਦੇਰ ਰਾਤ ਹੋਇਆ ਹੰਗਾਮਾ,ਪੁਲਿਸ ਚੌਂਕੀ ਬਣੀ ਜੰਗ ਦਾ ਮੈਦਾਨ, ਮੁਲਾਜ਼ਮਾਂ ਦੀ ਵਰਦੀ ਪਾੜ ਕੀਤੀ ਕੁੱਟਮਾਰ - Attack On Police Station
- ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦਾ ਨੈੱਟਵਰਕ ਹੋਇਆ ਬੇਨਕਾਬ,ਅੰਮ੍ਰਿਤਸਰ ਪੁਲਿਸ ਨੇ 1 ਕਰੋੜ ਦੀ ਮਨੀ ਸਣੇ ਕਾਬੂ ਕੀਤੇ ਦੋ ਸਮਗਲਰ - international drug network
- ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੇ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 9 ਮੁਲਜ਼ਮ ਗ੍ਰਿਫਤਾਰ - Jalandhar Commissionerate Police