ਅੰਮ੍ਰਿਤਸਰ : ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਵੱਡੇ ਲੀਡਰ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਪ੍ਰਚਾਰ ਕਰਨ ਅੰਮ੍ਰਿਤਸਰ ਪਹੁੰਚ ਰਹੇ ਹਨ। ਉੱਥੇ ਹੀ ਕਈ ਲੀਡਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਮੱਥਾ ਟੇਕਣ ਪਹੁੰਚ ਰਹੇ ਹਨ। ਇਸ ਦੌਰਾਨ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਪੁਸ਼ਕਰ ਸਿੰਘ ਧਾਮੀ ਨੇ ਕੇਸਰੀ ਦਸਤਾਰ ਸਜਾਈ ਅਤੇ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਰੋਪਵੇ ਦਾ ਕੰਮ ਵੀ ਸ਼ੁਰੂ: ਸੀਐੱਮ ਧਾਮੀ ਨੇ ਕਿਹਾ ਕਿ ਉੱਤਰਾਖੰਡ ਵਿੱਚ ਵੀ ਬਹੁਤ ਸਾਰੇ ਇਤਿਹਾਸਿਕ ਗੁਰੂ ਧਾਮ ਹਨ। ਜਿਨ੍ਹਾਂ ਨੂੰ ਲੈ ਕੇ ਐੱਸਜੀਪੀਸੀ ਦੇ ਅਧਿਕਾਰੀਆਂ ਦੇ ਨਾਲ ਉਹਨਾਂ ਦੀ ਮੁਲਾਕਾਤ ਵੀ ਹੋਈ ਹੈ। ਉੱਤਰਾਖੰਡ ਵਿੱਚ ਸਿੱਖ ਗੁਰਧਾਮਾਂ ਦੇ ਅਸਥਾਨਾਂ ਅਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰੋਪਵੇ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ। ਜਿਸ ਨਾਲ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਉੱਤਰਾਖੰਡ ਦੇ ਵਿੱਚ 100 ਕਿਲੋਮੀਟਰ ਤੋਂ ਵੱਧ ਦੀ ਰੇਲ ਲਾਈਨ ਦਾ ਕੰਮ ਹੋ ਰਿਹਾ ਹੈ ਅਤੇ ਉਹਦੇ ਨਾਲ ਉੱਤਰਾਖੰਡ ਆਉਣ ਵਾਲੇ ਯਾਤਰੀਆਂ ਨੂੰ ਵੱਡਾ ਫਾਇਦਾ ਮਿਲੇਗਾ।
ਮੋਦੀ ਸਰਕਾਰ ਮੁੜ ਬਣੇਗੀ: ਸੀਐੱਮ ਧਾਮੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਉਹ ਭਾਜਪਾ ਉਮੀਦਵਾਰਾਂ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਤੀਸਰੀ ਵਾਰ ਵੀ ਦੇਸ਼ ਵਿੱਚ ਮੋਦੀ ਸਰਕਾਰ ਬਣੇਗੀ। ਉਹਨਾਂ ਨੇ ਅਰਵਿੰਦ ਕੇਜਰੀਵਾਲ ਉੱਤੇ ਤੰਜ ਕਸਦੇ ਹੋਏ ਕਿਹਾ ਕਿ ਕੇਜਰੀਵਾਲ ਜਦੋਂ ਪੰਜਾਬ ਆਉਂਦੇ ਹਨ ਤਾਂ ਕਾਂਗਰਸ ਦੇ ਖਿਲਾਫ ਪ੍ਰਚਾਰ ਕਰਦੇ ਹਨ। ਜਦੋਂ ਪੰਜਾਬ ਤੋਂ ਬਾਹਰ ਕਿਸੇ ਸੂਬੇ ਵਿੱਚ ਜਾਂਦੇ ਹਨ ਤਾਂ ਉੱਥੇ ਕਾਂਗਰਸ ਉਮੀਦਵਾਰਾਂ ਦੀ ਸ਼ਲਾਘਾ ਕਰਦੇ ਹਨ, ਜਿਸ ਨਾਲ ਉਨ੍ਹਾਂ ਦਾ ਦੋਗਲਾ ਚਿਹਰਾ ਬੇਨਕਾਬ ਹੁੰਦਾ ਹੈ।
- ਪੰਜਾਬ 'ਚ ਅੱਜ ਭਾਜਪਾ ਦਾ ਤਾਬੜਤੋੜ ਪ੍ਰਚਾਰ, ਪੀਐਮ ਮੋਦੀ, ਸੀਐਮ ਯੋਗੀ ਤੇ ਭਾਜਪਾ ਦੇ ਹੋਰ ਦਿੱਗਜ ਨੇਤਾ ਵੀ ਕਰਨਗੇ ਚੋਣ ਪ੍ਰਚਾਰ - BJP Campaign In Punjab
- ਪੰਜਾਬ 'ਚ ਚੋਣ ਪ੍ਰਚਾਰ ਦਾ ਆਖਰੀ ਦਿਨ, ਪੀਐੱਮ ਮੋਦੀ ਹੁਸ਼ਿਆਰਪੁਰ 'ਚ ਤਾਂ ਸੀਐੱਮ ਮਾਨ ਅਤੇ ਕੇਜਰੀਵਾਲ ਪਟਿਆਲਾ 'ਚ ਕਰਨਗੇ ਪ੍ਰਚਾਰ - election campaign in Punjab
- ਪੰਜਾਬ ਮੌਸਮ ਅਪਡੇਟ; ਪੰਜਾਬ ਸਣੇ ਦਿੱਲੀ ਵਿੱਚ ਵੀ ਪੈ ਰਹੀ ਰਿਕਾਰਡ ਤੋੜ ਗਰਮੀ, ਜਾਣੋ ਮਾਨਸੂਨ ਆਉਣ ਦੀ ਨਵੀਂ ਅਪਡੇਟ - Weather Update
ਐਸਜੀਪੀਸੀ ਦੇ ਅਧਿਕਾਰੀਆਂ ਨਾਲ ਮੁਲਾਕਾਤ: ਜ਼ਿਕਰਯੋਗ ਹੈ ਕਿ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਪਿਛਲੇ ਦਿਨ ਤੋਂ ਅੰਮ੍ਰਿਤਸਰ ਮੌਜੂਦ ਹੈ ਅਤੇ ਅੰਮ੍ਰਿਤਸਰ ਵਿੱਚ ਉਹ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉਹਨਾਂ ਨੇ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਜਿੱਥੇ ਆਪਣੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉੱਥੇ ਹੀ ਐਸਜੀਪੀਸੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉੱਤਰਾਖੰਡ ਵਿੱਚ ਇਤਿਹਾਸਿਕ ਗੁਰਦੁਆਰਿਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵੀ ਗੱਲਬਾਤ ਕੀਤੀ।