ਲੁਧਿਆਣਾ: ਲੋਕ ਸਭਾ ਚੋਣਾਂ ਦੇ ਚੱਲਦੇ ਹਰ ਇੱਕ ਪਾਰਟੀ ਦੇ ਸਟਾਰ ਪ੍ਰਚਾਰਕ ਆਪਣੇ ਉਮੀਦਵਾਰਾਂ ਦੇ ਪ੍ਰਚਾਰ ਲਈ ਪਹੁੰਚ ਰਹੇ ਹਨ ਤਾਂ ਉਥੇ ਹੀ ਲੁਧਿਆਣਾ ਪਹੁੰਚੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਵਿਰੋਧੀ ਪਾਰਟੀਆਂ 'ਤੇ ਵੱਡਾ ਹਮਲਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਜ਼ਿਕਰ ਕੀਤਾ ਕਿ ਜਿੱਥੇ ਕਾਂਗਰਸ ਤਰੁਸ਼ਟੀਕਰਨ ਦੀ ਰਾਜਨੀਤੀ ਕਰ ਰਹੀ ਹੈ ਤਾਂ ਉਥੇ ਹੀ ਉਹਨਾਂ ਕਿਹਾ ਕਿ ਜੋ ਇਹ ਮਹਾਂ ਗਠਬੰਧਨ ਦੀ ਗੱਲ ਕਰ ਰਹੇ ਨੇ ਇਹ ਲੋਕਾਂ ਨੂੰ ਠੱਗਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਿਛਲੇ 10 ਸਾਲਾਂ ਦੇ ਵਿੱਚ ਦੇਸ਼ ਦਾ ਸਭ ਤੋਂ ਵੱਧ ਵਿਕਾਸ ਕੀਤਾ ਹੈ।
ਭਾਜਪਾ ਨੇ ਕੀਤੀ ਦੇਸ਼ ਦੀ ਤਰੱਕੀ: ਇਸ ਮੌਕੇ ਗੱਲਬਾਤ ਦੌਰਾਨ ਪੁਸ਼ਕਰ ਸਿੰਘ ਧਾਮੀ ਨੇ ਇਹ ਵੀ ਜ਼ਿਕਰ ਕੀਤਾ ਹੈ ਕਿ ਪੂਰੇ ਦੇਸ਼ ਵਿੱਚ ਭਾਜਪਾ ਦੀ ਲਹਿਰ ਤੋਂ ਬੁਖਲਾਏ ਵਿਰੋਧੀ ਉਨ੍ਹਾਂ 'ਤੇ ਸਵਾਲ ਚੱਕ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਗਠਬੰਧਨ ਦੀ ਗੱਲ ਕਰਦੇ ਨੇ, ਉਹ ਲੋਕਾਂ ਨੂੰ ਠੱਗਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਦੇਸ਼ ਦੇ ਵਿੱਚ ਭਾਜਪਾ ਦੀ ਸਰਕਾਰ ਨੇ ਸਭ ਤੋਂ ਵੱਧ ਤਰੱਕੀ ਕਰਵਾਈ ਹੈ। ਉਹਨਾਂ ਜ਼ਿਕਰ ਕੀਤਾ ਕਿ ਰੋਡ ਦੀ ਕਨੈਕਟੀਵਿਟੀ ਅਤੇ ਏਅਰ ਕਨੈਕਟੀਵਿਟੀ ਤੋਂ ਇਲਾਵਾ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੇ ਲਈ ਸਕੀਮਾਂ ਵੀ ਦਿੱਤੀਆਂ ਹਨ। ਉਹਨਾਂ ਇਹ ਵੀ ਕਿਹਾ ਕਿ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਹਨ।
ਦੇਸ਼ ਨੂੰ ਅੱਗੇ ਵਧਾ ਰਹੇ ਪੀਐਮ ਮੋਦੀ: ਇਸ ਦੇ ਨਾਲ ਹੀ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਹ ਵੀ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾਰਪੁਰ ਸਾਹਿਬ ਦਾ ਕੋਰੀਡੋਰ ਖੋਲ੍ਹਣ ਵਿੱਚ ਅਹਿਮ ਯੋਗਦਾਨ ਪਾਇਆ ਹੈ, ਜਦਕਿ ਸ਼ਰਧਾਲੂ ਦੂਰਬੀਨ ਦੇ ਜ਼ਰੀਏ ਦਰਸ਼ਨ ਕਰਦੇ ਸਨ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਕਲੇਸ਼ ਵਾਲੇ ਸਵਾਲ 'ਤੇ ਬੋਲਦੇ ਹੋਏ ਉਹਨਾਂ ਕਿਹਾ ਕਿ ਦੇਸ਼ ਨੂੰ ਅੱਗੇ ਵਧਾਉਣ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਯਤਨ ਕਰ ਰਹੇ ਨੇ ਅਜਿਹੇ ਸਵਾਲਾਂ ਦਾ ਉਹਨਾਂ ਨੂੰ ਜਿਕਰ ਨਹੀਂ ਕਰਨਾ ਚਾਹੀਦਾ।
- ਕਲੀਨਿਕ ਵਿੱਚ ਸਫ਼ਾਈ ਕਰਨ ਵਾਲੀ ਔਰਤ ਦੀ ਮੌਤ, ਹੋਇਆ ਵਿਵਾਦ - lady died in private clinic
- ਸੜਕ ਹਾਦਸੇ 'ਚ ਜ਼ਖ਼ਮੀ ਮਜ਼ਦੂਰਾਂ ਨੂੰ ਸਿੱਖਿਆ ਮੰਤਰੀ ਬੈਂਸ ਨੇ ਕਾਫਲਾ ਰੋਕ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ - Road Accident News
- ਘੱਲੂਘਾਰਾ ਦਿਵਸ ਨੂੰ ਲੈ ਕੇ ਭਖੀ ਸਿਆਸਤ, SAD ਨੇ ਕਿਹਾ ਸਾਡੇ ਹੱਕ 'ਚ ਆਉਣਗੇ ਨਤੀਜੇ, ਰਾਜਾ ਵੜਿੰਗ ਨੇ ਵੀ ਆਖੀ ਇਹ ਗੱਲ - Lok Sabha Elections