ETV Bharat / state

ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ: ਕਿਉਂ ਮਨਾਇਆ ਜਾਂਦਾ ਹੈ ਵਿਸਾਖੀ ਦਾ ਤਿਉਹਾਰ ? ਜਾਣੋ ਕੀ ਹੈ ਇਤਿਹਾਸ - Vaisakhi 2024

Vaisakhi 2024: ਅੱਜ ਵਿਸਾਖੀ ਦਾ ਤਿਉਹਾਰ ਹੈ ਜੋ ਕਿ ਬੜੀ ਧੂਮਧਾਨ ਨਾਲ ਮਨਾਇਆ ਜਾ ਰਿਹਾ ਹੈ। ਵਿਸਾਖੀ ਪੂਰਵ ਸੰਧਿਆ 'ਤੇ ਮਨਾਇਆ ਜਾਣ ਵਾਲਾ ਉਹ ਤਿਉਹਾਰ ਹੈ ਜੋ ਕਿ ਸੱਭਿਆਚਾਰ, ਇਤਿਹਾਸ ਅਤੇ ਧਰਮ ਨਾਲ ਜੁੜਿਆ ਹੋਇਆ ਹੈ। ਆਓ ਜਾਣਦੇ ਹਾਂ ਕਿ ਇਹ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ।

Vaisakhi 2024
Vaisakhi 2024
author img

By ETV Bharat Punjabi Team

Published : Apr 13, 2024, 7:37 AM IST

Updated : Apr 13, 2024, 10:06 AM IST

ਚੰਡੀਗੜ੍ਹ: ਵਿਸਾਖੀ ਪੰਜਾਬ ਅਤੇ ਉੱਤਰੀ ਭਾਰਤ ਦੇ ਹੋਰ ਖੇਤਰਾਂ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਵਾਢੀ ਦਾ ਤਿਉਹਾਰ ਹੈ। ਸਿੱਖ ਕੈਲੰਡਰ ਅਨੁਸਾਰ ਨਵੇਂ ਸਾਲ ਦੀ ਸ਼ੁਰੂਆਤ ਨੂੰ ਵੀ ਦਰਸਾਉਂਦੀ ਹੈ। ਪੰਜਾਬ ਵਿੱਚ ਹਿੰਦੂਆਂ ਅਤੇ ਸਿੱਖਾਂ ਦੋਵਾਂ ਲਈ ਇੱਕ ਮਹੱਤਵਪੂਰਨ ਤਿਉਹਾਰ ਹੈ। ਇਹ ਹਰ ਸਾਲ 13 ਜਾਂ 14 ਅਪ੍ਰੈਲ ਨੂੰ ਹੁੰਦਾ ਹੈ, ਜੋ ਕਿ ਕਿਸਾਨਾਂ ਲਈ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਦੇ ਨਾਲ-ਨਾਲ ਰਵਾਇਤੀ ਬਿਕਰਮ ਕੈਲੰਡਰ ਵਿੱਚ ਨਵੇਂ ਸਾਲ ਨੂੰ ਦਰਸਾਉਂਦਾ ਹੈ।

ਵਿਸਾਖੀ ਦਾ ਮਹੱਤਵ: ਵਿਸਾਖੀ ਦਾ ਸਿੱਖ ਧਰਮ ਨਾਲ ਸਬੰਧਤ ਵੱਖਰਾ ਇਤਿਹਾਸ ਹੈ। ਸਿੱਖ ਧਰਮ ਵਿੱਚ ਵਿਸਾਖੀ ਨੂੰ ਨਵੇਂ ਸਾਲ ਵਜੋਂ ਮਨਾਉਂਦੇ ਹਨ। ਵਿਸਾਖੀ ਵਾਲੇ ਦਿਨ ਕਿਸਾਨ ਪੱਕ ਕੇ ਤਿਆਰ ਹੋਈ ਕਣਕ ਦੀ ਫਸਲ ਨੂੰ ਵਾਢੀ ਪਾਉਂਦੇ ਹਨ। ਇਸ ਤੋਂ ਇਲਾਵਾ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਕਰਕੇ ਸਿੱਖ ਧਰਮ ਵਿਚ ਵਿਸਾਖੀ ਦਾ ਵਿਸ਼ੇਸ਼ ਮਹੱਤਵ ਹੈ। ਵਿਸਾਖੀ ਦਾ ਦਿਹਾੜਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੇਲੇ ਵਜੋਂ ਮਨਾਇਆ ਜਾਂਦਾ ਹੈ।

ਹਿੰਦੂ ਧਰਮ ਵਿੱਚ ਵਿਸਾਖੀ ਦਾ ਮਹੱਤਵ: ਸਿੱਖ ਧਰਮ ਦੇ ਨਾਲ-ਨਾਲ ਹਿੰਦੂ ਧਰਮ ਵਿੱਚ ਵੀ ਵਿਸਾਖੀ ਦਾ ਤਿਉਹਾਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਹਿੰਦੂ ਧਰਮ ਵਿੱਚ ਵਿਸਾਖੀ ਦੇ ਦਿਨ ਪੂਜਾ ਅਤੇ ਦਾਨ ਦੇਣ ਦੀ ਪਰੰਪਰਾ ਹੈ। ਹਿੰਦੂ ਮਾਨਤਾਵਾਂ ਦੇ ਅਨੁਸਾਰ, ਮੁਨੀ ਭਗੀਰਥ ਨੇ ਦੇਵੀ ਗੰਗਾ ਨੂੰ ਧਰਤੀ 'ਤੇ ਲਿਆਉਣ ਲਈ ਤਪੱਸਿਆ ਕੀਤੀ, ਮੁਨੀ ਭਗੀਰਥ ਦੀ ਤਪੱਸਿਆ ਵਿਸਾਖੀ ਦੇ ਦਿਨ ਪੂਰੀ ਹੋਈ ਸੀ। ਹਿੰਦੂ ਧਰਮ ਵਿੱਚ ਇਹ ਵੀ ਮਾਨਤਾ ਹੈ ਕਿ ਵਿਸਾਖੀ ਦੇ ਦਿਨ ਗੰਗਾ ਵਿੱਚ ਇਸ਼ਨਾਨ ਅਤੇ ਪੂਜਾ ਕਰਨ ਨਾਲ ਵਿਸ਼ੇਸ਼ ਫਲ ਮਿਲਦਾ ਹੈ।

ਵਿਸਾਖੀ ਮੌਕੇ ਵਿਸ਼ੇਸ਼ ਸਮਾਗਮ: ਵਿਸਾਖੀ ਦੇ ਤਿਉਹਾਰ ਦੇ ਮੌਕੇ 'ਤੇ ਸਿੱਖ ਆਪਣੇ ਘਰਾਂ ਵਿੱਚ ਵੱਖ-ਵੱਖ ਪਕਵਾਨ ਤਿਆਰ ਕਰਦੇ ਹਨ। ਇਸ ਤੋਂ ਇਲਾਵਾ ਇਸ ਦਿਨ ਸਿੱਖ ਸੰਗਤ ਦੀ ਭਾਰੀ ਭੀੜ ਗੁਰਦੁਆਰਿਆਂ ਵਿੱਚ ਇਕੱਠੀ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਮੱਥਾ ਟੇਕਦੀ ਹੈ ਤੇ ਗੁਰੂਘਰਾਂ ਵਿੱਤ ਵਿਸ਼ੇਸ਼ ਸਮਾਗਮ ਤੇ ਨਗਰ ਕੀਰਤਨ ਕੱਢੇ ਜਾਂਦੇ ਹਨ। ਵਿਸਾਖੀ ਦੇ ਦਿਨ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਮੇਲੇ ਲੱਗਦੇ ਹਨ ਅਤੇ ਲੋਕ ਖੁਸ਼ੀ ਵਿੱਚ ਭੰਗੜਾ ਪਾਉਂਦੇ ਹਨ।

ਵਿਸਾਖੀ ਦੇ ਵੱਖ-ਵੱਖ ਨਾਮ: ਜਾਣਕਾਰੀ ਅਨੁਸਾਰ ਵਿਸਾਖੀ ਦਾ ਤਿਉਹਾਰ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਵਿੱਚ ਵੀ ਵੱਖ-ਵੱਖ ਨਾਵਾਂ ਨਾਲ ਮਨਾਇਆ ਜਾਂਦਾ ਹੈ। ਜਿਵੇਂ ਕੇਰਲਾ ਵਿੱਚ ਪੁਰਮ ਵਿਸ਼ੂ, ਅਸਾਮ ਵਿੱਚ ਬਿਹੂ, ਬੰਗਾਲ ਵਿੱਚ ਨਬਾ ਵਰਸ਼ਾ, ਸਿੱਖ ਵਿਸਾਖੀ ਨੂੰ ਨਵੇਂ ਸਾਲ ਵਜੋਂ ਮਨਾਉਂਦੇ ਹਨ।

Last Updated : Apr 13, 2024, 10:06 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.