ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਗਏ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਆਪਣੀ ਸਰਕਾਰ ਸਮੇਂ ਹੋਏ ਸਾਰੇ ਹੀ 'ਗੁਨਾਹਾਂ' ਨੂੰ ਕਬੂਲ ਕਰ ਲਿਆ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਉਨ੍ਹਾਂ ਵੱਲੋਂ ਕੀਤੇ 'ਗੁਨਾਹਾਂ' ਲਈ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ।
ਸੁਖਬੀਰ ਸਿੰਘ ਬਾਦਲ ਨੂੰ ਕੀ ਲਗਾਈ ਸਜ਼ਾ ?
- ਕੱਲ੍ਹ 3 ਤਰੀਕ ਨੂੰ ਸੰਗਤਾਂ ਲਈ ਦਰਬਾਰ ਸਾਹਿਬ 'ਚ ਬਣੇ ਪਖਾਨਿਆਂ ਦੀ ਸਫਾਈ ਕਰਨਗੇ।
- 1 ਘੰਟਾ ਲੰਗਰ ਅਤੇ ਭਾਂਡੇ ਸਾਫ਼ ਕਰਨ ਦੀ ਸੇਵਾ ਲਗਾਈ।
- ਜੋੜੇ ਸਾਫ਼ ਕਰਨ ਦੀ ਸੇਵਾ ਲਗਾਈ।
- ਕੀਰਤਨ ਸਰਵਣ ਕਰਨ ਦੀ ਸੇਵਾ ਲਗਾਈ।
- ਸਵੇਰੇ 9 ਵਜੇ ਤੋਂ 10 ਵਜੇ ਤੱਕ ਦਰਬਾਰ ਸਾਹਿਬ ਦੇ ਬਾਹਰ ਬੈਠਣ ਦੀ ਸਜ਼ਾ।
- ਇਸ ਤੋਂ ਇਲਾਵਾ ਗਲੇ ਵਿਚ ਤਖਤੀ ਪਾ ਕੇ ਸੇਵਾ ਕਰਨਗੇ।
- ਬਰਸ਼ਾ ਲੈ ਕੇ ਵ੍ਹੀਲ ਚੇਅਰ 'ਤੇ ਬੈਠ ਕੇ ਮੁੱਖ ਗੇਟ 'ਤੇ ਇਕ ਘੰਟੇ ਦੀ ਸੇਵਾ।
- ਇਸ ਤੋਂ ਇਲਾਵਾ ਡੇਰਾ ਮੁਖੀ ਦੀ ਮਾਫ਼ੀ ਲਈ ਦਿੱਤੇ ਇਸ਼ਤਿਹਾਰ ਦੀ ਰਾਸ਼ੀ ਵਿਆਜ ਸਮੇਤ ਖਾਤਾ ਸ਼ਾਖਾ 'ਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
- ਮੈਨੇਜਰ ਦਰਬਾਰ ਸਾਹਿਬ ਉਨ੍ਹਾਂ ਦੀ ਹਾਜ਼ਰੀ ਚੈੱਕ ਕਰਨਗੇ। ਇਸ ਸਜ਼ਾ ਦਾ ਐਲਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਵੱਲੋਂ ਐਲਾਨ ਕੀਤਾ ਗਿਆ।
ਸੁਖਬੀਰ ਬਾਦਲ ਨੇ ਕਿਹੜੇ-ਕਿਹੜੇ 'ਗੁਨਾਹ' ਕਬੂਲ ਕੀਤੇ
- ਰਾਮ ਰਹੀਮ ਖਿਲਾਫ ਕੇਸ ਵਾਪਸ ਲੈਣਾ
- ਸੁਖਬੀਰ ਬਾਦਲ ਨੇ ਡੇਰਾਮੁਖੀ ਨੂੰ ਮੁਆਫੀ ਦਿੱਤੀ
- ਬਰਗਾੜੀ ਕਾਂਡ 'ਚ ਸਿੱਖ ਨੌਜਵਾਨ ਦਾ ਕਤਲ
- 2012 ਵਿੱਚ ਸੁਮੇਧ ਸੈਣੀ ਦੀ ਪੰਜਾਬ ਪੁਲਿਸ ਦੇ ਡੀਜੀਪੀ ਵਜੋਂ ਨਿਯੁਕਤੀ
- ਸ਼੍ਰੋਮਣੀ ਕਮੇਟੀ ਪੇਸੈ ਦੀ ਦੂਰਵਰਤੋਂ
ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਨੂੰ ਵਿਚਾਰਿਆ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧ ’ਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਸੀ।