ਚੰਡੀਗੜ੍ਹ: ਜਲੰਧਰ ਵਿੱਚ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੁੱਖ ਸਰਗਨਾ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਪੰਜ ਪਿਸਤੌਲ, ਚਾਰ ਮੈਗਜ਼ੀਨ ਅਤੇ ਕਈ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਜਲਦ ਹੀ ਗ੍ਰਿਫਤਾਰ ਗੈਂਗਸਟਰ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਲਵੇਗੀ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਦੋਸ਼ੀ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਕਿਸ ਨੂੰ ਦੇਣੇ ਸੀ।
ਫਰਾਰ ਚੱਲ ਰਿਹਾ ਸੀ ਗੈਂਗਸਟਰ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਚਿੰਟੂ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧਾਂ 'ਤੇ ਚੱਲ ਰਹੀ ਕਾਰਵਾਈ ਦੇ ਤਹਿਤ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮੁਲਜ਼ਮ ਪਿਛਲੇ 9 ਮਹੀਨਿਆਂ ਤੋਂ ਫ਼ਰਾਰ ਸੀ, ਜਿਸ ਕੋਲੋਂ 5 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਜਲੰਧਰ ਸਿਟੀ ਪੁਲਿਸ ਕਾਫੀ ਸਮੇਂ ਤੋਂ ਮੁਲਜ਼ਮ ਦਾ ਪਿੱਛਾ ਕਰ ਰਹੀ ਸੀ, ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਉਕਤ ਮੁਲਜ਼ਮ ਨੂੰ ਜਲੰਧਰ ਸਿਟੀ ਤੋਂ ਗ੍ਰਿਫਤਾਰ ਕਰ ਲਿਆ।
ਕਈ ਅਪਰਾਧਿਕ ਮਾਮਲਿਆਂ 'ਚ ਲੋੜੀਂਦਾ ਸੀ ਮੁਲਜ਼ਮ: ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਵਿੱਕੀ ਗੌਂਡਰ ਗੈਂਗ ਦਾ ਸਾਥੀ ਨਵੀਨ ਸੈਣੀ ਉਰਫ਼ ਚਿੰਟੂ ਗੈਂਗ ਦੀ ਅਹਿਮ ਕੜੀ ਸੀ। ਇਹ ਗਿਰੋਹ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼ ਅਤੇ ਜਬਰੀ ਵਸੂਲੀ ਵਰਗੇ ਕਈ ਅਪਰਾਧਾਂ ਵਿੱਚ ਸ਼ਾਮਲ ਹੈ। ਚਿੰਟੂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਜਲਦੀ ਹੀ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ।
- ਮੱਝਾਂ ਚੋਰੀ ਕਰਨ ਆਏ ਚੋਰ ਕਰ ਗਏ ਕਤਲ, ਪੁਲਿਸ ਨੇ ਹੱਲ ਕੀਤੀ ਅੰਨ੍ਹੇ ਕਤਲ ਦੀ ਗੁੱਥੀ ਤੇ 6 ਮੁਲਜ਼ਮ ਕੀਤੇ ਕਾਬੂ - Police Solved Murder Mystery
- ਕਪੂਰਥਲਾ 'ਚ ਢਿਲਵਾਂ ਹਾਈਵੇਅ ਨੇੜੇ ਇਕ ਔਰਤ ਦੀ ਲਾਸ਼ ਮਿਲਣ 'ਤੇ ਪੁਲਿਸ ਨੇ ਦੋ ਲੋਕਾਂ 'ਤੇ ਕੀਤਾ ਮਾਮਲਾ ਦਰਜ - Murder in Kapurthala
- ਲੋਕ ਸਭਾ ਚੋਣਾਂ ਦੇ ਰੰਗ, ਡੇਰਾ ਬਿਆਸ ਮੁਖੀ ਨਾਲ ਸਿਮਰਨਜੀਤ ਮਾਨ ਤੇ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ - Lok Sabha Elections