ETV Bharat / state

ਲੁਧਿਆਣਾ 'ਚ ਗਲਾਡਾ ਦੀ ਮਹਿਲਾ ਕਲਰਕ 1500 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਨੇ ਕੀਤੀ ਕਾਬੂ - VIGILANCE ARRESTS GLADA CLERK

ਲੁਧਿਆਣਾ 'ਚ ਗਲਾਡਾ ਦੀ ਮਹਿਲਾ ਕਲਰਕ ਨੂੰ ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ।

ਮਹਿਲਾ ਕਲਰਕ ਰਿਸ਼ਵਤ  ਲੈਂਦੀ ਕਾਬੂ
ਮਹਿਲਾ ਕਲਰਕ ਰਿਸ਼ਵਤ ਲੈਂਦੀ ਕਾਬੂ (Etv Bharat)
author img

By ETV Bharat Punjabi Team

Published : 8 hours ago

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਐਸਐਸਪੀ ਨੇ ਕਿਹਾ ਕਿ ਮੁਲਜ਼ਮ ਅਨਿਕਸ਼ਾ ਦੇਵੀ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਮਹਿਲਾ ਕਲਰਕ ਰਿਸ਼ਵਤ ਲੈਂਦੀ ਕਾਬੂ (Etv Bharat)

ਐਨ.ਓ.ਸੀ. ਜਾਰੀ ਕਰਨ ਬਦਲੇ ਮੰਗੀ ਰਿਸ਼ਵਤ

ਐਸਐਸਪੀ ਸੰਧੂ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੇ ਅਨੁਸਾਰ ਡੀਲਿੰਗ ਕਲਰਕ ਅਨਿਕਸ਼ਾ ਦੇਵੀ ਨੇ ਸ਼ਿਕਾਇਤਕਰਤਾ ਨੂੰ ਪਲਾਟ ਦੀ ਵਿਕਰੀ ਲਈ ਲੋੜੀਂਦੀ ਐਨ.ਓ.ਸੀ. ਪ੍ਰਾਪਤ ਕਰਨ ਬਦਲੇ 4251 ਰੁਪਏ ਆਨਲਾਈਨ ਫੀਸ ਅਦਾ ਕਰਨ ਲਈ ਕਿਹਾ ਸੀ। ਇਸ ਤੋਂ ਇਲਾਵਾ ਮਹਿਲਾ ਕਲਰਕ ਨੇ ਐਨ.ਓ.ਸੀ. ਜਾਰੀ ਕਰਨ ਬਦਲੇ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਦੀ ਮੰਗ ਵੀ ਕੀਤੀ।

ਸ਼ਿਕਾਇਤਕਰਤਾ ਵਲੋਂ ਲਗਾਏ ਦੋਸ਼ ਹੋਏ ਸਾਬਤ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਮੌਖਿਕ ਅਤੇ ਦਸਤਾਵੇਜ਼ੀ ਸਬੂਤਾਂ ਦੀ ਜਾਂਚ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ, ਮੁਲਜ਼ਮ ਕਲਰਕ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.