ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਅਧੀਨ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਲੁਧਿਆਣਾ ਦੇ ਐੱਸ ਐੱਸ ਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਭਾਈ ਬਾਲਾ ਕਲੋਨੀ, ਪੱਖੋਵਾਲ ਰੋਡ, ਲੁਧਿਆਣਾ ਦੀ ਰਹਿਣ ਵਾਲੀ ਮਨਦੀਪ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।
30,000 ਰੁਪਏ ਰਿਸ਼ਵਤ ਮੰਗ : ਐੱਸ ਐੱਸ ਪੀ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ 30,000 ਰੁਪਏ ਰਿਸ਼ਵਤ ਮੰਗ ਰਹੇ ਹਨ, ਸ਼ਿਕਾਇਤਕਰਤਾ ਨੇ ਅੱਗੇ ਇਲਜ਼ਾਮ ਲਗਾਇਆ ਕਿ ਉਕਤ ਏ.ਐਸ.ਆਈ. ਦੀ ਤਰਫੋਂ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਉਸ ਤੋਂ ਪਹਿਲਾਂ ਹੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20,000 ਰੁਪਏ ਮੰਗ ਰਿਹਾ ਹੈ।
- ਬਜਟ 2024 ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਧੀਆਂ LPG ਸਿਲੰਡਰ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
- Union Budget 2024 Live: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੇ ਬਜਟ 2024
- ਅੰਤਰਿਮ ਬਜਟ ਤੋਂ ਟ੍ਰਾਈਸਿਟੀ ਦੇ ਲੋਕਾਂ ਸਮੇਤ ਪੰਜਾਬ ਵਾਸੀਆਂ ਨੂੰ ਵੱਡੀ ਉਮੀਦ, ਟੈਕਸ ਸਲੈਬ 'ਚ ਬਦਲਾਅ ਨਾਲ ਟ੍ਰੈਫਿਕ ਜਾਮ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਨੇ ਲੋਕ
ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ: ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ। ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਇਲਜ਼ਾਮਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 05 ਮਿਤੀ 31.01.2024 ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਉਪਰੋਕਤ ਏ.ਐਸ.ਆਈ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।