ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਫ ਤੌਰ 'ਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਅਕਸਰ ਕਿਹਾ ਜਾਂਦਾ ਰਿਹਾ ਹੈ। ਉਸ ਦੇ ਮੱਦੇਨਜ਼ਰ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏਟੀਪੀ) ਹਰਜਿੰਦਰ ਸਿੰਘ ਨੂੰ ਵਿਜੀਲੈਂਸ ਵਿਭਾਗ ਵੱਲੋਂ 50 ਹਜ਼ਾਰ ਰੁਪਏ ਦੇ ਕਰੀਬ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ। ਜਿਸ ਤੋਂ ਬਾਅਦ ਵਿਜੀਲੈਂਸ ਨੇ ਦੱਸਿਆ ਕਿ ਇਹਨਾਂ ਦੇ ਖਿਲਾਫ ਸਾਨੂੰ ਸ਼ਿਕਾਇਤ ਮਿਲੀ ਸੀ ਅਤੇ ਉਸ ਦੇ ਤਹਿਤ ਹੀ ਅਸੀਂ ਇਹ ਕਾਰਵਾਈ ਕੀਤੀ ਹੈ।
ਕਲੋਨੀ ਲਈ NOC ਬਦਲੇ ਰਿਸ਼ਵਤ ਮੰਗੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤਕਰਤਾ) ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ।
ਪੰਜ਼ਾਹ ਹਜ਼ਾਰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐਨ.ਓ.ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਏ.ਟੀ.ਪੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਮੁਲਜ਼ਮ ਨੇ ਇਲਜ਼ਾਮਾਂ ਨੂੰ ਨਕਾਰਿਆ
ਉਥੇ ਹੀ ਦੂਸਰੇ ਪਾਸੇ ਏਟੀਪੀ ਨੇ ਵੀ ਆਪਣਾ ਪੱਖ ਰੱਖਦੇ ਹੋਏ ਦੱਸਿਆ ਕਿ ਉਸ ਨੂੰ ਜਾਣ ਬੁਝ ਕੇ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਦੀ ਮੰਗ ਨਹੀਂ ਕੀਤੀ ਗਈ ਹੈ। ਹਾਲਾਂਕਿ, ਏਟੀਪੀ ਵੱਲੋਂ ਇਹ ਰੋ-ਰੋ ਕੇ ਆਪਣੀ ਗਾਥਾ ਦੱਸੀ ਗਈ ਅਤੇ ਉਸ ਵੱਲੋਂ ਹੱਥ ਜੋੜ ਕੇ ਮੀਡੀਆ ਸਾਹਮਣੇ ਇਹ ਵੀ ਕਿਹਾ ਗਿਆ ਕਿ ਉਹਨਾਂ ਨੂੰ ਜਾਣ ਬੁਝ ਕੇ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- ਚੈਕਿੰਗ ਕਰਨ ਆਏ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਦੁਕਾਨਦਾਰ ਵਿਚਕਾਰ ਹੱਥੋਪਾਈ, ਘਟਨਾ ਸੀਸੀਟੀਵੀ 'ਚ ਹੋਈ ਕੈਦ - CHECKING UNDER COTPA ACT
- 11 ਲੱਖ ਰੁਪਏ 'ਚ ਪਿਆ ਆਨਲਾਈਨ ਸਿਲੰਡਰ ਬੁੱਕ ਕਰਵਾਉਣਾ ! ਜਾਣੋ ਕਿਵੇਂ ਸਾਈਬਰ ਠੱਗਾਂ ਨੇ ਮਾਰੀ ਠੱਗੀ - Cybercrime in Ludhiana
- ਪੰਜਾਬੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਸਰਕਾਰ ਦਾ ਆ ਗਿਆ ਨੋਟੀਫਿਕੇਸ਼ਨ, ਜਲਦੀ-ਜਲਦੀ ਦੇਖੋ ਤਾਰੀਕ... - panchayat elections punjab