ਬਰਨਾਲਾ: ਪੰਜਾਬ ਸਰਕਾਰ ਅਤੇ ਵਿਜੀਲੈਂਸ ਵਿਭਾਗ ਦੀ ਰਿਸ਼ਵਤ ਵਿਰੋਧੀ ਮੁਹਿੰਮ ਲਗਾਤਾਰ ਸਰਗਰਮ ਚੱਲ ਰਹੀ ਹੈ। ਇਸੇ ਮੁਹਿੰਮ ਤਹਿਤ ਬਰਨਾਲਾ ਵਿੱਚ ਵਿਜੀਲੈਂਸ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬਰਨਾਲਾ ਵਿਖੇ ਵਿਜੀਲੈਂਸ ਨੇ ਇੱਕ ਮਹਿਲਾ ਏਐਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਮਹਿਲਾ ਏਐਸਆਈ ਮੀਨਾ ਰਾਣੀ ਥਾਣਾ ਸ਼ਹਿਣਾ ਵਿੱਚ ਤਾਇਨਾਤ ਸੀ ਅਤੇ ਉਸ ਨੇ ਪ੍ਰੇਮ ਵਿਆਹ ਦੇ ਕੇਸ ਵਿੱਚ 15,000 ਰੁਪਏ ਦੀ ਰਿਸ਼ਵਤ ਮੰਗੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਉਕਤ ਮੁਲਜ਼ਮ ਏਐਸਆਈ ਨੂੰ 5000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਥਾਣੇ ਵਿੱਚੋਂ ਕਾਬੂ ਕਰ ਲਿਆ।
ਪ੍ਰੇਮ ਵਿਆਹ ਦੇ ਕੇਸ 'ਚ ਰਿਸ਼ਵਤ: ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਥਾਣਾ ਸ਼ਹਿਣਾ ਵਿਖੇ ਤਾਇਨਾਤ ਏ.ਐਸ.ਆਈ ਮੀਨਾ ਰਾਣੀ ਨੂੰ ਵਿਜੀਲੈਂਸ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਬਰਨਾਲਾ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਨੇ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਨੇ ਜਗਮੀਤ ਕੌਰ ਨਾਂ ਦੀ ਲੜਕੀ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ। ਇਹ ਵਿਆਹ ਅਦਾਲਤ ਵਲੋਂ ਬਾਕਾਇਦਾ ਰਜਿਸਟਰਡ ਕੀਤਾ ਹੋਇਆ ਹੈ, ਪਰ ਮੁਲਜ਼ਮ ਏਐਸਆਈ ਵਲੋਂ ਸ਼ਿਕਾਇਤਕਰਤਾ ਦੇ ਲੜਕੇ ਨੂੰ ਡਰਾ ਧਮਕਾ ਕੇ ਇਸ ਮਾਮਲੇ ਵਿੱਚ ਪਰਚਾ ਦਰਜ ਕਰਨ ਦੀ ਧਮਕੀ ਦਿੱਤੀ ਜਾ ਰਹੀ ਸੀ।
ਵਿਜੀਲੈਂਸ ਕੋਲ ਪੁੱਜਿਆ ਸ਼ਿਕਾਇਤਕਰਾ: ਉਨ੍ਹਾਂ ਦੱਸਿਆ ਕਿ ਉਕਤ ਮਹਿਲਾ ਏਐਸਆਈ ਨੇ ਇਸਦੇ ਬਦਲੇ ਸ਼ਿਕਾਇਤਕਰਤਾ ਦੇ ਪਰਿਵਾਰ ਤੋਂ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਜਦੋਂਕਿ ਸ਼ਿਕਾਇਤਕਰਤਾ ਸਿਰਫ਼ 5000 ਰੁਪਏ ਹੀ ਜੁਟਾ ਸਕੀ। ਸ਼ਿਕਾਇਤਕਰਤਾ ਨੇ ਇਸ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਬਰਨਾਲਾ ਦੀ ਟੀਮ ਨੂੰ ਕੀਤੀ। ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਮੁਲਜ਼ਮ ਏਐਸਆਈ ਨੂੰ ਥਾਣਾ ਸ਼ਹਿਣਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਏਐਸਆਈ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਭ੍ਰਿਸ਼ਟਾਚਾਰ ਅਤੇ ਰਿਸ਼ਵਤ ਨੂੰ ਰੋਕਣ ਲਈ ਵਿਜੀਲੈਂਸ ਸਰਗਰਮ: ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਨੂੰ ਰੋਕਣ ਲਈ ਵਿਜੀਲੈਂਸ ਵਿਭਾਗ ਦੀ ਟੀਮ ਹਰ ਸਮੇਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ। ਜੇਕਰ ਕੋਈ ਵੀ ਸਰਕਾਰੀ ਵਿਭਾਗ ਦਾ ਮੁਲਾਜ਼ਮ ਲੋਕਾਂ ਤੋਂ ਕੰਮ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਵਿਜੀਲੈਂਸ ਵਿਭਾਗ ਨੂੰ ਕੀਤੀ ਜਾਵੇ ਤਾਂ ਜੋ ਰਿਸ਼ਵਤ ਲੈਣ ਵਾਲੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਜਾ ਸਕੇ।
- ਸ਼ਿਵ ਸੈਨਾ ਆਗੂ ਦੇ ਗੰਨਮੈਨ 'ਤੇ ਐਕਸ਼ਨ !, ਮੁਲਜ਼ਮਾਂ ਦਾ ਵੀ ਪੁਲਿਸ ਨੂੰ ਮਿਲਿਆ ਤਿੰਨ ਦਿਨਾਂ ਰਿਮਾਂਡ - Attack on Sandeep Thapar Update
- ਡੀਐਮਸੀ ਪਹੁੰਚੇ ਨਿਸ਼ਾਂਤ ਸ਼ਰਮਾ ਨੇ ਚੁੱਕੇ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ, ਕਿਹਾ- ਸਾਡੀ ਸੁਰੱਖਿਆ ਵਿੱਚ ਤੈਨਾਤ ਨੇ ਬੁੱਢੇ ਮੁਲਾਜ਼ਮ - ATTACK ON SANDEEP THAPAR UPDATE
- ਰਾਹੁਲ ਗਾਂਧੀ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ, ਮੋਦੀ ਸਰਨੇਮ ਵਿਵਾਦ ਮਾਮਲੇ 'ਚ ਸ਼ੁਰੂ ਹੋਵੇਗੀ ਗਵਾਹੀ - Modi surname controversy