ਸ੍ਰੀ ਆਨੰਦਪੁਰ ਸਾਹਿਬ: ਕਾਂਗਰਸ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਵੱਲੋਂ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਅੰਦਰ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸੇ ਕੜੀ ਦੇ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੀ ਪੁੱਡਾ ਮਾਰਕੀਟ ਵਿੱਚ ਵੀ ਉਹਨਾਂ ਵੱਲੋਂ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਰੱਖੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਵਿਜੇਇੰਦਰ ਸਿੰਗਲਾ ਵੱਲੋਂ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਗਈ।
ਸਿੰਗਲਾ ਦੀ ਚੋਣ ਮੁਹਿੰਮ ਨੂੰ ਹੁੰਗਾਰਾ: ਇਸ ਮੌਕੇ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਗੁਰੂ ਮਹਾਰਾਜ ਦੀ ਇਸ ਧਰਤੀ ਦੇ ਉੱਪਰ ਜਿੱਥੇ-ਜਿੱਥੇ ਵੀ ਉਹ ਜਾ ਰਹੇ ਹਨ, ਲੋਕਾਂ ਵੱਲੋਂ ਭਰਪੂਰ ਹੁੰਗਾਰਾ ਉਹਨਾਂ ਦੀ ਚੋਣ ਮੁਹਿੰਮ ਨੂੰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਚੋਣ ਮੁਹਿੰਮ ਹੋਰ ਭਖੇਗੀ ਤੇ ਲੋਕਾਂ ਵੱਲੋਂ ਵੱਡਾ ਹੁੰਗਾਰਾ ਉਹਨਾਂ ਨੂੰ ਮਿਲੇਗਾ ਤੇ ਉਹ ਇਹ ਚੋਣ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਇਲਾਕੇ ਦੀ ਸੱਚੇ ਮਨ ਨਾਲ ਕਰਾਂਗਾ ਸੇਵਾ: ਇੱਕ ਸਵਾਲ ਦੇ ਜਵਾਬ ਵਿੱਚ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੋੜ ਮੁਤਾਬਿਕ ਉਮੀਦਵਾਰਾਂ ਨੂੰ ਤਬਦੀਲ ਕੀਤਾ ਜਾਂਦਾ ਹੈ ਤੇ ਇਸੇ ਲਈ ਮਨੀਸ਼ ਤਿਵਾੜੀ ਅਤੇ ਰਵਨੀਤ ਬਿੱਟੂ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਤਬਦੀਲ ਹੋਏ ਹਨ। ਉਹਨਾਂ ਕਿਹਾ ਕਿ ਪਹਿਲਾਂ ਮੈਂ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜੀ ਸੀ ਤੇ ਇਸ ਵਾਰ ਪਾਰਟੀ ਵੱਲੋਂ ਟਿਕਟ ਦੇ ਕੇ ਮੈਨੂੰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਇਲਾਕੇ ਦੀ ਸੇਵਾ ਸੱਚੇ ਤਰੀਕੇ ਦੇ ਨਾਲ ਉਸੇ ਤਰ੍ਹਾਂ ਕਰਨਾ ਚਾਹੁੰਦਾ ਹਾਂ, ਜਿਵੇਂ ਮੈਂ ਸੰਗਰੂਰ ਦੇ ਵਿੱਚ ਪਹਿਲਾਂ ਵੀ ਵਧੀਆ ਢੰਗ ਨਾਲ ਲੋਕਾਂ ਦੀ ਸੇਵਾ ਕੀਤੀ ਹੈ।
ਟੂਰਿਜ਼ਮ ਹੱਬ ਤੇ ਹੜ੍ਹਾਂ ਦੀ ਸਮੱਸਿਆਵਾਂ: ਇਸ ਮੌਕੇ ਸਿੰਗਲਾ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਟੂਰਿਜ਼ਮ ਹੱਬ ਬਣਾਉਣਾ, ਹੜਾਂ ਦੀ ਸਮੱਸਿਆ ਤੋਂ ਇਲਾਕੇ ਦੇ ਲੋਕਾਂ ਨੂੰ ਨਿਜਾਤ ਦਵਾਉਣੀ ਉਹਨਾਂ ਦੀ ਪ੍ਰਥਮਿਕਤਾ ਰਹੇਗੀ। ਉਹਨਾਂ ਕਿਹਾ ਕਿ ਭਾਰਤ ਸਰਕਾਰ ਦੇ ਨਾਲ ਜੁੜੇ ਮੁੱਦਿਆਂ 'ਤੇ ਕੰਮ ਕਰਦੇ ਹੋਏ ਉਹ ਭਾਰਤ ਸਰਕਾਰ ਤੋਂ ਪੈਸਾ ਲਿਆ ਕੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲਗਾਉਣਗੇ ਅਤੇ ਇਸ ਹਲਕੇ ਦਾ ਸਰਬ ਪੱਖੀ ਵਿਕਾਸ ਕਰਵਾਉਣਗੇ।
ਪੰਜਾਬ ਸਰਕਾਰ ਕਰ ਰਹੀ ਝੂਠੇ ਪਰਚੇ: ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀ ਬੁਖਲਾਹਟ ਦੇਖਣ ਨੂੰ ਮਿਲ ਰਹੀ ਹੈ। ਇਸੇ ਦੇ ਤਹਿਤ ਚਮਕੌਰ ਸਾਹਿਬ ਦੇ ਵਿੱਚ ਇੱਕ ਝੂਠਾ ਪਰਚਾ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ 'ਤੇ ਕਰਵਾਇਆ ਗਿਆ ਤੇ ਉਸ ਨੂੰ ਇੱਕ ਰਾਤ ਜੇਲ੍ਹ ਵਿੱਚ ਕੱਟਣੀ ਪਈ। ਉਹਨਾਂ ਕਿਹਾ ਕਿ ਅੱਜ ਸਰਕਾਰ ਦੇ ਇਹ ਹਾਲਾਤ ਬਣੇ ਹਨ ਕਿ ਜੇਕਰ ਕੋਈ ਵਿਅਕਤੀ ਵੀ ਸਰਕਾਰ ਦੇ ਵਿਰੋਧ ਵਿੱਚ ਬੋਲਦਾ ਹੈ ਤਾਂ ਉਸ ਨੂੰ ਫੜ ਕੇ ਅੰਦਰ ਜੇਲ੍ਹ ਵਿੱਚ ਪਾ ਦਿੱਤਾ ਜਾਂਦਾ ਹੈ।
ਅਨੰਦਪੁਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ: ਇਸ ਮੌਕੇ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਇਕੱਠ ਰੱਖੇ ਗਏ ਹਨ ਅਤੇ ਇੱਕ ਵੱਡਾ ਹੁੰਗਾਰਾ ਲੋਕਾਂ ਵੱਲੋਂ ਵਿਜੇ ਇੰਦਰ ਸਿੰਗਲਾ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਿਲ ਰਿਹਾ ਹੈ। ਇਸ ਮੌਕੇ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਦੇ ਵਿੱਚੋਂ 10 ਸੀਟਾਂ ਕਾਂਗਰਸ ਪਾਰਟੀ ਜਿੱਤੇਗੀ ਅਤੇ ਸਭ ਤੋਂ ਵੱਡੀ ਲੀਡ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿੱਚ ਵਿਜੇ ਇੰਦਰ ਸਿੰਗਲਾ ਨੂੰ ਮਿਲੇਗੀ।
- ਲੋਕ ਸਭਾ ਚੋਣਾਂ 2024 'ਚ ਪੰਜਾਬ ਅੰਦਰ ਦਲ ਬਦਲੂ ਰਹੇ ਸਿਆਸੀ ਪਾਰਟੀਆਂ 'ਤੇ ਭਾਰੂ ! - Lok Sabha Elections
- ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼
- ਸੁਖਬੀਰ ਬਾਦਲ 12 ਨੂੰ ਪਹੁੰਚਣਗੇ ਲੁਧਿਆਣਾ, ਰਣਜੀਤ ਸਿੰਘ ਢਿੱਲੋਂ ਦੇ ਹੱਕ 'ਚ ਕਰਨਗੇ ਪ੍ਰਚਾਰ - Sukhbir reach Ludhiana tomorrow