ETV Bharat / state

ਭਾਜਪਾ ਨੂੰ ਲੱਗਣ ਵਾਲਾ ਹੈ ਵੱਡਾ ਝਟਕਾ, ਕਿਸ ਨੂੰ ਹੋਵੇਗਾ ਇਸ ਦਾ ਫਾਇਦਾ - VIJAY SAMPLA LIKELY TO JOIN SAD

Vijay Sampla Likely To Join SAD : ਲੋਕ ਸਭਾ ਚੋਣਾਂ ਦੇ ਦੌਰ 'ਚ ਪਾਰਟੀਬਾਜ਼ੀ ਅਤੇ ਦਲ ਬਦਲੀਆਂ ਦਾ ਦੌਰ ਤੇਜ਼ ਹੋ ਗਿਆ ਹੈ।ਆਏ ਦਿਨ ਕਿਸੇ ਨਾ ਕਿਸੇ ਪਾਰਟੀ ਨੂੰ ਝਟਕਾ ਲੱਗ ਰਿਹਾ ਤਾਂ ਕਿਸੇ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ। ਹੁਣ ਕਿਸ ਪਾਰਟੀ ਨੂੰ ਝਟਕਾ ਲੱਗਣ ਵਾਲਾ ਹੈ ਪੜ੍ਹੋ ਪੂਰੀ ਖ਼ਬਰ

Vijay Sampla quits bjp after denied ticket? sampla Joins SAD
ਭਾਜਪਾ ਨੂੰ ਲੱਗਣ ਵਾਲਾ ਹੈ ਵੱਡਾ ਝਟਕਾ, ਕਿਸ ਨੂੰ ਹੋਵੇਗਾ ਇਸ ਦਾ ਫਾਇਦਾ
author img

By ETV Bharat Punjabi Team

Published : Apr 19, 2024, 2:22 PM IST

ਹੈਦਰਾਬਾਦ ਡੈਸਕ: ਲੋਕ ਸਭਾ ਚੋਣਾਂ ਦੇ ਐਲਾਨ ਮਗਰੋਂ ਅਤੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਲੀਡਰਾਂ ਵੱਲੋਂ ਦਲ ਬਦਲੀ ਦਾ ਦੌਰ ਵੀ ਜਾਰੀ ਹੈ।ਇਸੇ ਸਿਲਸਿਲੇ ਤਹਿਤ ਹੁਣ ਭਾਜਪਾ ਦੇ ਲੀਡਰਾਂ ਵੱਲੋਂ ਵੀ ਆਪਣੀ ਪਾਰਟੀ ਨੂੰ ਅਲਵਿਦਾ ਆਖਿਆ ਜਾ ਰਿਹਾ ਹੈ।ਇਸੇ ਕੜੀ ਤਹਿਤ ਹੁਣ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਭਾਜਪਾ ਨੂੰ ਅਲਵਿਦਾ ਕਹਿਣ ਵਾਲੇ ਨੇ..

ਵਿਜੇ ਸਾਂਪਲਾ ਦੀ ਨਰਾਜ਼ਗੀ: ਦਰਅਸਲ ਵਿਜੇ ਸਾਂਪਲਾ ਨੂੰ ਹੁਸ਼ਿਆਪੁਰ ਤੋਂ ਭਾਜਪਾ ਨੇ ਟਿਕਟ ਨਹੀਂ ਦਿੱਤੀ, ਇਸੇ ਕਾਰਨ ਸਾਂਪਲਾ ਭਾਜਪਾ ਤੋਂ ਨਾਰਾਜ਼ ਨੇ..ਸਾਂਪਲਾ ਇਸੇ ਨਜ਼ਰਅੰਦਾਜ਼ੀ ਕਾਰਨ ਭਾਜਪਾ ਨੂੰ ਅਲਵਿਦਾ ਕਹਿਣ ਵਾਲੇ ਹਨ। ਜਾਣਕਾਰੀ ਮੁਤਾਬਿਕ ਵਿਜੇ ਸਾਂਪਲਾ ਭਜਾਪਾ ਛੱਡ ਹੁਣ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਜਾ ਰਹੇ ਹਨ। ਸਾਂਪਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਗੁਪਤ ਮੁਲਾਕਾਤ ਕੀਤੀ ਗਈ ਹੈ।

ਕੀ ਵਿਜੇ ਸਾਂਪਲਾ ਹੋਣਗੇ ਅਕਾਲੀ ਦਲ ਦੇ ਉਮੀਦਵਾਰ?: ਸੁਖਬੀਰ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਆਖਿਆ ਜਾ ਰਿਹਾ ਹੈ ਕਿ ਹੁਣ ਅਕਾਲੀ ਦਲ ਵੱਲੋਂ ਹੁਸ਼ਿਆਰਪੁਰ ਤੋਂ ਵਿਜੇ ਸਾਂਪਲਾ ਨੂੰ ਟਿਕਟ ਮਿਲਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।ਕਾਬਲੇਜ਼ਿਕਰ ਹੈ ਕਿ ਮੁਲਾਕਾਤ ਤੋਂ ਬਾਅਦ ਸਾਂਪਲਾ ਨੇ ਸੁਖਬੀਰ ਬਾਦਲ ਤੋਂ 21 ਅਪ੍ਰੈਲ ਤੱਕ ਦਾ ਸਮਾਂ ਮੰਗਿਆ ਗਿਆ ਹੈ।ਹੁਣ ਸਾਂਪਲਾ ਵੱਲੋਂ ਆਪਣੇ ਸਮਰਥਕਾਂ ਨਾਲ ਘਰ 'ਚ ਗੁਪਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਸਾਂਪਲਾ ਨੂੰ ਮਨਾਉਣ ਦੀ ਕੋਸ਼ਿਸ਼: ਗੌਰਤਲਬ ਹੈ ਕਿ ਵਿਜੇ ਸਾਂਪਲਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਇੱਕ ਨੇ ਅਤੇ ਵਿਜੇ ਸਾਂਪਲਾ ਨੇ 2014 ਵਿੱਚ ਲੋਕ ਸਭਾ ਸੀਟ ਹੁਸ਼ਿਆਰਪੁਰ ਤੋਂ ਜਿੱਤ ਹਾਸਲ ਕੀਤੀ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ 2019 ‘ਚ ਭਾਜਪਾ ਦਾ ਪੰਜਾਬ ਪ੍ਰਧਾਨ ਬਣਾਇਆ ਗਿਆ ਸੀ, ਇਸ ਤੋਂ ਬਾਅਦ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਨਹੀਂ ਉਤਾਰੇ ਗਏ ਸਨ। ਪਰ ਪਾਰਟੀ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਨਹੀਂ ਛੱਡੀ ਸੀ। ਹਾਈਕਮਾਂਡ ਨੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਐੱਸਸੀ ਨੈਸ਼ਨਲ ਕਮਿਸ਼ਨ ਦਾ ਚੇਅਰਮੈਨ ਬਣਾ ਦਿੱਤਾ ਅਤੇ ਇਸ ਵਾਰ ਫਿਰ ਪਾਰਟੀ ਨੇ 2024 ਲਈ ਵਿਜੇ ਸਾਂਪਲਾ ‘ਤੇ ਭਰੋਸਾ ਨਾ ਕੀਤਾ ਅਤੇ ਮੌਜੂਦਾ ਸੰਸਦ ਮੈਂਬਰ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਉਮੀਦਵਾਰ ਬਣਾ ਦਿੱਤਾ ਗਿਆ। ਇੱਕ ਵਾਰ ਫਿਰ ਪਾਰਟੀ ਨੂੰ ਵਿਜੇ ਸਾਂਪਲਾ ਦੀ ਨਰਾਜ਼ਗੀ ਦੇਖਣ ਨੂੰ ਮਿਲੀ ਹੈ। ਦੂਜੇ ਪਾਸੇ ਭਾਜਪਾ ਲੀਡਰਸ਼ਿਪ ਵੀ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.