ਬਠਿੰਡਾ: ਬੀਤੇ ਦਿਨੀਂ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ ਸਰਪੰਚੀ ਅਤੇ ਪੰਚਾਇਤ ਮੈਂਬਰਾਂ ਦੀ ਚੋਣ ਲੜਨ ਵਾਲੇ ਲੋਕਾਂ ਵੱਲੋਂ ਅਗਲੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਸਨ। ਉਥੇ ਹੀ ਬੀਤੇ ਕੱਲ੍ਹ ਚੋਣਾਂ ਦੇ ਐਲਾਨ ਤੋਂ ਬਾਅਦ ਕਈ ਪਿੰਡਾਂ ਵਿੱਚ ਹਲਚਲ ਵੇਖਣ ਨੂੰ ਮਿਲੀ, ਕਿਉਂਕਿ ਕਿਹੜੇ ਪਿੰਡ ਨੂੰ ਜਨਰਲ ਅਤੇ ਕਿਹੜੇ ਪਿੰਡ ਨੂੰ ਰਿਜ਼ਰਵ ਰੱਖਿਆ ਗਿਆ ਹੈ, ਇਸ ਦੀਆਂ ਲਿਸਟਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।
ਜਨਰਲ ਤੋਂ ਰਾਖਵੀਂ ਸੀਟ ਕਰਨ ਦਾ ਵਿਰੋਧ
ਇਹਨਾਂ ਲਿਸਟਾਂ ਦੇ ਵਾਇਰਲ ਹੋਣ ਤੋਂ ਬਾਅਦ ਕਈ ਪਿੰਡਾਂ ਵਿੱਚ ਵੱਡੇ ਪੱਧਰ 'ਤੇ ਰੋਸ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਬਠਿੰਡਾ ਦੇ ਪਿੰਡ ਲਹਿਰਾ ਵੇਗਾ ਦੇ ਪਿੰਡ ਵਾਸੀਆਂ ਵੱਲੋਂ ਜਨਰਲ ਤੋਂ ਰਿਜਰਵ ਸਰਪੰਚੀ ਦੀ ਸੀਟ ਕੀਤੇ ਜਾਣ ਦੇ ਵਿਰੋਧ ਵਿੱਚ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਪੰਚਾਇਤੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਉਹਨਾਂ ਵੱਲੋਂ ਹਲਕਾ ਵਿਧਾਇਕ ਨੂੰ ਇਸ ਸਬੰਧੀ ਮਿਲਿਆ ਗਿਆ ਸੀ ਪਰ ਅੱਜ ਸਵੇਰੇ ਉਹਨਾਂ ਨੂੰ ਪਤਾ ਲੱਗਿਆ ਹੈ ਕਿ ਉਹਨਾਂ ਦੇ ਪਿੰਡ ਨੂੰ ਜਨਰਲ ਤੋਂ ਰਿਜਰਵ ਕਰ ਦਿੱਤਾ ਗਿਆ ਹੈ।
ਪਿੰਡ ਵਾਲਿਆਂ ਨੇ ਸੜਕ ਕੀਤੀ ਜਾਮ
ਪ੍ਰਦਰਸ਼ਨ ਕਰ ਰਹੇ ਪਿੰਡ ਵਾਸੀਆਂ ਦਾ ਕਹਿਣਾ ਕਿ ਉਨਾਂ ਦੇ ਪਿੰਡ ਦੇ ਦੋ ਪੜੇ-ਲਿਖੇ ਨੌਜਵਾਨਾਂ ਵੱਲੋਂ ਸਰਪੰਚੀ ਦੀ ਚੋਣ ਨੂੰ ਲੈ ਕੇ ਅਗੇਤੀਆਂ ਤਿਆਰੀਆਂ ਕੀਤੀਆਂ ਗਈਆਂ ਸਨ, ਜੋ ਜਨਰਲ ਕੈਟਾਗਰੀ ਨਾਲ ਸੰਬੰਧ ਰੱਖਦੇ ਸਨ। ਅਚਾਨਕ ਹੀ ਉਹਨਾਂ ਦੇ ਪਿੰਡ ਨੂੰ ਜਰਨਲ ਤੋਂ ਰਿਜਰਵ ਕਰ ਦਿੱਤਾ ਗਿਆ ਹੈ, ਜਿਸ ਪਿੱਛੇ ਉਨਾਂ ਨੂੰ ਇੱਕ ਰਾਜਨੀਤਿਕ ਸ਼ੈਅ ਲੱਗਦੀ ਹੈ। ਉਨ੍ਹਾਂ ਕਿਹਾ ਕਿ ਕੱਲ ਤੱਕ ਜਿਹੜਾ ਪਿੰਡ ਜਨਰਲ ਸੀ ਅੱਜ ਉਹ ਰਿਜਰਵ ਕਿਸ ਤਰ੍ਹਾਂ ਹੋ ਸਕਦਾ ਹੈ। ਉਹਨਾਂ ਇਸ ਮਾਮਲੇ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਉਹਨਾਂ ਦੇ ਪਿੰਡ ਨੂੰ ਜਰਨਲ ਕੀਤੇ ਜਾਣ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਉਹਨਾਂ ਦੀ ਮੰਗ ਪੂਰੀ ਨਹੀਂ ਹੁੰਦੀ ਉਹ ਆਪਣਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਣਗੇ।
- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪਹੁੰਚੇ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ, ਕਿਹਾ -'ਹਰ ਹੁਕਮ ਹੋਵੇਗਾ ਸਿਰ ਮੱਥੇ' - Sri Akal Takht Sahib
- ਬੁਢਲਾਡਾ ਵਿਖੇ ਗਊ ਰੱਖਿਆ ਦਲ ਨੇ ਪੁਲਿਸ ਦੀ ਮੱਦਦ ਨਾਲ ਗਊਆਂ ਦਾ ਭਰਿਆ ਟਰੱਕ ਕੀਤਾ ਕਾਬੂ - TRUCK FULL OF COWS SEIZED
- ਦਿਲਜੀਤ ਦੋਸਾਂਝ ਦੀ 'ਪੰਜਾਬ 95' ਫਿਲਮ 'ਚ ਸੈਂਸਰ ਵੱਲੋਂ ਲਗਾਏ ਜਾ ਰਹੇ ਕੱਟਾਂ 'ਤੇ ਐੱਸਜੀਪੀਸੀ ਦਾ ਸਖ਼ਤ ਇਤਰਾਜ਼, ਜਾਣੋ ਵਜ੍ਹਾਂ - SGPC OBJECTED TO CENSOR