ਅੰਮ੍ਰਿਤਸਰ: ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦੂਜੇ ਪਾਸੇ ਵਾਰਸ ਪੰਜਾਬ ਜੱਥੇਬੰਦੀ ਦੇ ਮੁਖੀ ਅਤੇ ਅਸਾਮ ਦੀ ਜ਼ੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ। ਜਿਸ ਨੂੰ ਲੈ ਕੇ ਅੱਜ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਵਿਰਸਾ ਸਿੰਘ ਵਲਟੋਹਾ ਦਰਬਾਰ ਸਾਹਿਬ ਪਹੁੰਚੇ ਹਨ।
ਅੰਮ੍ਰਿਤਪਾਲ ਸਿੰਘ ਵੀ ਚੋਣ ਮੈਦਾਨ: ਉੱਥੇ ਉਨ੍ਹਾਂ ਨੇ ਮੱਥਾ ਟੇਕਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਪਰਮਾਤਮਾ ਦਾ ਆਸ਼ੀਰਵਾਦ ਲੈਣ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਭਾਈ ਅੰਮ੍ਰਿਤਪਾਲ ਸਿੰਘ ਵੀ ਚੋਣ ਮੈਦਾਨ ਵਿੱਚ ਉਤਰ ਰਹੇ ਹਨ। ਜਿਸ ਨੂੰ ਲੈ ਕੇ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਮੁਲਾਕਾਤ ਵੀ ਕੀਤੀ ਹੈ।
ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ: ਉਨ੍ਹਾਂ ਕਿਹਾ ਕਿ ਜੋ ਮੇਰੇ ਐਕਸੀਡੈਂਟ ਦੀ ਖਬਰ ਫਲਾਈ ਜਾ ਰਹੀ ਹੈ। ਉਹ ਕੁਝ ਸ਼ਰਾਰਤੀ ਪਾਰਟੀਆਂ ਦੇ ਆਈਟੀ ਸੈਲ ਵੱਲੋਂ ਫਲਾਈ ਜਾ ਰਹੀ ਹੈ। ਮੈਂ ਪਰਮਾਤਮਾ ਦੀ ਕਿਰਪਾ ਦੇ ਨਾਲ ਪੂਰਾ ਤੰਦਰੁਸਤ ਹਾਂ ਇਸ ਦੇ ਨਾਲ ਹੀ ਬਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਉਹ ਅੱਜ ਸਵੇਰੇ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਆਏ ਹਨ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੋਂ ਉਨ੍ਹਾਂ ਨੇ ਚੋਣ ਦੌਰਾਨ ਸਹਿਯੋਗ ਦੀ ਮੰਗ ਕੀਤੀ ਅਤੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਪੰਥ ਨੂੰ ਮੁੱਖ ਰੱਖਦਿਆਂ ਹੋਇਆ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਉਨ੍ਹਾਂ ਦਾ ਸਹਿਯੋਗ ਜਰੂਰ ਕਰਨਗੇ।
ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੋਂ ਉਨ੍ਹਾਂ ਨੇ ਚੋਣ ਦੌਰਾਨ ਸਹਿਯੋਗ ਦੀ ਮੰਗ ਕੀਤੀ ਅਤੇ ਬਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਪੰਥ ਨੂੰ ਮੁੱਖ ਰੱਖਦਿਆਂ ਹੋਇਆ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਉਨ੍ਹਾਂ ਦਾ ਸਹਿਯੋਗ ਜਰੂਰ ਕਰਨਗੇ।
- ਲੁਧਿਆਣਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਦੀ ਕੀਤੀ ਸ਼ਲਾਘਾ, ਕਿਹਾ- ਕਾਂਗਰਸ ਹਮੇਸ਼ਾ ਵੜਿੰਗ ਦੇ ਨਾਲ - Ludhiana Congress with Raja Waring
- 250 ਕਰੋੜ ਦੀ ਹੈਰੋਇਨ ਬਰਾਮਦ; ਮਹਿਲਾ ਸਣੇ 3 ਨਸ਼ਾ ਤਸਕਰ ਗ੍ਰਿਫਤਾਰ, ਪਾਕਿ ਤੋਂ ਲੈ ਕੇ ਅਫਗਾਨੀਸਤਾਨ ਤੱਕ ਨੈੱਟਵਰਕ ਬ੍ਰੇਕ - Heroin Seized In Jalandhar
- ਕਾਂਗਰਸ ਨੂੰ ਲੱਗ ਸਕਦੈ ਵੱਡਾ ਝਟਕਾ, ਪਾਰਟੀ ਛੱਡ ਸਕਦੇ ਹਨ ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ - MLA Dalvir Singh Goldy leave party