ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਹੇ ਵਿਰਸਾ ਸਿੰਘ ਵਲਟੋਹਾ ਨੂੰ ਪੰਜ ਸਿੰਘ ਸਹਿਬਾਨਾਂ ਵਲੋਂ ਪਾਰਟੀ 'ਚੋਂ ਕੱਢਣ ਦਾ ਹੁਕਮ ਦਿੱਤਾ ਗਿਆ ਸੀ। ਜਿਸ ਦੇ ਚੱਲਦੇ ਵਲਟੋਹਾ ਨੇ ਖੁਦ ਹੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਪੰਜ ਸਿੰਘ ਸਹਿਬਾਨਾਂ ਦੁਆਰਾ ਉਨ੍ਹਾਂ ਨੂੰ ਕੀਤੀ ਗਈ ਤਲਬੀ ਸਬੰਧੀ ਵੀਡੀਓ ਨੂੰ ਜਾਰੀ ਕਰਨ ਨੂੰ ਲੈਕੇ ਅਕਸਰ ਹੀ ਸਵਾਲ ਚੁੱਕਦੇ ਰਹੇ ਹਨ, ਜਿਸ ਦੇ ਚੱਲਦੇ ਉਨ੍ਹਾਂ ਨੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਲਖੀ ਭਰੇ ਅੰਦਾਜ਼ 'ਚ ਦੇਖਿਆ ਜਾ ਸਕਦਾ ਹੈ।
ਵਿਰਸਾ ਸਿੰਘ ਵਲਟੋਹਾ ਵਲੋਂ ਪਾਈ ਗਈ ਪੋਸਟ
ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਲਿਖਿਆ ਕਿ, "ਅੱਜ ਸਵੇਰੇ ਉੱਠਕੇ ਮੈਂ ਦੇਖਿਆ ਕਿ ਇੱਕ ਵੀਡੀਓ ਕਲਿੱਪ ਵੱਡੇ ਪੱਧਰ 'ਤੇ ਵਾਇਰਲ ਹੋ ਰਿਹਾ ਹੈ। ਮੈਂ ਸਿੱਖ ਪੰਥ ਨੂੰ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਹ ਵੀਡੀਓ ਕਲਿੱਪ 15 ਅਕਤੂਬਰ ਦੀ ਮੇਰੀ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ੀ ਸਮੇਂ ਦਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਮੇਰੀ ਤਲਬੀ ਸਮੇਂ ਤੈਸ਼ 'ਚ ਆਕੇ ਬਹੁਤ ਕੁੱਝ ਸਵੀਕਾਰ ਕੀਤਾ ਸੀ।ਉਨਾਂ ਇਹ ਵੀ ਸਵੀਕਾਰ ਕੀਤਾ ਕਿ,"ਹਾਂ ਮੇਰੀ BJP ਨਾਲ ਸਾਂਝ ਹੈ।"
ਤੈਸ਼ 'ਚ ਹੀ ਕੇਂਦਰ ਸਰਕਾਰ ਨਾਲ ਸਾਂਝ 'ਤੇ ਪ੍ਰਧਾਨ ਮੰਤਰੀ ਨਾਲ ਫੋਨ 'ਤੇ ਹੁੰਦੀ ਗੱਲਬਾਤ ਨੂੰ ਵੀ ਸਵੀਕਾਰ ਕੀਤਾ। ਗਿਆਨੀ ਹਰਪ੍ਰੀਤ ਸਿੰਘ ਜੀ ਹੋਰਾਂ ਨੇ ਗੁੱਸੇ ਵਿੱਚ ਕਈ ਵਾਰ "ਭੈਣ ਚੋ..." ਤੇ "ਸਾਲਿਓ" ਸ਼ਬਦ ਦੀ ਵੀ ਵਰਤੋਂ ਕੀਤੀ। 'ਜੇ ਕੋਈ ਫੋਨ ਤੇ ਗੱਲ ਕਰ ਲੈਦਾਂ । ਸਾਲਿਓ। 👉 ਜਥੇਦਾਰ ਹਰਪ੍ਰੀਤ ਸਿੰਘ ਦੇ ਬੋਲ '।
ਇਸ ਕਲਿੱਪ ਵਿੱਚ ਵੀ ਗਿਆਨੀ ਹਰਪ੍ਰੀਤ ਸਿੰਘ ਜੀ ਅਕਾਲੀਆਂ ਨੂੰ ਗਾਹਲ ਕੱਢਦੇ ਹੋਏ "ਸਾਲਿਓ" ਕਹਿ ਰਹੇ ਹਨ। ਮੇਰੀ ਤਲਬੀ ਸਮੇਂ ਹੋਈ ਵੀਡੀਓਗ੍ਰਾਫੀ ਜੋ ਸਿੰਘ ਸਾਹਿਬਾਨ ਨੇ ਸ਼ੁਰੂ ਵਿੱਚ ਹੀ ਕਿਹਾ ਸੀ ਕਿ ਇਹ ਅਸੀਂ ਮੀਡੀਆ ਨੂੰ ਜਾਰੀ ਕਰਾਂਗੇ ਪਰ ਪਤਾ ਨਹੀਂ ਉਹ ਕਿਉਂ ਨਹੀਂ ਜਾਰੀ ਕੀਤੀ ਗਈ। ਇਸ ਕਲਿੱਪ ਵਿੱਚ ਪੰਜ ਸਿੰਘ ਸਾਹਿਬਾਨ ਸਾਮਣੇ ਤਲਬੀ ਰੂਪ ਵਿੱਚ ਮੈਂ ਬੈਠਾ ਹਾਂ।
ਫੇਕ ਫੇਸਬੁੱਕ ਦਾ ਮਾਮਲਾ ਆਇਆ ਸੀ ਸਾਹਮਣੇ
ਕਾਬਿਲੇਗੌਰ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਵਾਦਾਂ ਦਾ ਸਾਹਮਣਾ ਕਰ ਰਹੇ ਹਨ। ਇਸ ਵੀਡੀਓ 'ਚ ਜਿਥੇ ਉਹ ਤਲਖੀ ਭਰੇ ਅੰਦਾਜ਼ 'ਚ ਵਿਰਸਾ ਸਿੰਘ ਵਲਟੋਹਾ ਨੂੰ ਬੋਲਦੇ ਨਜ਼ਰ ਆ ਰਹੇ ਹਨ ਤਾਂ ਇਸ ਤੋਂ ਕੁਝ ਦਿਨ ਪਹਿਲਾਂ ਫੇਕ ਫੇਸਬੁੱਕ ਬਣਾਉਣ ਦੇ ਮਾਮਲੇ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦਿਆਂ ਲਿਖਿਆ ਸੀ ਕਿ, ਇੰਨੀ ਗਿਰੀਆਂ ਤੇ ਨੀਚ ਹਰਕਤਾਂ 'ਤੇ ਉੱਤਰ ਆਉਗੇ ਕਦੇ ਕਿਸੇ ਸਿੱਖ ਦੇ ਚਿੱਤ ਚੇਤੇ ਵੀ ਨਹੀ ਹੋਣਾ। ਮੰਨਦੇ ਆ ਤੁਹਾਡੇ ਕੋਲ ਪੈਸਾ ਹੈ, ਇੱਕ ਪੂਰਾ ਨੈੱਟਵਰਕ ਸਿਸਟਮ ਹੈ, ਚਾਰ ਚਾਪਲੂਸ ਵੀ ਹਨ। ਇੰਨਾ ਗਿਰਨਾ ਨੈਤਿਕਤਾ ਤੋਂ ਹੀਣੇ ਹੋਣ ਦਾ ਸਬੂਤ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਦਾ ਜਾਅਲੀ ਪੇਜ ਬਣਾ ਕੇ ਉਸ ਤੋਂ ਅਲੱਗ ਅਲੱਗ ਪੋਸਟਾਂ 'ਤੇ ਹਲਕੇ ਪੱਧਰ ਦੇ ਕੁਮੈਂਟ ਕੀਤੇ ਜਾ ਰਹੇ ਹਨ। ਇੰਨਾਂ ਥੱਲੇ ਤਾਂ ਸਮੁੰਦਰ 'ਚ ਟਾਇਟੈਨਿਕ ਨਹੀ ਡਿੱਗਿਆ, ਜਿੰਨੇ ਤੁਸੀਂ ਡਿੱਗ ਪਏ। ਬੱਸ ਇਨਾਂ ਹੀ ਆਖਾਂਗੇ ਗੁਰੂ ਤੁਹਾਡਾ ਭਲਾ ਕਰੇ। ਗੁਰੂ ਪਿਆਰਿਓ ਇੰਨਾ ਨਕਲੀ ਪੇਜਾਂ ਤੋ ਸਾਵਧਾਨ ਰਹੋ"।
ਜਥੇਦਾਰ ਦੇ ਸਾਂਢੂ ਵਲੋਂ ਲਗਾਏ ਇਲਜ਼ਾਮ
ਇਸ ਤੋਂ ਪਹਿਲਾਂ ਇੱਕ ਹੋਰ ਵਿਵਾਦ ਇਹ ਮੀਡੀਆ 'ਚ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਉੱਠ ਰਿਹਾ ਹੈ। ਜਿਸ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਵਲੋਂ ਉਨ੍ਹਾਂ 'ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਇਸ 'ਚ ਉਨ੍ਹਾਂ ਦੇ ਸਾਂਢੂ ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਸਬੰਧਾਂ ਦਾ ਜਿਕਰ ਕੀਤਾ ਗਿਆ ਹੈ। ਜਦਕਿ ਇਸ ਮਾਮਲੇ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੋਈ ਪੱਖ ਹਾਲੇ ਸਾਹਮਣੇ ਨਹੀਂ ਆਇਆ ਹੈ।
- ਪੰਜਾਬ 'ਚ ਅੱਜ ਕਿਸਾਨ ਲਾਉਣਗੇ ਟ੍ਰੇਨਾਂ ਦੀ ਬ੍ਰੇਕ, 3 ਘੰਟਿਆਂ ਲਈ 48 ਥਾਵਾਂ 'ਤੇ ਰੋਕਣਗੇ ਰੇਲਾਂ
- ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨਾਲ ਦਿੱਲੀ ਤੋਂ ਪੰਜਾਬ, ਹਿਮਾਚਲ ਅਤੇ ਜੰਮੂ ਜਾਣ ਵਾਲੀਆਂ ਰੇਲਾਂ ਦਾ ਸੰਚਾਲਨ ਹੋਵੇਗਾ ਪ੍ਰਭਾਵਿਤ
- '...ਹਿੰਦੂ ਰਾਸ਼ਟਰ ਸੰਭਵ ਨਹੀਂ', ਸੰਵਿਧਾਨ 'ਤੇ ਚਰਚਾ ਦੌਰਾਨ ਪੁਰੀ ਸ਼ੰਕਰਾਚਾਰੀਆ ਦਾ ਵੱਡਾ ਬਿਆਨ, ਪ੍ਰਧਾਨ ਮੰਤਰੀ ਮੋਦੀ 'ਤੇ ਸਾਧਿਆ ਨਿਸ਼ਾਨਾ