ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਨਾਲ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮੱਚ ਗਈ ਹੈ। 16 ਮਵੰਬਰ ਨੁੰ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਦੇਣ ਦਾ ਐਲਾਨ ਕੀਤਾ ਅਤੇ ਇਸ ਦੀ ਪੁਸ਼ਟੀ ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ ਨੇ ਕੀਤੀ। ਇਹਨਾਂ ਖ਼ਬਰਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਨੇ ਤੁਰੰਤ ਪ੍ਰਤੀਕ੍ਰਿਆ ਦਿੱਤੀ ਅਤੇ ਸ਼੍ਰੋਮਣੀ ਅਕਾਲੀ ਦਲ (ਸੁਧਾਰ ਲਹਿਰ) ਦੇ ਆਗੂਆਂ 'ਤੇ ਨਿਸ਼ਾਨਾ ਸਾਧਿਆ। ਉਹਨਾਂ ਨੇ ਸੋਸ਼ਲ਼ ਮੀਡੀਆ ਪੋਸਟ ਸਾਂਝੀ ਕੀਤੀ ਅਤੇ ਕਿਹਾ ਕਿ 'ਲਓ ਜੀ ਹੁਣ ਖੁਸ਼ ਜੇ....! ਹੁਣ ਬਣਾ ਦਿਓ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ, ਜਥੇਦਾਰ ਦੀ ਬੜੀ ਦੇਰ ਦੀ ਇੱਛਾ ਸੀ"।
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨਾਲ ਕਾਂਗਰਸੀ ਅਤੇ ਭਾਜਪਾਈ ਆਗੂਆਂ ਦੀਆਂ ਇੱਛਾਵਾ ਪੂਰੀਆਂ ਹੋ ਰਹੀਆਂ ਹਨ।
ਦਰਅਸਲ ਪਿਛਲੇ ਕਈ ਮਹੀਨਿਆਂ ਤੋਂ ਵਿਰਸਾ ਸਿੰਘ ਵਲਟੋਹਾ ਅਤੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਮਨ ਮੁਟਾਵ ਚੱਲ ਰਹੇ ਹਨ। ਜਿਸ ਦੇ ਚੱਲਦੇ ਕਈ ਤਰ੍ਹਾਂ ਦੀਆਂ ਇਲਜ਼ਾਮਬਾਜ਼ੀਆਂ ਤੋਂ ਬਾਅਦ ਵਲਟੋਹਾ ਨੂੰ ਪਾਰਟੀ ਤੋਂ ਬਾਹਰ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਵੱਲੋਂ ਹੁਕਮ ਲਾਏ ਗਏ। ਉਸ ਤੋਂ ਬਾਅਦ ਹੀ ਵਲਟੋਹਾ ਕਹਿੰਦੇ ਆ ਰਹੇ ਹਨ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਨਜ਼ਰ ਅਕਾਲੀ ਦਲ ਦੀ ਪ੍ਰਧਾਨਗੀ 'ਤੇ ਹੈ।
ਪੰਥਕ ਰਾਜਨੀਤੀ ਖਿਲਾਫ਼ ਹੋਈ ਵੱਡੀ ਸਾਜਿਸ਼
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅੱਜ ਪੰਥਕ ਆਗੂ ਖਿਲਾਫ਼ ਸਾਜਿਸਾਂ ਹੋ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਜਿਹੜੇ ਲੀਡਰਾਂ ਨੇ ਸੰਭਾਲਣਾ ਹੈ ਉਹ ਇਹਨਾ ਸਾਜਿਸ਼ਾਂ ਦਾ ਸ਼ਿਕਾਰ ਹੋ ਰਹੇ ਹਨ। ਜੇਕਰ ਇਹ ਇੰਝ ਹੀ ਚਲਦਾ ਰਿਹਾ ਤਾਂ ਫੇਰ ਰੱਬ ਹੀ ਰਾਖਾ ਹੋਵੇਗਾ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਲਗਾਉਣ ਵਿੱਚ ਹੋ ਰਹੀ ਦੇਰੀ 'ਤੇ ਬੋਲਦਿਆਂ ਕਿਹਾ ਕਿ ਜੋ ਵਿਅਕਤੀ ਕਦੇ ਘਰ ਨਹੀਂ ਸੀ ਬੈਠਿਆ। ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਕੰਮ ਕਰਦਾ ਰਹਿੰਦਾ ਸੀ। ਉਸ ਨੂੰ ਸ਼੍ਰੀ ਅਕਾਲ ਤਖ਼ਤ ਦੇ ਫੈਸਲੇ ਨੇ ਘਰੇ ਬੈਠਾ ਦਿੱਤਾ।
ਸਿਆਸਤ ‘ਚ ਵੱਡਾ ਧਮਾਕਾ, 'ਆਪ' ਦੇ ਟ੍ਰਾਂਸਪੋਰਟ ਮੰਤਰੀ ਨੇ ਦਿੱਤਾ ਅਸਤੀਫਾ, ਦਿੱਲੀ ਸਰਕਾਰ 'ਤੇ ਲਾਏ ਗੰਭੀਰ ਇਲਜ਼ਾਮ
ਰਾਜਾ ਵੜਿੰਗ ਨੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ, ਕਿਹਾ-ਹੁਣ ਪਾਰਟੀ ਬਦਲਣ ਦੀ ਤਿਆਰੀ 'ਚ ਹੈ ਸਾਬਕਾ ਪ੍ਰਧਾਨ
ਸੁਖਬੀਰ ਬਾਦਲ ਨੇ ਛੱਡੀ ਅਕਾਲੀ ਦਲ ਦੀ ਪ੍ਰਧਾਨਗੀ, ਵਰਕਿੰਗ ਪਾਰਟੀ ਨੂੰ ਸੌਂਪਿਆ ਅਸਤੀਫਾ
ਸੁਖਬੀਰ ਸਿੰਘ ਬਾਦਲ ਨੂੰ ਹੋਈ ਨਿਰਾਸ਼ਾ
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਬਾਦਲ ਨਿਰਾਸ਼ ਕੀਤਾ ਗਿਆ। ਜਿਸ ਨਿਰਾਸ਼ਾ ਝੱਲਣੀ ਪਈ ਹੈ। ਵਲਟੋਹਾ ਨੇ ਕਿਹਾ ਕਿ ਜਦੋਂ ਕੋਈ ਸਿੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਕੇ ਆਪਣਾ ਸਪੱਸ਼ਟੀਕਰਨ ਦੇ ਦਿੰਦਾ ਹੈ। ਜੇਕਰ ਸਿੰਘ ਸਾਹਿਬ ਉਸ ਤੋਂ ਸੰਤੁਸ਼ਟ ਨਾ ਹੋਣ ਤਾਂ ਉਸ ਵਿਅਕਤੀ ਨੂੰ ਅਕਾਲ ਤਖ਼ਤ ਸਾਹਿਬ ਤੇ ਬੁਲਾਇਆ ਜਾਂਦਾ ਹੈ। ਉਸ ਨੂੰ ਪੁੱਛਿਆ ਜਾਂਦਾ ਹੈ ਕਿ ਉਹ ਆਪਣੀ ਗਲਤੀ ਸਵੀਕਾਰ ਕਰਦਾ ਹੈ। ਜੇਕਰ ਸਿੱਖ ਗਲਤੀ ਮੰਨ ਲੈਂਦਾ ਹੈ ਤਾਂ ਉਸ ਨੂੰ ਉਸੇ ਸਮੇ ਤਨਖਾਹ ਲਗਾ ਦਿੱਤੀ ਜਾਂਦੀ ਹੈ।