ETV Bharat / state

ਮੁੱਖ ਚੋਣ ਅਧਿਕਾਰੀ ਦਾ ਬਿਆਨ, ਪੰਜਾਬ ‘ਚ ਕੰਮ ਕਰਨ ਵਾਲੇ ਬਾਹਰੀ ਸੂਬਿਆਂ ਦੇ ਵੋਟਰਾਂ ਨੂੰ ਇਸ ਦਿਨ ਹੋਵੇਗੀ ਵਿਸ਼ੇਸ਼ ਛੁੱਟੀ - Lok Sabha Elections - LOK SABHA ELECTIONS

ਲੋਕ ਸਭਾ ਚੋਣਾਂ ਨੂੰ ਲੈਕੇ ਪੰਜਾਬ ਚੋਣ ਅਧਿਕਾਰੀ ਨੇ ਦੱਸਿਆ ਕਿ ਪੰਜਾਬ 'ਚ ਬਾਹਰੀ ਸੂਬਿਆਂ ਦੇ ਕੰਮ ਕਰਦੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਿਸ ਦੇ ਚੱਲਦੇ ਪੰਜਾਬ 'ਚ ਕੰਮ ਕਰਦੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਨੂੰ ਛੁੱਟੀ ਹੋਵੇਗੀ ਜਦਕਿ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਹੋਵੇਗੀ।

ਲੋਕ ਸਭਾ ਚੋਣਾਂ
ਲੋਕ ਸਭਾ ਚੋਣਾਂ
author img

By ETV Bharat Punjabi Team

Published : Apr 2, 2024, 8:02 PM IST

ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ: ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਅਦਾਇਗੀਯੋਗ ਛੁੱਟੀ ਘੋਸ਼ਿਤ: ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਹਿਮਾਚਲ ਅਤੇ ਯੂਟੀ ਚੰਡੀਗੜ੍ਹ 'ਚ ਛੁੱਟੀ : ਇਸ ਤੋਂ ਇਲਾਵਾ ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਵੋਟਰ ਕਾਰਡ ਪੇਸ਼ ਕਰਕੇ ਵਿਸ਼ੇਸ਼ ਛੁੱਟੀ : ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ: ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.