ETV Bharat / state

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਅੱਜ, EVM 'ਚ ਕੈਦ ਹੋਵੇਗੀ ਲੀਡਰਾਂ ਦੀ ਕਿਸਮਤ - Jalandhar West by election Voting

author img

By ETV Bharat Punjabi Team

Published : Jul 10, 2024, 6:58 AM IST

Updated : Jul 10, 2024, 7:20 AM IST

Jalandhar West By-Election : ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਦਾ ਦਿਨ ਹੈ। ਜਿਥੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੈ। ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ, ਜਿਥੇ ਹੁਣ ਉਪ ਚੋਣ ਹੋ ਰਹੀ ਹੈ।

Jalandhar West By-Election, bypoll
ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ (ETV BHARAT)
ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ (ETV BHARAT)

ਜਲੰਧਰ: ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ 'ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਉਥੇ ਹੀ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਤਿੰਨ ਪਾਰਟੀਆਂ 'ਚ ਮੁਕਾਬਲਾ ਹੋਣ ਦੀ ਚਰਚਾ: ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਸੀਟ 'ਤੇ ਤਿਕੋਣਾ ਮੁਕਾਬਲਾ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ 'ਚ ਗਏ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਭਾਜਪਾ ਤੋਂ ਆਮ ਆਦਮੀ ਪਾਰਟੀ 'ਚ ਗਏ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।

AAP ਕੋਲ ਸੀ 2022 ਦੀਆਂ ਚੋਣਾਂ 'ਚ ਇਹ ਸੀਟ: ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ। ਜਲੰਧਰ ਪੱਛਮੀ ਸੀਟ ਆਮ ਆਦਮੀ ਪਾਰਟੀ ਲਈ ਸਭ ਤੋਂ ਅਹਿਮ ਹੈ ਕਿਉਂਕਿ ਉਕਤ ਸੀਟ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਲ ਜੋ ਹੁਣ ਭਾਜਪਾ ਵਿੱਚ ਨੇ ਉਨ੍ਹਾਂ ਕੋਲ ਸੀ। ਅੰਗੁਰਾਲ ਨੇ 2022 'ਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ। ਉਨ੍ਹਾਂ ਨੇ ਕਾਂਗਰਸ ਦੇ ਤਤਕਾਲੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜੋ ਹੁਣ ਉਨ੍ਹਾਂ ਨਾਲ ਹੀ ਭਾਜਪਾ ਵਿੱਚ ਨੇ, ਉਨ੍ਹਾਂ ਨੂੰ ਲਗਭਗ 4253 ਵੋਟਾਂ ਨਾਲ ਹਰਾਇਆ ਸੀ। ਇਸ ਦੇ ਨਾਲ ਹੀ ਭਾਜਪਾ ਦੇ ਉਮੀਦਵਾਰ ਮਹਿੰਦਰ ਭਗਤ ਜੋ ਹੁਣ 'ਆਪ' ਵਲੋਂ ਚੋਣ ਲੜ ਰਹੇ ਹਨ, ਉਹ ਤੀਜੇ ਨੰਬਰ 'ਤੇ ਰਹੇ ਸਨ।

ਸੁਰੱਖਿਆ ਦੇ ਸਖ਼ਤ ਪ੍ਰਬੰਧ ਤੇ ਸਰਕਾਰੀ ਅਦਾਰਿਆਂ 'ਚ ਛੁੱਟੀ: ਇਹ ਚੋਣਾਂ ਜ਼ਿਲ੍ਹਾ ਚੋਣ ਅਫ਼ਸਰ ਅਤੇ ਸਿਟੀ ਡੀਸੀ ਹਿਮਾਂਸ਼ੂ ਅਗਰਵਾਲ ਦੀ ਦੇਖ-ਰੇਖ ਹੇਠ ਕਰਵਾਈਆਂ ਜਾ ਰਹੀਆਂ ਹਨ। ਅੱਜ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਲਕੇ ਵਿੱਚ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

AAP ਵਿਧਾਇਕ ਦੇ ਅਸਤੀਫ਼ੇ ਤੋਂ ਬਾਅਦ ਸੀਟ ਖਾਲੀ: ਸ਼ੀਤਲ ਅੰਗੁਰਲ 2022 'ਚ ਇੱਥੋਂ 'ਆਪ' ਦੀ ਵਿਧਾਇਕ ਬਣੇ ਸੀ। ਹਾਲਾਂਕਿ ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੰਗੁਰਲ ਭਾਜਪਾ 'ਚ ਸ਼ਾਮਲ ਹੋ ਗਏ। ਹੁਣ ਭਾਜਪਾ ਨੇ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। 'ਆਪ' ਨੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਭਗਤ ਸਾਬਕਾ ਭਾਜਪਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ।

Last Updated : Jul 10, 2024, 7:20 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.