ਚੰਡੀਗੜ੍ਹ : ਨਸ਼ੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੀ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਿਲ ਕੀਤੀ ਹੈ । ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀ ਨੇ ਮਿਲ ਕੇ ਜਰਮਨੀ ਵਿੱਚ 487 ਕਿਲੋਗ੍ਰਾਮ ਕੋਕੀਨ ਤਸਕਰੀ ਮਾਮਲੇ (2020) ਦੇ ਕਿੰਗ ਪਿੰਨ ਸਿਮਰਨਜੋਤ ਸੰਧੂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਤੇ ਦਿੱਤੀ ਹੈ।
In a major breakthrough, @PunjabPoliceInd in a joint operation with a central agency has apprehended Simranjot Sandhu, Kingpin of 487 Kg cocaine smuggling case (2020) in #Germany. He is a key lynchpin of an international drug cartel and is wanted in Germany for drug offences… pic.twitter.com/GWmVJdrdsX
— DGP Punjab Police (@DGPPunjabPolice) August 10, 2024
ਡਰੱਗ ਸਮੱਗਲਰਾਂ 'ਚ ਵੱਡਾ ਨਾਮ : ਦੱਸਣਯੋਗ ਹੈ ਕਿ ਸਿਮਰਨਜੋਤ ਸਿੰਘ ਸੰਧੂ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਸਰਗਨਾ ਮੰਨਿਆ ਜਾਂਦਾ ਹੈ ਅਤੇ ਜਰਮਨੀ ਵਿੱਚ ਨਸ਼ੇ ਨਾਲ ਜੁੜੇ ਅਪਰਾਧਾਂ ਲਈ ਲੋੜੀਂਦਾ ਹੈ। ਸੰਧੂ ਦੀ ਅੰਤਰਰਾਸ਼ਟਰੀ ਸਬੰਧਾਂ ਨਾਲ ਭਾਰਤ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਵੱਡੀ ਭੂਮਿਕਾ ਹੈ। ਜਾਣਕਾਰੀ ਅਨੁਸਾਰ ਉਹ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਦੀ ਮਦਦ ਨਾਲ ਜਰਮਨੀ ਤੋਂ ਭਾਰਤ ਆਇਆ ਸੀ ਪਰ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਫੜ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਕੋਲ ਜਰਮਨ ਪਾਸਪੋਰਟ ਵੀ ਹੈ।
ਵੱਡਾ ਨੈਟਵਰਕ ਚਲਾਉਂਦਾ ਹੈ ਮੁਲਜ਼ਮ : ਸਿਮਰਨਜੋਤ ਸੰਧੂ ਦੀ ਗੱਲ ਕਰੀਏ ਤਾਂ ਉਸਦਾ ਨੈੱਟਵਰਕ ਜਰਮਨੀ ਤੋਂ ਇਲਾਵਾ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਉਹ ਭਾਰਤ ਵਿੱਚ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਯੂਰਪ ਦੇ ਹੋਰਨਾਂ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਵੀ ਇਸ ਦੀ ਵੱਡੀ ਭੂਮਿਕਾ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਸਿਮਰਨਜੀਤ ਸੰਧੂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।
- ਸ੍ਰੀ ਦਰਬਾਰ ਸਾਹਿਬ 'ਚ ਹਾਦਸੇ ਦਾ ਸ਼ਿਕਾਰ ਹੋਏ ਸੇਵਾਦਾਰ ਬਲਬੀਰ ਸਿੰਘ ਦੀ ਹੋਈ ਮੌਤ, ਕੜਾਹੇ 'ਚ ਡਿੱਗਣ ਕਰਕੇ ਹੋਇਆ ਸੀ ਹਾਦਸਾ - sewadar of sri darbar sahib died
- ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਹੰਗਾਮਾ, ਹੋਸਟਲ ਦੇ ਖਾਣੇ ਚੋਂ ਸੁੰਡੀ ਨਿਕਲਣ ਦਾ ਇਲਜ਼ਾਮ, ਮੀਡੀਆ ਸਾਹਮਣੇ ਬੋਲਣ ਤੋਂ ਡੀਨ ਨੇ ਕੀਤਾ ਇਨਕਾਰ - PUNJABi UNIVERSITY PATIALA
- MLA ਗੁਰਪ੍ਰੀਤ ਗੋਗੀ ਨੇ ਕਾਰੋਬਾਰੀਆਂ ਨੂੰ ਦਿੱਤੀ ਚਿਤਾਵਨੀ, ਸਮਾਜ ਸੇਵੀ ਸੰਸਥਾਵਾਂ ਨੇ ਵੱਡਾ ਕੀਤਾ ਐਲਾਨ - Gurpreet Gogi warning businessmen
ਜ਼ਿਕਰਯੋਗ ਹੈ ਕਿ ਇਹਨੀਂ ਦਿਨੀ ਪੰਜਾਬ ਪੁਲਿਸ ਦੀ ਸਰਗਰਮੀ ਜਿਥੇ ਆਜ਼ਾਦੀ ਦਿਹਾੜੇ ਨੂੰ ਲੈਕੇ ਵਧੀ ਹੋਈ ਹੈ। ਪੁਲਿਸ ਚੱਪੇ ਚੱਪੇ 'ਤੇ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਦੇ ਅੱਡਿਆਂ ਉੱਤੇ ਪਹੁੰਚ ਰਹੀ ਹੈ ਉਥੇ ਹੀ ਅਜਿਹੇ ਵੱਡੇ ਨਾਮ ਵੀ ਪੁਲਿਸ ਦੀ ਸੂਚੀ 'ਚ ਸ਼ਾਮਿਲ ਹਨ ਜੋ ਕਿ ਮੌਕੇ ਦਾ ਫਾਇਦਾ ਚੁੱਕਦੇ ਹੋਏ ਨਸ਼ੇ ਜਾਂ ਫਿਰ ਹੋਰਨਾਂ ਮਾਮਲਿਆਂ ਵਿੱਚ ਅਪਰਾਧਿਕ ਗਤੀਵਿਧੀ ਨੂੰ ਅੰਜਾਮ ਦੇ ਸਕਦੇ ਹਨ।