ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਮੇਅਰ ਦੀ ਚੋਣ ਦਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਐਨਐਸਯੂਆਈ ਦੇ ਆਗੂਆਂ ਤੇ ਵਰਕਰਾਂ ਨੇ ਮੇਅਰ ਚੋਣਾਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਬੈਰੀਕੇਡ ਲਾਏ ਗਏ। ਜਦੋਂ NSUI ਆਗੂ ਪਿੱਛੇ ਨਹੀਂ ਹਟ ਰਹੇ ਸਨ। ਇਸ ਦੌਰਾਨ ਭੀੜ ਨੂੰ ਖਿੰਡਾਉਣ ਲਈ ਪੁਲਿਸ ਨੇ ਐਨਐਸਯੂਆਈ ਆਗੂਆਂ ’ਤੇ ਪਾਣੀ ਦੀਆਂ ਬਉਛਾੜਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਪੁਲਿਸ ਅਤੇ ਐਨਐਸਯੂਆਈ ਦੇ ਵਰਕਰਾਂ ਵਿਚਾਲੇ ਕਾਫੀ ਹੱਥੋਪਾਈ ਵੀ ਹੋਈ।
ਵਾਟਰ ਕੈਨਨ ਦੀ ਵਰਤੋਂ: ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਸਾਰੇ ਪ੍ਰਦਰਸ਼ਕਾਰੀਆਂ ਨੂੰ ਭਾਜਪਾ ਦਫ਼ਤਰ ਤੋਂ ਸਮੇਂ ਸਿਰ ਰੋਕ ਲਿਆ। ਇਸ ਦੌਰਾਨ ਪੁਲਿਸ ਨੇ ਨੌਜਵਾਨਾਂ ’ਤੇ ਲਾਠੀਚਾਰਜ ਵੀ ਕੀਤਾ। ਲਾਠੀਚਾਰਜ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵਿੱਚ ਭਾਰੀ ਰੋਸ ਹੈ। ਚੰਡੀਗੜ੍ਹ ਦੇ ਮੇਅਰ ਚੋਣਾਂ ਨੂੰ ਰੱਦ ਕਰਨ ਸਬੰਧੀ ਨੌਜਵਾਨਾਂ ਵੱਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂ ਵੀ ਇਸ ਮਾਮਲੇ ਨੂੰ ਲੈ ਕੇ ਨਿੱਤ ਦਿਨ ਵਿਰੋਧ ਕਰ ਰਹੇ ਹਨ।
- Parliament Budget Session 2024: ਸੰਸਦ 'ਚ ਪੀਐਮ ਮੋਦੀ ਦਾ ਕਾਂਗਰਸ 'ਤੇ ਨਿਸ਼ਾਨਾ, ਕਿਹਾ- ਕਾਂਗਰਸ ਨੇ ਅਖਬਾਰਾਂ 'ਤੇ ਤਾਲੇ ਲਾਉਣ ਦੀ ਕੋਸ਼ਿਸ਼ ਕੀਤੀ
- ਕੇਜਰੀਵਾਲ ਵਲੋਂ ਸੰਮਨ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ 'ਤੇ ED ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ, ਸ਼ਾਮ 4 ਵਜੇ ਹੋਵੇਗਾ ਫੈਸਲਾ
- ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ 'ਚ ਲੱਗੀ ਸੰਨ੍ਹ, ਜਾਅਲੀ ਦਸਤਾਵੇਜ਼ਾਂ ਦੇ ਸਹਾਰੇ ਦਾਖਲ ਹੋਇਆ ਨੌਜਵਾਨ, ਪੁਲਿਸ ਨੇ ਕੀਤਾ ਕਾਬੂ
ਚੰਡੀਗੜ੍ਹ ਪ੍ਰਸ਼ਾਸਨ ਨੂੰ ਜਵਾਬ: ਦੱਸ ਦੇਈਏ ਕਿ 30 ਜਨਵਰੀ ਨੂੰ ਹੋਈਆਂ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੇ ਜਿੱਤ ਦਰਜ ਕੀਤੀ ਸੀ। ਵਿਰੋਧੀ ਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਵੋਟਾਂ ਦੀ ਗਿਣਤੀ ਦੌਰਾਨ ਭਾਜਪਾ 'ਤੇ ਧੋਖਾਧੜੀ ਦਾ ਇਲਜ਼ਾਮ ਲਾਇਆ ਹੈ। ਅਜਿਹੇ 'ਚ ਆਮ ਆਦਮੀ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਤੱਕ ਪਹੁੰਚ ਕਰਕੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਜਵਾਬ ਦੇਣ ਲਈ 3 ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚੋਣ ਅਧਿਕਾਰੀ ਨੂੰ ਫਟਕਾਰ ਲਗਾਉਂਦੇ ਹੋਏ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਇਸ ਮਾਮਲੇ ਦੀ ਸੁਪਰੀਮ ਕੋਰਟ 'ਚ ਸੋਮਵਾਰ 12 ਫਰਵਰੀ ਨੂੰ ਮੁੜ ਸੁਣਵਾਈ ਹੋਣ ਜਾ ਰਹੀ ਹੈ।