ETV Bharat / state

ਮਾਨ ਸਰਕਾਰ ਦਾ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦਾ ਹੁਣ ਸੁਪਨਾ ਹੋ ਰਿਹਾ ਪੂਰਾ - ਬਰਿੰਦਰ ਗੋਇਲ - DEVELOPMENT PROJECT

ਪਟਿਆਲਾ ਵਿਖੇ 70 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਕਰਵਾਏ ਜਾਣ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਹੈ।

INAUGURATION DEVELOPMENT PROJECTS
ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ (ETV Bharat (ਪਟਿਆਲਾ, ਪੱਤਰਕਾਰ))
author img

By ETV Bharat Punjabi Team

Published : Jan 3, 2025, 10:55 PM IST

ਸ਼ੁਤਰਾਣਾ/ਪਟਿਆਲਾ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਪਹਿਲਕਦਮੀ ਸਦਕਾ ਹਲਕੇ ਵਿੱਚ ਪੀਣ ਲਈ ਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪਹੁੰਚਦਾ ਕਰਨ ਲਈ 70 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਕਰਵਾਏ ਜਾਣ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਹੈ। ਬਰਿੰਦਰ ਗੋਇਲ ਨੇ ਸ਼ੁਤਰਾਣਾ, ਸਧਾਰਨਪੁਰ ਅਤੇ ਕਲਵਾਣੂ ਵਿਖੇ ਰਸੌਲੀ ਮਾਈਨਰ, ਕਰਮਗੜ੍ਹ ਲਿੰਕ-2 ਕੈਨਾਲ ਸਿਸਟਮ, ਚੋਆ ਲਿੰਕ-2 ਕੈਨਾਲ ਸਿਸਟਮ, ਮਾਈਨਰ ਨੰਬਰ 3, ਮਾਈਨਰ ਨੰਬਰ 5, ਬਿਸ਼ਨਗੜ੍ਹ ਮਾਈਨਰ ਅਤੇ ਅਤਾਲਾਂ ਮਾਈਨਰ ਨੂੰ ਪੱਕੇ ਕਰਨ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਨੇ ਲੋਕਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾ ਵਧੇਰੇ ਨਹਿਰੀ ਪਾਣੀ ਮਿਲਣ ‘ਤੇ ਵਧਾਈ ਦਿੰਦਿਆਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਵਿੱਚ ਸਾਰੇ ਕੰਮ ਮੁਕੰਮਲ ਕੀਤੇ ਜਾਣਗੇ ਅਤੇ ਹਲਕੇ ਅੰਦਰ 75000 ਏਕੜ ਤੋਂ ਜ਼ਿਆਦਾ ਰਕਬੇ ਨੂੰ ਝੋਨੇ ਦੇ ਸੀਜ਼ਨ ਵਿੱਚ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਟਿਊਬਵੈਲ ਬੰਦ ਹੋਣ ਨਾਲ ਬਿਜਲੀ ਅਤੇ ਧਰਤੀ ਹੇਠਲਾ ਪਾਣੀ ਵੀ ਬਚੇਗਾ।

ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ (ETV Bharat (ਪਟਿਆਲਾ, ਪੱਤਰਕਾਰ))

ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਸਮੱਸਿਆ ਨੂੰ ਜਿਉਂ ਦਾ ਤਿਉਂ ਰੱਖਿਆ

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੇਲਾਂ ਤੱਕ ਪਾਣੀ ਪਹੁੰਚਾ ਕੇ ਦਿਨੋ-ਦਿਨ ਡੁੰਘਾ ਹੁੰਦਾ ਜਾ ਰਿਹਾ ਧਰਤੀ ਹੇਠਲਾ ਪਾਣੀ ਬਚਾਇਆ ਹੈ। ਬਰਿੰਦਰ ਗੋਇਲ ਨੇ ਵਿਧਾਇਕ ਕੁਲਵੰਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਹਲਕੇ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਵਿਧਾਨ ਸਭਾ ਵਿੱਚ ਉਠਾਇਆ ਅਤੇ ਹੱਲ ਕਰਵਾਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਲੱਗੇਗਾ ਅਤੇ ਅੱਜ ਇਸ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਸਮੱਸਿਆ ਨੂੰ ਜਿਉਂ ਦਾ ਤਿਉਂ ਰੱਖਿਆ ਪਰ ਮੌਜੂਦਾ ਪੰਜਾਬ ਸਰਕਾਰ ਇਸ ਸਮੱਸਿਆ ਦੇ ਹੱਲ ਲਈ ਪੂਰੀ ਤਰ੍ਹਾਂ ਗੰਭੀਰਤਾ ਨਾਲ ਯਤਨਸ਼ੀਲ ਹੈ।

ਦੱਬੀਆਂ ਹੋਈਆਂ ਸਰਕਾਰੀ ਜ਼ਮੀਨਾਂ ਛੱਡਣ ਦੀ ਵੀ ਅਪੀਲ ਕੀਤੀ

ਜਲ ਸਰੋਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੰਭਾਲ ਲਈ ਆਪਣਾ ਫਰਜ਼ ਨਿਭਾਉਣ ਕਿਉਂਕਿ ਪੰਜਾਬ ਸਰਕਾਰ 2037 ਤੱਕ ਧਰਤੀ ਹੇਠਲੇ ਪਾਣੀ ਦੇ ਖ਼ਤਮ ਹੋਣ ਦੀਆਂ ਭਵਿੱਖਬਾਣੀਆਂ ਦੇ ਮੱਦੇਨਜ਼ਰ ਬਹੁਤ ਸਾਰੀਆਂ ਸਕੀਮਾਂ ਲਾਗੂ ਕਰ ਰਹੀ ਹੈ ਇਸ ਲਈ ਹਰੇਕ ਕਿਸਾਨ ਜ਼ਮੀਨਦੋਜ਼ ਪਾਈਪਾਂ ਦੀਆਂ ਸਰਕਾਰੀ ਸਕੀਮਾਂ ਅਤੇ ਸਬਸਿਡੀਆਂ ਦਾ ਲਾਭ ਲੈ ਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਅੱਗੇ ਆਉਣ। ਉਨ੍ਹਾਂ ਨੇ ਲੋਕਾਂ ਨੂੰ ਦੱਬੀਆਂ ਹੋਈਆਂ ਸਰਕਾਰੀ ਜ਼ਮੀਨਾਂ ਛੱਡਣ ਦੀ ਵੀ ਅਪੀਲ ਕੀਤੀ ਹੈ।

ਕਿਸਾਨਾਂ ਤੇ ਪੰਜਾਬ ਨਾਲ ਦਗਾ

ਬਰਿੰਦਰ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਕੋਈ ਸਹਿਯੋਗ ਨਹੀਂ ਦੇ ਰਹੀ ਜਿਸ ਕਰਕੇ ਨਹਿਰੀ ਪਾਣੀ ਦੇ ਪ੍ਰਾਜੈਕਟ ਸ਼ੁਰੂ ਕਰਨ ਲਈ ਦੇਰੀ ਹੋ ਰਹੀ ਹੈ ਜਦਕਿ ਪੰਜਾਬ ਸਰਕਾਰ ਨੇ ਰਾਜ ਦੇ 85 ਸ਼ਹਿਰਾਂ ਵਿੱਚ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਦੇਣ ਦੇ ਪ੍ਰਾਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ‘ਤੇ ਕੇਂਦਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਭਰਨ ਦੇ ਸਵਾਲ ਦੇ ਜਵਾਬ ਵਿੱਚ ਕਿਸਾਨਾਂ ਤੇ ਪੰਜਾਬ ਨਾਲ ਦਗਾ ਕਰਨ ਲਈ ਵੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਤੇ ਪੰਜਾਬ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ।

ਪੰਜਾਬ ਸਰਕਾਰ ਨੇ ਸ਼ੁਤਰਾਣਾ ਹਲਕੇ ਤੋਂ ਪੱਛੜੇ ਹੋਣ ਦਾ ਠੱਪਾ ਉਤਾਰਿਆ

ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੁਤਰਾਣਾ ਹਲਕੇ ਤੋਂ ਪੱਛੜੇ ਹੋਣ ਦਾ ਠੱਪਾ ਉਤਾਰਿਆ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਵਿਸਾਰ ਕੇ ਹਲਕੇ ਨੂੰ ਸਦਾ ਹੀ ਅੱਖੋਂ ਪਰੋਖੇ ਕੀਤਾ ਸੀ ਪਰ ਹੁਣ ਸਾਰੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ। ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਐਸ.ਡੀ.ਐਮ ਅਸ਼ੋਕ ਕੁਮਾਰ, ਮਲਕੀਤ ਸਿੰਘ ਪੜਤਾ, ਮਹਿੰਗਾ ਸਿੰਘ ਬਰਾੜ, ਸੁਰੇਸ਼ ਸ਼ਰਮਾ, ਬਲਾਕ ਪ੍ਰਧਾਨ ਬੂਟਾ ਸਿੰਘ ਵਿਰਕ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਮਦਨ ਲਾਲ ਗੋਇਲ, ਨਹਿਰੀ ਵਿਭਾਗ (ਬੀ.ਐਮ.ਐਲ) ਦੇ ਨਿਗਰਾਨ ਇੰਜੀਨੀਅਰ ਅੰਕਿਤ ਧੀਰ, ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ ਧਾਲੀਵਾਲ, ਐਸ.ਡੀ.ਓ. ਸਵਰਨ ਸਿੰਘ, ਤਹਿਸੀਲਦਾਰ ਹਰਸਿਮਰਨ ਸਿੰਘ ਸਮੇਤ ਇਲਾਕੇ ਦੇ ਪਤਵੰਤੇ ਵੀ ਮੌਜੂਦ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.