ETV Bharat / state

ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ ਡੇਰਾ ਬੱਸੀ ਦਾ ਦੌਰਾ, ਮੌਨਸੂਨ ਤੋਂ ਪਹਿਲਾਂ ਕੰਮ ਪੂਰਾ ਕਰਨ ਦੇ ਦਿੱਤੇ ਨਿਰਦੇਸ਼ - Dera Bassi Development

author img

By ETV Bharat Punjabi Team

Published : Jun 23, 2024, 12:05 PM IST

Dera Bassi Development Project: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਘੱਗਰ ਦੇ ਟਿਵਾਣਾ ਬੰਨ੍ਹ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Dera Bassi Development
ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ ਡੇਰਾ ਬੱਸੀ ਦਾ ਦੌਰਾ, ਮੌਨਸੂਨ ਤੋਂ ਪਹਿਲਾਂ ਕੰਮ ਪੂਰਾ ਕਰਨ ਦੇ ਦਿੱਤੇ ਨਿਰਦੇਸ਼ (Etv Bharat (ਪ੍ਰੈਸ ਨੋਟ))

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਘੱਗਰ ਦੇ ਟਿਵਾਣਾ ਬੰਨ੍ਹ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਹਲਕਾ ਡੇਰਾ ਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਘੱਗਰ ਦੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਟਿਵਾਣਾ, ਅਮਲਾਲਾ, ਖਜੂਰ ਮੰਡੀ ਅਤੇ ਆਲਮਗੀਰ ਦਾ ਦੌਰਾ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ ਹੈ, ਜਿਸ ਤਹਿਤ ਰਾਜ ਭਰ ਵਿੱਚ ਜਲ ਸਰੋਤਾਂ ਦੀ ਮਜ਼ਬੂਤੀ ਅਤੇ ਸਫ਼ਾਈ ਦਾ ਕੰਮ ਜਾਰੀ ਹੈ ਅਤੇ ਕੰਮ ਦੀ ਗੁਣਵੱਤਾ ਅਤੇ ਸਮਾਂ ਸੀਮਾ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਲਗਭਗ 9 ਕਰੋੜ ਰੁਪਏ ਦੀ ਰਕਮ ਅਲਾਟ : ਉਨ੍ਹਾਂ ਕਿਹਾ, “ਟਿਵਾਣਾ, ਆਲਮਗੀਰ ਖੇਤਰ ਵਿੱਚ ਘੱਗਰ ਦੇ ਨਾਲ 2900 ਫੁੱਟ ਲੰਬਾ ਬੰਨ੍ਹ ਲਗਾਉਣ, ਮਜ਼ਬੂਤ ਕਰਨ ਅਤੇ ਮੁਰੰਮਤ ਦੇ ਕੰਮਾਂ ਲਈ ਲਗਭਗ 9 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ, ਜਿਸ ਵਿੱਚੋਂ 2400 ਫੁੱਟ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਘੱਗਰ ਦੇ ਬੰਨ੍ਹ ਦੇ ਨਾਲ ਵਸੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਦੇਣ ਲਈ ਬਾਕੀ ਦੇ 500 ਫੁੱਟ ਦਾ ਕੰਮ ਵੀ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਵੇਗਾ।

ਇਲਾਕਾ ਨਿਵਾਸੀਆਂ ਵੱਲੋਂ ਇਸ ਕੰਮ ਲਈ ਪੋਕ ਲੇਨ ਮਸ਼ੀਨ ਦੀ ਮੰਗ ਕਰਨ ’ਤੇ ਜਲ ਸਰੋਤ ਮੰਤਰੀ ਨੇ ਮੌਕੇ ’ਤੇ ਮੌਜੂਦ ਜਲ ਸਰੋਤ ਇੰਜੀਨੀਅਰਾਂ ਨੂੰ ਤੁਰੰਤ ਇਸ ਦੀ ਮਜ਼ਬੂਤੀ ਦੇ ਕੰਮ ਨੂੰ ਤੇਜ਼ ਕਰਨ ਲਈ ਲੋੜੀਂਦੀ ਮਸ਼ੀਨਰੀ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਜੌੜਾਮਾਜਰਾ ਨੇ ਮੌਕੇ 'ਤੇ ਇਕੱਠੇ ਹੋਏ ਵਸਨੀਕਾਂ ਨੂੰ ਸਰਸੀਣੀ-ਸਾਧਾਂਪੁਰ ਚੋਅ ਦੀ ਸਫ਼ਾਈ ਸਮੇਤ ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਹੜ੍ਹਾਂ ਤੋਂ ਸੁਰੱਖਿਆ ਦੇ ਸਾਰੇ ਮਾਪਦੰਡ ਅਪਣਾਏ ਜਾਣ ਦਾ ਭਰੋਸਾ ਦਿਵਾਇਆ।

Dera Bassi Development
ਜੌੜਾਮਾਜਰਾ ਨੇ ਕੀਤਾ ਡੇਰਾ ਬੱਸੀ ਦਾ ਦੌਰਾ (Etv Bharat (ਪ੍ਰੈਸ ਨੋਟ))

ਪੁੱਲ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਮੰਗ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਲ ਸਰੋਤ ਮੰਤਰੀ ਨੂੰ ਪਿਛਲੇ ਸਾਲ ਦੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਇਲਾਕੇ ਨੂੰ ਪਟਿਆਲਾ ਰੋਡ ਨਾਲ ਜੋੜਨ ਵਾਲੇ ਅਮਲਾਲਾ ਪੁੱਲ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਵਿਧਾਇਕ ਨੇ ਸ਼ੰਭੂ ਬਾਰਡਰ ’ਤੇ ਜਾਮ ਕਾਰਨ ਬਦਲਵੇਂ ਰਸਤੇ ਵਜੋਂ ਅਮਲਾਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚੋਂ ਲੰਘਣ ਵਾਲੀ ਆਵਾਜਾਈ ਕਾਰਨ ਸੜ੍ਹਕ ਦੀ ਮਾੜੀ ਹਾਲਤ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਵੀ ਕੀਤੀ। ਜਲ ਸਰੋਤ ਮੰਤਰੀ ਨੇ ਇਸ ਕੰਮ ਲਈ ਲੋੜੀਂਦੇ ਅਨੁਮਾਨ ਬਣਾ ਕੇ ਦੇਣ ਲਈ ਆਖਿਆ ਤਾਂ ਜੋ ਮੁੱਖ ਮੰਤਰੀ ਤੋਂ ਲੋੜੀਂਦੀ ਮਨਜੂਰੀ ਹਾਸਲ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ, ਜਲ ਸਰੋਤ ਮੰਤਰੀ ਜੌੜਾਮਾਜਰਾ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਟਰੱਕ ਯੂਨੀਅਨ ਡੇਰਾ ਬੱਸੀ ਨੇੜੇ ਮੁਬਾਰਕਪੁਰ ਕਾਜ਼ਵੇਅ ਦੇ ਚੱਲ ਰਹੇ ਕੰਮ ਦਾ ਵੀ ਦੌਰਾ ਕੀਤਾ ਅਤੇ ਨਗਰ ਕੌਂਸਲ ਡੇਰਾ ਬੱਸੀ ਵੱਲੋਂ ਕੀਤੇ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਭਾਂਖਰਪੁਰ ਤੋਂ ਈਸਾਪੁਰ ਤੱਕ ਇੱਕ ਹੋਰ ਕਾਜ਼ਵੇਅ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਇਹ ਕੰਮ ਮੁਕੰਮਲ ਹੋਣ ਦੀ ਉਮੀਦ ਹੈ। ਇਸ ਕੰਮ ’ਤੇ ਕਰੀਬ ਇੱਕ ਕਰੋੜ ਰੁਪਏ ਦਾ ਖ਼ਰਚ ਹੋਣ ਦੀ ਸੰਭਾਵਨਾ ਹੈ।

ਹੜ੍ਹ ਵਰਗੀ ਸਥਿਤੀ ਤੋਂ ਵੱਡੀ ਰਾਹਤ ਮਿਲੇਗੀ: ਵਿਧਾਇਕ ਰੰਧਾਵਾ ਨੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਘੱਗਰ ਦੇ ਚੱਲ ਰਹੇ ਕੰਮਾਂ ਨੂੰ ਮੁਕੰਮਲ ਕਰਨ ਲਈ ਘੱਗਰ ਦਾ ਦੌਰਾ ਸਾਰਥਕ ਸਿੱਧ ਹੋਵੇਗਾ ਅਤੇ ਨਾਲ ਹੀ ਹਜ਼ਾਰਾਂ ਲੋਕਾਂ ਨੂੰ ਘੱਗਰ ਦੇ ਹੜ੍ਹ ਵਰਗੀ ਸਥਿਤੀ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ਐਸ.ਡੀ.ਐਮ ਡੇਰਾ ਬੱਸੀ ਹਿਮਾਂਸ਼ੂ ਗੁਪਤਾ, ਚੀਫ਼ ਇੰਜੀਨੀਅਰ ਜਲ ਸਰੋਤ ਹਰਦੀਪ ਸਿੰਘ ਮਹਿੰਦੀਰੱਤਾ, ਨਿਗਰਾਨ ਇੰਜਨੀਅਰ ਮਨੋਜ ਬਾਂਸਲ ਅਤੇ ਕਾਰਜਕਾਰੀ ਇੰਜਨੀਅਰ ਗੁਰਤੇਜ ਸਿੰਘ ਗਰਚਾ ਵੀ ਹਾਜ਼ਰ ਸਨ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.