ਬਠਿੰਡਾ: ਬਠਿੰਡਾ ਸ਼ਹਿਰ ਦਾ ਲਾਈਨੋ ਪਾਰ ਇਲਾਕਾ ਇਸ ਸਮੇਂ ਦੋਹਰੀ ਸਮੱਸਿਆ ਨਾਲ ਜੂਝਣ ਲਈ ਮਜਬੂਰ ਹੈ। ਮਾਨਸੂਨ ਦੀ ਪਹਿਲੀ ਬਰਸਾਤ ਤੋਂ ਬਾਅਦ ਜਿੱਥੇ ਸੜਕਾਂ ਤੋਂ ਪਾਣੀ ਦੀ ਨਿਕਾਸੀ ਨਹੀਂ ਹੋਈ। ਉੱਥੇ ਹੀ ਸੀਵਰੇਜ ਦੇ ਪਾਣੀ ਨੇ ਹੁਣ ਲੋਕਾਂ ਦਾ ਜੀਣਾ ਮਹਾਲ ਕੀਤਾ ਹੋਇਆ ਹੈ। ਬਠਿੰਡਾ ਦੇ ਪਰਸ ਰਾਮ ਨਗਰ ਵਿਚ ਸੀਵਰੇਜ ਸਿਸਟਮ ਫੇਲ ਹੋਣ ਕਾਰਨ ਗਲੀਆਂ ਨਾਲੀਆਂ ਵਿੱਚ ਗੰਦਾ ਪਾਣੀ ਜਮਾ ਹੋਇਆ ਪਿਆ ਹੈ। ਜਿਸ ਕਾਰਨ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਛੋਟੇ-ਛੋਟੇ ਬੱਚਿਆਂ ਸਣੇ ਪੂਰਾ ਪਰਿਵਾਰ ਘਰਾਂ ਵਿੱਚ ਰਹਿਣ ਲਈ ਮਜਬੂਰ: ਘਰਾਂ ਮੂਹਰੇ ਇਕੱਠਾ ਹੋਇਆ ਪਾਣੀ ਲੋਕਾਂ ਲਈ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਮਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਘਰਾਂ ਦੇ ਗੇਟ ਅੱਗੇ ਖੜੇ ਗੰਦੇ ਪਾਣੀ ਕਾਰਨ ਉਹ ਘਰਾਂ ਵਿੱਚੋਂ ਬਾਹਰ ਨਹੀਂ ਨਿਕਲ ਸਕਦੇ ਅਤੇ ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਸਣੇ ਪੂਰਾ ਪਰਿਵਾਰ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ। ਜੇਕਰ ਉਹ ਘਰਾਂ ਤੋਂ ਬਾਹਰ ਨਿਕਲਦੇ ਹਨ ਤਾਂ ਉਨ੍ਹਾਂ ਨੂੰ ਗੰਦੇ ਪਾਣੀ ਦੇ ਵਿੱਚ ਦੀ ਲੰਘਣਾਂ ਪਵੇਗਾ। ਜਿਸ ਕਾਰਨ ਉਨ੍ਹਾਂ ਨੂੰ ਗੰਦੇ ਪਾਣੀ ਨਾਲ ਬਿਮਾਰੀਆਂ ਹੋਣ ਦਾ ਖਤਰਾ ਵੀ ਹੈ। ਇਸ ਕਾਰਨ ਉਨ ਮਜ਼ਬੂਰ ਹੋ ਕੇ ਘਰਾਂ ਦੇ ਅੰਦਰ ਹੀ ਕੈਦ ਹੋ ਕੇ ਬੈਠੇ ਹਨ।
ਸੀਵਰੇਜ ਦਾ ਪਾਣੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਾਉਣ ਲੱਗਾ: ਉਨ੍ਹਾਂ ਕਿਹਾ ਕਿ ਗਲੀਆਂ ਨਾਲੀਆਂ ਵਿੱਚ ਇਕੱਠਾ ਹੋਇਆ ਸੀਵਰੇਜ ਦਾ ਪਾਣੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਾਉਣ ਲੱਗਾ ਹੋਇਆ ਹੈ। ਲੋਕਾਂ ਨੂੰ ਪੈਰਾਂ ਵਿੱਚ ਖਾਜ ਦੀ ਸਮੱਸਿਆ ਆ ਰਹੀ ਹੈ। ਬਾਰ-ਬਾਰ ਨਗਰ ਨਿਗਮ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਹ ਅੱਜ ਐਲਾਨ ਕਰਦੇ ਹਨ ਕਿ ਆਉਣ ਵਾਲੀਆਂ ਕਿਸੇ ਵੀ ਵੋਟਾਂ ਵਿੱਚ ਸਿਆਸੀ ਪਾਰਟੀਆਂ ਦਾ ਜੰਮ ਕੇ ਵਿਰੋਧ ਕਰਨਗੇ ਕਿਉਂਕਿ ਉਨ੍ਹਾਂ ਨੂੰ ਗੰਦੇ ਸੀਵਰੇਜ ਦੇ ਪਾਣੀ ਵਿੱਚ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਕਿਸੇ ਵੀ ਧਿਰ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ।
- ਨੇਤਰਹੀਣ ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, 'ਆਪ' ਆਗੂਆਂ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਲਗਾਏ ਇਲਜ਼ਾਮ - sangrur blind teacher suicide case
- ਭੇਤਭਰੇ ਹਲਾਤਾਂ ਵਿੱਚ ਹੋਈ 5 ਸਾਲਾਂ ਬੱਚੀ ਦੀ ਮੌਤ, ਪਰਿਵਾਰ ਨੇ ਸਕੂਲ ਪ੍ਰਸ਼ਾਸਨ 'ਤੇ ਲਾਏ ਇਲਜ਼ਾਮ - Baby girl died
- ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਹੁੰਚੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕਿਹਾ- ਅੰਮ੍ਰਿਤਪਾਲ ਨੂੰ ਕੇਂਦਰ ਸਰਕਾਰ ਜਾਣਬੁੱਝ ਕੇ ਤੰਗ ਕਰ ਰਹੀ - Jathedar Giani Harpreet Singh