ਚੰਡੀਗੜ੍ਹ: ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ 'ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
- ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ - Lok Sabha member Meet Hair
- ਛੁੱਟੀ ਆਏ ਫੌਜੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ - Death of Gurdaspur soldier
- ਹਾਏ ਰੱਬਾ!...ਹਲੇ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਪੰਜਾਬ ਦਾ ਇਹ ਸ਼ਹਿਰ ਰਿਹਾ ਸਭ ਤੋਂ ਵੱਧ ਗਰਮ, ਜਾਣੋ ਆਪਣੇ ਸ਼ਹਿਰ ਦਾ ਹਾਲ - Weather Update
ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।