ETV Bharat / state

ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ - Amritpal Singh oath ceremony

author img

By ETV Bharat Punjabi Team

Published : Jul 4, 2024, 7:31 PM IST

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਭਲਕੇ ਦਿੱਲੀ 'ਚ ਆਪਣੇ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਜਿਸ ਸਬੰਧੀ ਉਨ੍ਹਾਂ ਨੂੰ ਪੈਰੋਲ ਵੀ ਮਿਲ ਚੁੱਕੀ ਹੈ। ਇਸ ਦੇ ਚੱਲਦੇ ਪਿੰਡ ਵਾਸੀਆਂ 'ਚ ਖੁਸ਼ੀ ਦੀ ਲਹਿਰ ਹੈ।

ਅੰਮ੍ਰਿਤਪਾਲ ਸਿੰਘ ਸਹੁੰ ਚੁੱਕ ਸਮਾਗਮ
ਅੰਮ੍ਰਿਤਪਾਲ ਸਿੰਘ ਸਹੁੰ ਚੁੱਕ ਸਮਾਗਮ (ETV BHARAT)

ਅੰਮ੍ਰਿਤਸਰ: ਕੱਲ੍ਹ 5 ਜੁਲਾਈ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਅੰਮ੍ਰਿਤਪਾਲ ਸਿੰਘ ਲੋਕ ਸਭਾ ਦੇ ਵਿੱਚ ਸਹੁੰ ਚੁੱਕਣ ਜਾ ਰਹੇ ਹਨ। ਜਿਸ ਦੀ ਖ਼ਬਰ ਪਿੰਡ ਵਿੱਚ ਪੁੱਜਣ 'ਤੇ ਪਿੰਡ ਵਾਸੀਆਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਨਾਲ ਹੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪਹਿਲਾਂ ਹੀ ਹੋਰਨਾਂ ਲੋਕ ਸਭਾ ਮੈਂਬਰਾਂ ਦੇ ਨਾਲ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਵਾ ਦੇਣੀ ਚਾਹੀਦੀ ਸੀ ਅਤੇ ਇਸ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ ਸੀ।

ਪੰਜਾਬੀਆਂ ਵਿੱਚ ਖੁਸ਼ੀ ਦੀ ਲਹਿਰ: ਇਸ ਦੌਰਾਨ ਗੱਲਬਾਤ ਕਰਦੇ ਹੋਏ ਪਿੰਡ ਜੱਲੂਪੂਰ ਖੈੜਾ ਵਾਸੀ ਨਗਿੰਦਰਪਾਲ ਸਿੰਘ, ਕੁਲਵੰਤ ਸਿੰਘ ਆਦਿ ਨੇ ਕੱਲ੍ਹ ਅੰਮ੍ਰਿਤਪਾਲ ਸਿੰਘ ਵਲੋਂ ਬਤੌਰ ਮੈਂਬਰ ਪਾਰਲੀਮੈਂਟ ਸਹੁੰ ਚੁੱਕੇ ਜਾਣ ਦੀ ਖ਼ਬਰ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪਿੰਡ ਦੇ ਸਮੇਤ ਸਮੂਹ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਨ ਸਭਾ ਹਲਕਿਆਂ ਅਤੇ ਪੰਜਾਬ ਸਮੇਤ ਹੋਰਨਾਂ ਵੱਖ-ਵੱਖ ਜਗ੍ਹਾ 'ਤੇ ਵੱਸ ਦੇ ਪੰਜਾਬੀਆਂ ਵਿੱਚ ਬੇਹਦ ਖੁਸ਼ੀ ਦੀ ਲਹਿਰ ਹੈ।

ਸਰਕਾਰ ਅੰਮ੍ਰਿਤਪਾਲ ਨੂੰ ਕਰੇ ਰਿਹਾਅ: ਉਹਨਾਂ ਕਿਹਾ ਕਿ ਬੀਤੇ ਸਮੇਂ ਤੋਂ ਇਲਾਵਾ ਹੁਣ ਜੇਕਰ ਕੋਈ ਵਿਅਕਤੀ ਸੰਵਿਧਾਨ ਦੇ ਤਹਿਤ ਚੱਲਦੇ ਹੋਏ ਚੋਣ ਲੜ ਕੇ ਜਿੱਤਦਾ ਹੈ ਅਤੇ ਜਿੱਤਣ ਉਪਰੰਤ ਹੁਣ ਸੰਵਿਧਾਨ ਦੀ ਸਹੁੰ ਚੁੱਕਦਾ ਹੈ ਤਾਂ ਸਰਕਾਰ ਨੂੰ ਵੀ ਵੱਡਾ ਦਿਲ ਕਰਦੇ ਹੋਏ ਉਹਨਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਲੋਕਾਂ ਦੇ ਵਿੱਚ ਆਉਣ ਅਤੇ ਆ ਕੇ ਲੋਕਾਂ ਦੇ ਕੰਮਕਾਜ ਕਰ ਸਕਣ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਲਈ ਕਾਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਨੌਜਵਾਨ ਉਹਨਾਂ ਦੇ ਨਾਲ ਜੁੜਨ ਤੋਂ ਬਾਅਦ ਪੰਥ ਨਾਲ ਜੁੜੇ ਹਨ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਦੌਰਾਨ ਵੀ ਕਾਫੀ ਨੌਜਵਾਨਾਂ ਵੱਲੋਂ ਨਸ਼ਾ ਛੱਡਿਆ ਗਿਆ ਸੀ।

ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ: ਉਹਨਾਂ ਕਿਹਾ ਕਿ ਕਾਨੂੰਨ ਸਾਰਿਆਂ ਦੇ ਲਈ ਇੱਕ ਹੋਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਧਾਰਮਿਕ, ਜਾਤੀਵਾਦ ਜਾਂ ਘੱਟ ਗਿਣਤੀ ਭਾਈਚਾਰੇ ਦੇ ਨਾਲ ਜੁੜੇ ਲੋਕਾਂ ਦੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ ਹੈ। ਉਕਤ ਪਿੰਡ ਵਾਸੀਆਂ ਨੇ ਦੱਸਿਆ ਕਿ ਉਹਨਾਂ ਦੇ ਹੀ ਪਿੰਡ ਦੇ ਭਾਈ ਗੁਰਦੀਪ ਸਿੰਘ ਖੈੜਾ ਜਿਨਾਂ ਨੂੰ ਕਿ 20 ਸਾਲ ਸਜ਼ਾ ਹੋਈ ਸੀ ਪਰ ਹੁਣ ਤੱਕ ਉਹ ਕਰੀਬ 32 ਤੋਂ 33 ਸਾਲ ਜੇਲ੍ਹ ਦੇ ਵਿੱਚ ਰਹਿ ਚੁੱਕੇ ਹਨ ਪਰ ਸਰਕਾਰ ਵੱਲੋਂ ਉਹਨਾਂ ਨੂੰ ਛੱਡਿਆ ਨਹੀਂ ਜਾ ਰਿਹਾ ਜੋ ਕਿ ਬਿਲਕੁਲ ਗਲਤ ਹੈ। ਸਰਕਾਰ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਨੀ ਚਾਹੀਦੀ ਹੈ ਅਤੇ ਸਾਰਿਆਂ ਦੇ ਲਈ ਇੱਕ ਹੀ ਕਾਨੂੰਨ ਹੋਣਾ ਚਾਹੀਦਾ ਹੈ।

ਸਾਰਿਆਂ ਪ੍ਰਤੀ ਸਰਕਾਰ ਰੱਖੇ ਇੱਕ ਕਾਨੂੰਨ: ਉਹਨਾਂ ਕਿਹਾ ਕਿ ਚੋਣਾਂ ਦੇ ਵੇਲੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਲੋਕਾਂ ਦੇ ਵਿੱਚ ਵਾਅਦਾ ਕੀਤਾ ਜਾਂਦਾ ਹੈ ਕਿ ਉਹ ਨਸ਼ੇ ਖਤਮ ਕਰਨਗੇ, ਬੇਅਦਬੀਆਂ ਦਾ ਇਨਸਾਫ ਲੈਣਗੇ ਲੇਕਿਨ ਬਾਅਦ ਵਿੱਚ ਉਹ ਇਹਨਾਂ ਗੱਲਾਂ ਤੋਂ ਮੁਨਕਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਉਕਤ ਕੀਤੇ ਵਾਅਦੇ ਪੂਰੇ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਹਟਾ ਦਿੱਤਾ ਜਾਂਦਾ ਹੈ ਜੋ ਕਿ ਸਰਾਸਰ ਸਰਕਾਰ ਦੀ ਧੱਕੇਸ਼ਾਹੀ ਹੈ। ਇਸ ਦੇ ਨਾਲ ਹੀ ਪਿੰਡ ਦੇ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਖਲਚੀਆਂ ਦੀ ਪੁਲਿਸ ਵੱਲੋਂ ਇਲਾਕੇ ਦੇ ਵਿੱਚ ਗਸ਼ਤ ਕੀਤੀ ਜਾ ਰਹੀ ਹੈ ਅਤੇ ਸੰਪਰਕ ਸੜਕਾਂ ਦੇ ਉੱਤੇ ਆ ਜਾ ਰਹੇ ਲੋਕਾਂ ਦੇ ਉੱਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.