ETV Bharat / state

ਪੰਜਾਬ 'ਚ ਅੱਜ ਰਾਤ ਤੋਂ ਬਦਲੇਗਾ ਮੌਸਮ : ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ, 13 ਮਾਰਚ ਨੂੰ ਸੂਬੇ ਵਿੱਚ ਯੈਲੋ ਅਲਰਟ - Weather Change In Punjab

ਮੌਸਮ ਵਿਭਾਗ ਵਲੋਂ ਸੂਬੇ 'ਚ ਫਿਰ ਤੋਂ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ਦੀ ਚਿੰਤਾ ਮੌਸਮ ਨੇ ਵਧਾ ਦਿੱਤੀ ਹੈ, ਕਿਉਂਕਿ ਪਿਛਲੇ ਦਿਨੀਂ ਹੋਈ ਗੜੇਮਾਰੀ ਨੇ ਕਈ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਕੀਤਾ ਹੈ।

Weather Will Change In Punjab
Weather Will Change In Punjab
author img

By ETV Bharat Punjabi Team

Published : Mar 10, 2024, 8:55 AM IST

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਲਈ 11 ਮਾਰਚ ਅਤੇ ਪੂਰੇ ਸੂਬੇ ਲਈ 13 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗਰਜ਼-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ। ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਹਾਲਾਂਕਿ, ਅੱਜ ਦਿਨ ਲਈ ਮੌਸਮ ਦੀ ਕੋਈ ਚਿਤਾਵਨੀ ਨਹੀਂ ਹੈ। ਉਮੀਦ ਹੈ ਕਿ ਦਿਨ ਵੇਲੇ ਮੌਸਮ ਚੰਗਾ ਰਹੇਗਾ। ਹਾਲਾਂਕਿ ਰਾਤ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ।

ਮੌਸਮ ਨੇ ਕਿਸਾਨਾਂ ਦੀ ਵਧਾਈ ਚਿੰਤਾ: ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ 'ਚ 11 ਮਾਰਚ ਨੂੰ ਅਤੇ 13 ਮਾਰਚ ਨੂੰ 23 ਜ਼ਿਲ੍ਹਿਆਂ ਨੂੰ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਵਿੱਚ ਤੇਜ਼ ਹਵਾਵਾਂ ਦੀ ਕੋਈ ਚਿਤਾਵਨੀ ਨਹੀਂ ਹੈ। ਮੌਸਮ ਵਿੱਚ ਆਏ ਅਜਿਹੇ ਬਦਲਾਅ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਉਂਕਿ ਹਾਲ ਹੀ ਵਿੱਚ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ।

ਤਾਪਮਾਨ 'ਚ ਹੋਣ ਲੱਗਾ ਵਾਧਾ: ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 'ਚ 1.5 ਫੀਸਦੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਦੇ ਨਜ਼ਦੀਕ ਹੈ। ਇਸ ਦੌਰਾਨ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27.0 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 26.2, ਲੁਧਿਆਣਾ ਵਿੱਚ 25.6, ਪਠਾਨਕੋਟ ਵਿੱਚ 26.6 ਅਤੇ ਮੁਹਾਲੀ ਵਿੱਚ 25.6 ਡਿਗਰੀ ਦਰਜ ਕੀਤਾ ਗਿਆ ਹੈ।

ਹੁਣ ਘੱਟੋ-ਘੱਟ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਘੱਟੋ-ਘੱਟ ਤਾਪਮਾਨ ਵਿੱਚ ਵੀ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਭ ਤੋਂ ਘੱਟ ਤਾਪਮਾਨ ਫ਼ਿਰੋਜ਼ਪੁਰ ਵਿੱਚ ਦਰਜ ਕੀਤਾ ਗਿਆ ਹੈ। ਜਦੋਂ ਕਿ ਮੋਗਾ ਦੇ ਬੁੱਧ ਸਿੰਘ ਬਾਲਾ ਦਾ 7.2 ਡਿਗਰੀ, ਗੁਰਦਾਸਪੁਰ ਦਾ 7.4 ਡਿਗਰੀ, ਰੋਪੜ ਦਾ 7.8 ਡਿਗਰੀ, ਅੰਮ੍ਰਿਤਸਰ ਦਾ 11.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। 16 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 10.0 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰੋਪੜ, ਮੋਗਾ, ਲੁਧਿਆਣਾ, ਗੁਰਦਾਸਪੁਰ, ਨੂਰਮਹਿਲ, ਜਲੰਧਰ, ਫ਼ਿਰੋਜ਼ਪੁਰ, ਬਰਨਾਲਾ, ਐਸਬੀਐਸ ਨਗਰ, ਫ਼ਰੀਦਕੋਟ, ਪਠਾਨਕੋਟ ਅਤੇ ਅੰਮ੍ਰਿਤਸਰ ਸ਼ਾਮਲ ਹਨ। ਕਈ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ’ਤੇ ਤਾਪਮਾਨ ਘੱਟ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.