ਲੁਧਿਆਣਾ: ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਇੱਥੋ ਤੱਕ ਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਅਚਾਨਕ ਪਲਟੀ ਮਾਰੀ ਹੈ ਤੇ ਉੱਥੋ ਦੇ ਕਣਕ ਦੀ ਖੇਤੀ ਕਰਨ ਵਾਲੇ ਕਿਸਾਨ ਵੀ ਪ੍ਰੇਸ਼ਾਨ ਹੋ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਤਾਪਮਾਨ ਅਚਾਨਕ ਵਧਣ ਕਰਕੇ ਕਣਕ ਦੀ ਫ਼ਸਲ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ। ਉਥੇ ਹੀ ਹੁਣ ਕਿਸਾਨਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ ਕਿ ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ 'ਚ ਮੀਂਹ ਪੈਣ ਦੀ ਭੱਵਿਖਵਾਣੀ ਕੀਤੀ ਹੈ। ਇਸ ਨਾਲ ਜਿਥੇ ਕਿਸਾਨਾਂ ਦੀ ਫਸਲ ਵਧੀਆ ਹੋਵੇਗੀ ਤਾਂ ਉਥੇ ਹੀ ਆਮ ਲੋਕਾਂ ਨੂੰ ਜਲਦੀ ਪੈਣ ਵਾਲੀ ਗਰਮੀ ਤੋਂ ਥੋੜੀ ਰਾਹਤ ਵੀ ਮਿਲ ਸਕਦੀ ਹੈ।
ਕਿਸਾਨਾਂ ਨੂੰ ਮਿਲੇਗੀ ਰਾਹਤ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿਸ ਤਰ੍ਹਾਂ ਨਾਲ ਦਿਨ ਦਾ ਤਾਪਮਾਨ 25.6 ਡਿਗਰੀ ਨੋਟ ਕੀਤਾ ਗਿਆ ਜੋ ਕਿ ਆਮ ਤਾਪਮਾਨ ਨਾਲੋਂ ਚਾਰ ਡਿਗਰੀ ਜ਼ਿਆਦਾ ਸੀ ਅਤੇ ਘੱਟ ਤੋਂ ਘੱਟ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਤਿੰਨ ਡਿਗਰੀ ਤੋਂ ਜ਼ਿਆਦਾ ਸੀ। ਦੱਸਣਯੋਗ ਹੈ ਕਿ ਮੌਜੂਦਾ ਹਾਲਾਤਾਂ 'ਚ ਦਿਨ ਅਤੇ ਰਾਤ ਦਾ ਤਾਪਮਾਨ 3 ਤੋਂ 4 ਡਿਗਰੀ ਜਿਆਦਾ ਚੱਲ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨ ਵੀ ਕਾਫੀ ਚਿੰਤਤ ਸਨ, ਪਰ ਹੁਣ ਮੀਂਹ ਦੀ ਸੰਭਾਵਨਾ ਜਤਾਉਣ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਆਸ ਜ਼ਰੂਰ ਬਣੀ ਹੈ। 19 ਅਤੇ 20 ਫਰਵਰੀ ਦੋ ਦਿਨ ਪੰਜਾਬ ਭਰ ਦੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਅਤੇ ਬੱਦਲਵਾਈ ਹੋਵੇਗੀ ਜਿਸ ਨੂੰ ਲੈ ਕੇ ਪੰਜਾਬ 'ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਮੈਦਾਨੀ ਇਲਾਕਿਆਂ ’ਚ ਬੱਦਲਵਾਈ ਰਹੇਗੀ ਅਤੇ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਉਮੀਦ ਹੈ। ਜਿਸ ਤੋਂ ਬਾਅਦ ਵਧੇ ਹੋਏ ਤਾਪਮਾਨ ਵਿਚ ਥੋੜ੍ਹੀ ਜਿਹੀ ਗਿਰਾਵਟ ਵੀ ਦੇਖੀ ਜਾਵੇਗੀ।
- Mahashivratri 2025: ਮਹਾਸ਼ਿਵਰਾਤਰੀ ਲਈ ਜ਼ਰੂਰੀ ਹਨ ਇਹ ਚੀਜ਼ਾਂ, ਅੱਜ ਤੋਂ ਹੀ ਕਰ ਲਓ ਤਿਆਰੀ
- 1984 ਸਿੱਖ ਕਤਲੇਆਮ ਮਾਮਲੇ 'ਚ CBI ਨੇ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦੀ ਕੀਤੀ ਮੰਗ, ਇਸ ਦਿਨ ਹੋਵੇਗੀ ਅਗਲੀ ਸੁਣਵਾਈ
- ਡੇਰਾ ਬਾਬਾ ਨਾਨਕ ਧਮਾਕੇ ਦੀ ਸੀਸੀਟੀਵੀ ਆਈ ਸਾਹਮਣੇ, ਗੈਂਗਸਟਰ ਹੈਪੀ ਪਾਸੀਆ ਨੇ ਲਈ ਜ਼ਿੰਮੇਵਾਰੀ.. ਪੋਸਟ ਹੋ ਰਹੀ ਵਾਇਰਲ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾਕਟਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਲਈ ਇਹ ਬਾਰਿਸ਼ ਫਾਇਦੇਮੰਦ ਹੀ ਹੋਵੇਗੀ। ਹਾਲਾਂਕਿ ਇਹ ਜ਼ਿਆਦਾ ਤੇਜ਼ ਨਹੀਂ ਹੋਵੇਗੀ ਅਤੇ ਦਰਮਿਆਨੀ ਹੋਵੇਗੀ। ਉਨ੍ਹਾਂ ਕਿਹਾ ਕਿ ਲਗਾਤਾਰ ਮੌਸਮ ਵਿੱਚ ਉਤਰਾਅ-ਚੜਾਅ ਆਉਣ ਕਰਕੇ ਨਵੀਂ ਪੱਛਮੀ ਚੱਕਰਵਾਤ ਬਣੀ ਹੈ, ਜਿਸ ਕਰਕੇ ਇਹ ਬਾਰਿਸ਼ ਦੀ ਸੰਭਾਵਨਾ ਪੈਦਾ ਹੋਈ ਹੈ। ਹਾਲਾਂਕਿ ਪਹਿਲਾਂ ਮੌਸਮ ਦੇ ਹਾਲਾਤ ਆਮ ਚੱਲ ਰਹੇ ਸਨ ਪਰ ਬੀਤੇ ਇੱਕ ਦੋ ਦਿਨ ਤੋਂ ਟੈਂਪਰੇਚਰ ਲਗਾਤਾਰ ਵੱਧ ਦਰਜ ਕੀਤਾ ਜਾ ਰਿਹਾ ਹੈ। ਹਾਲਾਂਕਿ ਬਾਰਿਸ਼ ਦੇ ਦਿਨਾਂ ਦੇ ਦੌਰਾਨ ਤਾਪਮਾਨ ਜ਼ਰੂਰ ਹੋਰ ਹੇਠਾਂ ਜਾਵੇਗਾ ਅਤੇ ਲਗਾਤਾਰ ਵੱਧ ਰਹੀ ਤਪਿਸ਼ ਤੋਂ ਵੀ ਲੋਕਾਂ ਨੂੰ ਕੁਝ ਰਾਹਤ ਮਿਲੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਬਦਲਦੇ ਮੌਸਮ ਕਾਰਨ ਸਿਹਤ ਦਾ ਖਿਆਲ ਰੱਖਣ ਦੀ ਲੋੜ ਹੈ।