ETV Bharat / state

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਪਵੇਗਾ ਮੀਂਹ, ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ, ਰਾਜਧਾਨੀ 'ਚ ਵੀ ਬਦਲਿਆ ਮੌਸਮ ਦਾ ਮਿਜਾਜ਼ - PUNJAB WEATHER NEWS

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ। ਸਵੇਰੇ ਸੰਘਣੀ ਧੁੰਦ, ਵਿਜ਼ੀਬਿਲਟੀ ਜ਼ੀਰੋ। ਤਾਪਮਾਨ 'ਚ ਗਿਰਾਵਟ ਦਰਜ। ਜਾਣੋ ਕਦੋਂ ਤੋਂ ਬਦਲੇਗਾ ਮੌਸਮ।

Weather Update
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਪਵੇਗਾ ਮੀਂਹ, ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ... (ETV Bharat)
author img

By ETV Bharat Punjabi Team

Published : Feb 4, 2025, 11:12 AM IST

ਚੰਡੀਗੜ੍ਹ: ਅੱਜ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ ਹੈ। ਕਈ ਇਲਾਕਿਆਂ 'ਚ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ ਹੈ। ਦਰਅਸਲ, ਪਿਛਲੇ ਸੋਮਵਾਰ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ, ਜਿਸ ਦਾ ਪ੍ਰਭਾਵ 5 ਫ਼ਰਵਰੀ ਤੱਕ ਰਹੇਗਾ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਧੁੰਦ ਜਾਂ ਸ਼ੀਤ ਲਹਿਰ ਬਾਰੇ ਨਹੀਂ ਹੈ, ਸਗੋਂ ਪੰਜਾਬ ਵਿੱਚ 5 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ।

ਕਿੱਥੇ-ਕਿੱਥੇ ਮੀਂਹ ਦਾ ਅਲਰਟ ?

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਸਭ ਤੋਂ ਠੰਢਾ ਸ਼ਹਿਰ

ਅੱਜ (ਮੰਗਲਵਾਰ) ਨੂੰ ਸਭ ਤੋਂ ਵੱਧ ਠੰਢਾ ਸ਼ਹਿਰ ਪਠਾਨਕੋਟ ਰਿਹਾ ਹੈ। ਇੱਥੇ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਕਦੋਂ ਪਵੇਗਾ ਮੀਂਹ ?

ਮੌਸਮ ਵਿਭਾਗ ਅਨੁਸਾਰ, ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਰਕੇ 5 ਫ਼ਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਭਲਕੇ 5 ਫ਼ਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ।
  3. ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ।
  4. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
  5. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
  6. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
  7. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
  8. ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।

ਦਿੱਲੀ ਵਿੱਚ ਮੀਂਹ ਦਾ ਅਲਰਟ

ਦਿੱਲੀ-ਐਨਸੀਆਰ ਵਿੱਚ ਮੰਗਲਵਾਰ ਸਵੇਰੇ ਹਲਕੀ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ ਨੇ ਦਿਨ ਭਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੰਗਲਵਾਰ ਸਵੇਰੇ 7 ਵਜੇ ਦਿੱਲੀ ਦਾ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਸੀ ਪਰ ਬੱਦਲ ਛਾਏ ਰਹਿਣ ਦੇ ਬਾਵਜੂਦ ਮੀਂਹ ਨਹੀਂ ਪਿਆ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.