ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਇਸ ਤੋਂ ਪਹਿਲਾਂ ਮੌਸਮ ਵਿਭਾਗ ਵਲੋਂ ਵੈਸਟਰਨ ਡੈਸਟਰਬੈਂਸ ਐਕਟਿਵ ਹੋਣ ਦੇ ਚੱਲਦੇ ਪੰਜਾਬ ਦੇ ਕੁਝ ਹਿੱਸਿਆ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ ਪਰ ਵੈਸਟਰਨ ਡੈਸਟਰਬੈਂਸ ਸੁਸਤ ਦਿਖਾਈ ਦਿੱਤੇ ਜਿਸ ਕਰਕੇ ਕਿਤੇ ਵੀ ਬਾਰਿਸ਼ ਨਹੀਂ ਹੋਈ। ਇਸ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਹੀ ਦੇਖਣ ਨੂੰ ਮਿਲਿਆ ਹੈ। ਜੇਕਰ ਮੌਸਮ ਬਾਰੇ ਤਾਜ਼ਾ ਜਾਣਕਾਰੀ ਦੀ ਗੱਲ ਕਰੀਏ ਤਾਂ ਫਿਲਹਾਲ ਮੌਸਮ ਵਿਭਾਗ ਵੱਲੋਂ ਮੀਂਹ ਅਤੇ ਕੋਹਰੇ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਅਨੁਮਾਨ ਹੈ ਕਿ ਮੌਸਮ ਖੁਸ਼ਕ ਰਹਿਣ ਕਰਕੇ, ਤਾਪਮਾਨ ਵਿੱਚ ਗਿਰਾਵਟ ਦਰਜ ਹੋ ਸਕਦੀ ਹੈ।
ਸਭ ਤੋਂ ਵੱਧ ਠੰਢੇ ਸ਼ਹਿਰ
ਅੱਜ (ਵੀਰਵਾਰ) ਨੂੰ ਸਭ ਤੋਂ ਵੱਧ ਠੰਢੇ ਸ਼ਹਿਰ ਬਠਿੰਡਾ ਅਤੇ ਫ਼ਰੀਦਕੋਟ ਰਹੇ। ਬਠਿੰਡਾ ਅਤੇ ਫ਼ਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਵੱਧ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 23.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
WEATHER WARNING AND RAINFALL MAP #PUNJAB #HARYANA DATED 05-02-2025 pic.twitter.com/vO7QWsiHvW
— IMD Chandigarh (@IMD_Chandigarh) February 5, 2025
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
- ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।
ਰਾਜਧਾਨੀ ਵਿੱਚ ਕਿਵੇਂ ਰਹੇਗਾ ਮੌਸਮ
ਮੌਸਮ ਵਿਭਾਗ ਨੇ ਅੱਗੇ ਕਿਹਾ ਕਿ ਦਿੱਲੀ ਅਤੇ ਨਾਲ ਲੱਗਦੇ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਪੂਰੇ ਮਹੀਨੇ ਮੌਸਮ ਖੁਸ਼ਕ ਰਹੇਗਾ। ਦਿਨ ਵੇਲੇ ਤੇਜ਼ ਧੁੱਪ ਕਾਰਨ ਲੋਕ ਸਵੈਟਰ ਪਾਉਣੇ ਛੱਡ ਰਹੇ ਹਨ। ਮੌਜੂਦਾ ਹਾਲਾਤਾਂ ਤੋਂ ਲੱਗਦਾ ਹੈ ਕਿ ਇਸ ਵਾਰ ਬਹੁਤ ਗਰਮੀ ਹੋਵੇਗੀ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਦਿੱਲੀ 'ਚ ਤਾਪਮਾਨ 12 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਜੋ ਕਿ ਆਮ ਨਾਲੋਂ ਵੱਧ ਹੈ।