ਚੰਡੀਗੜ੍ਹ: ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹੇ ਸੰਘਣੀ ਧੁੰਦ ਦੀ ਲਪੇਟ ਵਿੱਚ ਹਨ। ਦੱਸ ਦਈਏ ਕਿ ਜਿੱਥੇ ਕਈ ਦਿਨਾਂ ਤੋਂ ਨਿਕਲ ਰਹੀ ਧੁੱਪ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ, ਉਥੇ ਹੀ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸੜਕਾਂ 'ਤੇ ਵਿਜ਼ੀਬਿਲਟੀ ਬਹੁਤ ਘੱਟ ਗਈ ਹੈ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਮੀਂਹ ਦਾ ਅਲਰਟ ਜਾਰੀ
ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ ਵਿੱਚ ਭਾਰੀ ਬਰਫ਼ਬਾਰੀ ਹੋਣ ਦੀ ਵੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਖ਼ਰਾਬ ਹੋ ਸਕਦਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਨੇ ਦੱਸਿਆ ਕਿ ਤਾਪਮਾਨ ਵਿੱਚ ਵੱਡੇ ਬਦਲਾਅ ਮੌਸਮ ਵਿੱਚ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ, ਜਿਸ ਦਾ ਅਸਰ ਫ਼ਸਲਾਂ ਅਤੇ ਮਨੁੱਖੀ ਸਿਹਤ 'ਤੇ ਵੀ ਪੈ ਰਿਹਾ ਹੈ।
#WATCH | J&K: Srinagar city continues to feel the winter chill with the minimum temperature being 1.0 degrees Celsius today, as per IMD. The city is likely to experience 'Partly cloudy sky becoming generally cloudy towards afternoon or evening or night' today, as per the… pic.twitter.com/jexNy0aJ4N
— ANI (@ANI) February 2, 2025
ਦਿੱਲੀ ਦਾ ਮੌਮਸ
ਦਿੱਲੀ-ਐਨਸੀਆਰ, ਪੂਰਬੀ ਯੂਪੀ, ਬਿਹਾਰ ਅਤੇ ਝਾਰਖੰਡ ਵਿੱਚ ਠੰਢ ਦੇ ਨਾਲ-ਨਾਲ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਤਾਪਮਾਨ ਜ਼ਿਆਦਾ ਹੈ ਪਰ ਰਾਤ ਨੂੰ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਮੁਤਾਬਿਕ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐੱਨਸੀਆਰ ਵਿੱਚ ਵੱਧਦਾ ਪਾਰਾ ਰੁਕਣ ਵਾਲਾ ਹੈ। ਅੱਜ ਯਾਨੀ ਐਤਵਾਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਅਗਲੇ 24 ਘੰਟਿਆਂ 'ਚ ਦਿੱਲੀ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਇੱਕ ਦੂਜੇ ਅਤੇ ਮਜ਼ਬੂਤ ਪੱਛਮੀ ਗੜਬੜ ਕਾਰਨ ਦਿੱਲੀ ਐਨਸੀਆਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਤੱਕ ਦਿੱਲੀ ਵਿੱਚ ਤਾਪਮਾਨ ਉੱਚਾ ਰਹੇਗਾ, ਪਰ ਮੀਂਹ ਤੋਂ ਬਾਅਦ ਠੰਢ ਦਾ ਅਹਿਸਾਸ ਵਧੇਗਾ ਅਤੇ ਪਾਰਾ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ ਤੋਂ ਦਿੱਲੀ ਦੇ ਅਸਮਾਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 10.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਅੱਜ ਵੀ ਇਸ ਦੇ ਵਧਣ ਦੀ ਸੰਭਾਵਨਾ ਹੈ।
#WATCH | J&K: Upper reaches of Bhalessa in Doda district receive fresh snowfall, while the plains experience rainfall, leading to a significant dip in temperatures. For farmers and orchard owners, this comes as a relief after a prolonged dry spell in the region. pic.twitter.com/vFTLjABxLN
— ANI (@ANI) February 2, 2025
ਪਹਾੜਾਂ 'ਤੇ ਬਰਫਬਾਰੀ
ਮੌਸਮ ਵਿਭਾਗ ਮੁਤਾਬਿਕ ਪਹਾੜਾਂ 'ਚ ਲਗਾਤਾਰ ਮੀਂਹ ਦੇ ਨਾਲ-ਨਾਲ ਭਾਰੀ ਬਰਫਬਾਰੀ ਵੀ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਲਗਾਤਾਰ ਬਰਫਬਾਰੀ ਅਤੇ ਮੀਂਹ ਕਾਰਨ ਖੁਸ਼ਕੀ ਖਤਮ ਹੋ ਗਈ ਹੈ। ਮੌਸਮ ਵਿਭਾਗ ਮੁਤਾਬਿਕ ਉੱਚੇ ਇਲਾਕਿਆਂ 'ਚ ਤਾਜ਼ਾ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਮੀਂਹ ਨੇ ਕਸ਼ਮੀਰ ਘਾਟੀ 'ਚ ਲੰਬੇ ਸਮੇਂ ਤੋਂ ਚੱਲ ਰਹੇ ਖੁਸ਼ਕ ਮੌਸਮ ਨੂੰ ਖਤਮ ਕਰ ਦਿੱਤਾ ਹੈ। ਅਗਲੇ ਚਾਰ ਦਿਨਾਂ ਵਿੱਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਬਾਰਾਮੂਲਾ, ਬਾਂਦੀਪੋਰਾ, ਕੁਪਵਾੜਾ ਅਤੇ ਸੋਨਮਰਗ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਰਹੀ ਹੈ। ਸ਼੍ਰੀਨਗਰ ਅਤੇ ਆਸਪਾਸ ਦੇ ਇਲਾਕਿਆਂ 'ਚ ਕੱਲ ਸ਼ਾਮ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ।