ETV Bharat / state

ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਧੁੰਦ, ਸੀਤ ਲਹਿਰ ਦਾ ਅਲਰਟ, ਜਾਣੋ ਕਦੋਂ ਪਵੇਗਾ ਮੀਂਹ - ਕੜਾਕੇ ਦੀ ਠੰਢ

ਕੜਾਕੇ ਦੀ ਠੰਢ ਲਗਾਤਾਰ ਆਪਣਾ ਕਹਿਰ ਮਚਾ ਰਹੀ ਹੈ। ਧੁੰਦ ਅਤੇ ਸੀਤ ਲਹਿਰ ਕਾਰਨ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਝਿਜਕ ਰਹੇ ਹਨ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਫਿਲਹਾਲ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। 25 ਤੋਂ 28 ਜਨਵਰੀ ਤੱਕ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ।

Weather Update
Weather Update
author img

By ETV Bharat Punjabi Team

Published : Jan 23, 2024, 8:47 AM IST

ਚੰਡੀਗੜ੍ਹ: ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਭਾਵ ਦੋ ਦਿਨਾਂ ਤੱਕ ਰਹਿਣ ਵਾਲਾ ਹੈ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਚੰਗੀ ਧੁੱਪ ਨਿਕਲਣ ਦੇ ਆਸਾਰ ਹਨ। ਜਿਸ ਕਾਰਨ ਤਾਪਮਾਨ ਵਧੇਗਾ। ਹਾਲਾਂਕਿ ਇਨ੍ਹਾਂ ਤਿੰਨਾਂ ਰਾਜਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸੁੱਕੀ ਠੰਢ ਜਾਰੀ ਰਹੇਗੀ।

ਧੁੰਦ ਦਾ ਕਹਿਰ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਧੁੰਦ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਦਾ ਵਧੇਰੇ ਅਸਰ ਰਹੇਗਾ, ਜਦਕਿ ਸੀਤ ਲਹਿਰ ਕਾਰਨ ਦਿਨ ਦਾ ਤਾਪਮਾਨ ਵੀ ਠੰਢਾ ਰਹੇਗਾ। ਅੱਜ ਵੀ ਘੱਟ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਨਾਲੋਂ 7 ਤੋਂ 8 ਡਿਗਰੀ ਘੱਟ ਰਹਿਣ ਦੀ ਸੰਭਾਵਨਾ ਹੈ।

  • #WATCH | People sit around the bonfire to keep themselves warm as the cold wave continues in Delhi.

    According to IMD, the minimum temperature in Delhi would be 7°C and the maximum would be 18°C today.

    (Visuals from Lodhi Road) pic.twitter.com/5SJeusaAsr

    — ANI (@ANI) January 23, 2024 " class="align-text-top noRightClick twitterSection" data=" ">

ਦਿੱਲੀ ਦਾ ਮੌਸਮ: ਭਾਰਤੀ ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ 'ਚ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਵੀ ਹੋ ਸਕਦੀ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਰਹਿ ਸਕਦਾ ਹੈ। 25 ਤੋਂ 28 ਜਨਵਰੀ ਤੱਕ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 18 ਤੋਂ 19 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਤੋਂ 10 ਡਿਗਰੀ ਹੋ ਸਕਦਾ ਹੈ।

ਕੌਮੀ ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 17.6 ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਸੀ। ਜਦਕਿ ਘੱਟੋ-ਘੱਟ ਤਾਪਮਾਨ 6.1 ਦਰਜ ਕੀਤਾ ਗਿਆ ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 15.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਘੱਟ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਹੈ ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ। ਸ਼ਾਮ 5:30 ਵਜੇ ਨਮੀ 71 ਫੀਸਦੀ ਦਰਜ ਕੀਤੀ ਗਈ।

ਮੌਸਮ ਵਿਭਾਗ ਮੁਤਾਬਕ ਪਹਾੜਾਂ 'ਤੇ ਬਰਫਬਾਰੀ ਨਾ ਹੋਣ ਦੇ ਬਾਵਜੂਦ ਇਸ ਵਾਰ ਠੰਢ ਜਾਰੀ ਹੈ। ਇਸ ਠੰਢ ਦਾ ਕਾਰਨ ਪਹਾੜਾਂ ਦਾ ਘੱਟ ਤਾਪਮਾਨ ਅਤੇ ਉਥੇ ਝੀਲਾਂ ਦਾ ਪਾਣੀ ਜੰਮ ਗਿਆ ਹੈ। ਇਸੇ ਕਰਕੇ ਠੰਡੀਆਂ ਹਵਾਵਾਂ ਆ ਰਹੀਆਂ ਹਨ। ਹੁਣ ਪੱਛਮੀ ਗੜਬੜੀ ਦੇ 27 ਜਨਵਰੀ ਨੂੰ ਆਉਣ ਦੀ ਸੰਭਾਵਨਾ ਹੈ। ਇਹ ਪ੍ਰਣਾਲੀ ਤਿੰਨ ਦਿਨਾਂ ਤੱਕ ਪਹਾੜਾਂ ਵਿੱਚ ਮੌਸਮ ਨੂੰ ਪ੍ਰਭਾਵਤ ਕਰੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.