ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਮੀਂਹ ਪਿਆ ਜਿਸ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਭਲਕੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹੇਗਾ, ਪਰ ਨਮੀ ਕਾਰਨ ਪ੍ਰੇਸ਼ਾਨੀ ਹੋਵੇਗੀ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ : ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 9 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ 'ਚ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਗਰਜ ਨਾਲ ਮੀਂਹ ਦਾ ਅਲਰਟ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਮੀਂਹ ਦਾ ਅਲਰਟ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ। ਰਾਤ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ। ਦੁਪਹਿਰ ਬਾਅਦ ਮੌਸਮ ਬਦਲਣ ਦੇ ਆਸਾਰ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਬੱਦਲਵਾਈ ਰਹੇਗੀ ਅਤੇ ਰਾਤ ਤੱਕ ਮੀਂਹ ਪੈਣ ਦੀ ਸੰਭਾਵਨਾ।
ਪੂਰੇ ਪੰਜਾਬ 'ਚ 2-3 ਦਿਨ ਰਹੇਗਾ ਮਾਨਸੂਨ: ਇਸ ਤੋਂ ਪਹਿਲਾਂ, ਮਾਨਸੂਨ 27 ਤੋਂ 29 ਜੂਨ ਤੱਕ ਪਠਾਨਕੋਟ ਅਤੇ ਹਿਮਾਚਲ ਸਰਹੱਦ 'ਤੇ ਰੁਕਿਆ ਹੋਇਆ ਸੀ। ਅੱਜ ਅੱਗੇ ਵਧ ਗਿਆ ਹੈ। ਮਾਨਸੂਨ ਨੇ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਨੂੰ ਕਵਰ ਕੀਤਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਜੇਕਰ ਮਾਨਸੂਨ ਦੀ ਰਫ਼ਤਾਰ ਚੰਗੀ ਰਹੀ, ਤਾਂ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਵੇਗਾ।
ਮੌਸਮ ਵਿਭਾਗ ਦੀ ਭੱਵਿਖਬਾਣੀ: ਮੌਸਮ ਵਿਭਾਗ ਮੁਤਾਬਕ, ਕਈ ਰਾਜਾਂ ਵਿੱਚ ਮਾਨਸੂਨ ਸਰਗਰਮ ਪੜਾਅ ਵਿੱਚ ਹੈ। ਉੱਤਰ-ਪੂਰਬੀ ਰਾਜਾਂ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਅਗਲੇ 2 ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੱਛਮੀ ਰਾਜਸਥਾਨ, ਹਰਿਆਣਾ, ਪੂਰੇ ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਬਾਕੀ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਹੈ। ਅਜਿਹੇ 'ਚ ਅਗਲੇ 2-3 ਦਿਨਾਂ ਦੌਰਾਨ ਮਾਨਸੂਨ ਦੇ ਸਾਰੇ ਹਿੱਸਿਆਂ 'ਚ ਪਹੁੰਚਣ ਦੀ ਸੰਭਾਵਨਾ ਹੈ।