ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਜਿੱਥੇ ਲੋਕਾਂ ਦਾ ਜੀਣਾ ਮੁਹਾਲ ਕਰੇਗੀ, ਤਾਂ ਉੱਥੇ ਹੀ ਕਈ ਹਿੱਸਿਆਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਵੀ ਭੱਵਿਖਬਾਣੀ ਹੈ। ਦਿਨ-ਬ-ਦਿਨ ਗਰਮੀ ਵਧਣ ਦੇ ਨਾਲ-ਨਾਲ ਤਾਪਮਾਨ ਵੀ ਵਧ ਰਿਹਾ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ ਹੈ, ਕਈ ਥਾਵਾਂ ਉੱਤੇ ਬਦਲਵਾਈ ਰਹਿਣ ਦੇ ਆਸਾਰ ਵੀ ਹਨ। ਇਸ ਗ੍ਰਾਫਿਕਸ ਜ਼ਰੀਏ ਜਾਣੋ, ਪੰਜਾਬ ਵਿੱਚ ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਰਾਤ ਤੱਕ ਅੱਜ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਆਉਣ ਵਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਐਤਵਾਰ ਨੂੰ ਮੀਂਹ ਪੈਣ ਦੇ ਆਸਾਰ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਐਤਵਾਰ ਤੋਂ ਸੋਮਵਾਰ ਦੇ ਦਰਮਿਆਨ ਮੀਂਹ ਦੀ ਸੰਭਾਵਨਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ।
ਪੰਜਾਬ ਵਿੱਚ ਮੀਂਹ ਦਾ ਅਲਰਟ: ਲੁਧਿਆਣਾ ਪੀਏਯੂ ਦੇ ਮੌਸਮ ਵਿਭਾਗ ਮੁਤਾਬਕ, ਆਉਂਦੇ ਦਿਨਾਂ 'ਚ ਲੋਕਾਂ ਨੂੰ ਕੁਝ ਰਾਹਤ ਜਰੂਰ ਮਿਲ ਸਕਦੀ ਹੈ। 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ।
ਇਨ੍ਹਾਂ ਰਾਜਾਂ ਵਿੱਚ ਹੀਟਵੇਵ ਦਾ ਅਲਰਟ: ਮੌਸਮ ਵਿਭਾਗ (IMD) ਨੇ ਅਗਲੇ ਸੱਤ ਦਿਨਾਂ ਤੱਕ ਗੋਆ ਵਿੱਚ ਹੀਟਵੇਵ ਵਰਗੇ ਹਾਲਾਤ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਤੋਂ ਬਾਅਦ ਗੋਆ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਸਥਾਨਕ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।
ਦੂਜੇ ਪਾਸੇ, ਦਿੱਲੀ ਵਿੱਚ ਵੀਕੈਂਡ ਦੀ ਗੱਲ ਕਰੀਏ ਤਾਂ 13 ਅਤੇ 14 ਅਪ੍ਰੈਲ ਨੂੰ ਦਿੱਲੀ 'ਚ ਬਾਰਿਸ਼ ਅਤੇ ਗਰਜ ਦੀ ਸੰਭਾਵਨਾ ਹੈ ਪਰ ਇਸ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਸ਼ਨੀਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 20 ਅਤੇ 21 ਡਿਗਰੀ ਤੱਕ ਵਧ ਸਕਦਾ ਹੈ। ਇਸ ਦੇ ਨਾਲ ਹੀ, 13 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਹਾਲਾਂਕਿ 14 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ ਇੱਕ ਵਾਰ ਫਿਰ 36 ਡਿਗਰੀ ਤੱਕ ਹੇਠਾਂ ਆ ਸਕਦਾ ਹੈ।