ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਜਿੱਥੇ ਲੋਕਾਂ ਦਾ ਜੀਣਾ ਮੁਹਾਲ ਕਰ ਰਹੀ ਹੈ, ਤਾਂ ਉੱਥੇ ਹੀ ਕਈ ਹਿੱਸਿਆਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਵੀ ਭੱਵਿਖਬਾਣੀ ਹੈ। ਦਿਨੋਂ-ਦਿਨ ਗਰਮੀ ਵਧਣ ਦੇ ਨਾਲ-ਨਾਲ ਤਾਪਮਾਨ ਵੀ ਵਧ ਰਿਹਾ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਕਈ ਥਾਵਾਂ ਉੱਤੇ ਬਦਲਵਾਈ ਤੇ ਹੀਟ ਵੇਵ ਵਰਗਾ ਮੌਸਮ ਰਹੇਗਾ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਅੱਜ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਅੱਜ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਅੱਜ ਮੀਂਹ ਪੈਣ ਦੇ ਆਸਾਰ ਹਨ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਐਤਵਾਰ ਤੋਂ ਸੋਮਵਾਰ ਦੇ ਦਰਮਿਆਨ ਮੀਂਹ ਦੀ ਸੰਭਾਵਨਾ ਹੈ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਸ਼ਾਮ ਤੱਕ ਮੀਂਹ ਦੇ ਆਸਾਰ ਹਨ।
ਪੰਜਾਬ ਵਿੱਚ ਮੀਂਹ ਦਾ ਅਲਰਟ: ਲੁਧਿਆਣਾ ਪੀਏਯੂ ਦੇ ਮੌਸਮ ਵਿਭਾਗ ਮੁਤਾਬਕ, ਅਗਲੇ 2-3 ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜਰੂਰ ਮਿਲ ਸਕਦੀ ਹੈ। 14 ਅਤੇ 15 ਅਪ੍ਰੈਲ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਹਲਕੇ ਤੋਂ ਦਰਮਿਆਨੀ ਮੀਂਹ ਪੈਣ ਦੀ ਭੱਵਿਖਬਾਣੀ ਹੈ ਅਤੇ ਨਾਲ ਹੀ ਗੜੇਮਾਰੀ ਤੇ ਤੇਜ਼ ਹਵਾਵਾਂ ਚੱਲਣ ਦੀ ਵੀ ਚਿਤਾਵਨੀ ਦਿੱਤੀ ਹੈ। ਮੌਸਮ ਵਿੱਚ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਿਲੇਗੀ।
ਫਸਲਾਂ ਨੂੰ ਹੋ ਸਕਦਾ ਹੈ ਨੁਕਸਾਨ : ਮੀਂਹ ਕਾਰਨ ਕਈ ਸੂਬਿਆਂ 'ਚ ਤਾਪਮਾਨ ਡਿੱਗੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ ਤੂਫਾਨ, ਮੀਂਹ ਅਤੇ ਗੜਿਆਂ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ। ਇਸ ਸਮੇਂ ਕਿਸਾਨ ਕਣਕ ਦੀ ਵਾਢੀ ਕਰ ਰਹੇ ਹਨ। ਹਰਿਆਣਾ, ਪੰਜਾਬ, ਯੂਪੀ ਅਤੇ ਮੱਧ ਪ੍ਰਦੇਸ਼ ਵਿੱਚ ਕਣਕ ਦੀ ਕਾਸ਼ਤ ਵੱਡੇ ਪੱਧਰ 'ਤੇ ਹੁੰਦੀ ਹੈ।
ਦਿੱਲੀ ਵਿੱਚ ਮੀਂਹ ਅਤੇ ਤੇਜ਼ ਹਵਾਵਾਂ: ਨਵੀਂ ਦਿੱਲੀ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ ਐਤਵਾਰ ਨੂੰ ਬੱਦਲ ਛਾਏ ਰਹਿਣਗੇ, ਹਲਕਾ ਮੀਂਹ ਅਤੇ ਗਰਜ ਨਾਲ ਤੂਫ਼ਾਨ ਹੋਵੇਗਾ। ਇਸ ਦੇ ਨਾਲ ਹੀ 35-45 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਸੋਮਵਾਰ 15 ਅਪ੍ਰੈਲ ਨੂੰ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਬਹੁਤ ਹੀ ਹਲਕੀ ਬੂੰਦਾ-ਬਾਂਦੀ ਅਤੇ ਤੇਜ਼ ਹਵਾਵਾਂ ਦੇ ਨਾਲ ਆਮ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
- ਇਸ ਹਫਤੇ ਇਹਨਾਂ ਰਾਸ਼ੀਆਂ ਦੇ ਲੋਕਾਂ ਨੂੰ ਨੌਕਰੀ ਅਤੇ ਕਾਰੋਬਾਰ ਵਿੱਚ ਹੋਵੇਗਾ ਵਾਧਾ, ਯਾਤਰਾ ਲਈ ਵੀ ਚੰਗਾ ਰਹੇਗਾ ਹਫ਼ਤਾ - weekly horoscope
- ਅੱਜ ਦਾ ਦਿਨ ਕਿਸ ਲਈ ਹੋਵੇਗਾ ਖਾਸ, ਕੌਣ ਹੋਵੇਗਾ ਨਿਰਾਸ਼, ਪੜ੍ਹੋ ਅੱਜ ਦਾ ਰਾਸ਼ੀਫ਼ਲ - Today Rashifal
- ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਵਿੱਚ ਰਹਿਰਾਸ ਦੇ ਪਾਠ ਤੋਂ ਬਾਅਦ ਹੋਈ ਸੁੰਦਰ ਆਤਿਸ਼ਬਾਜੀ - fireworks in Sri Darbar Sahib