ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਉੱਥੇ ਹੀ ਪੰਜਾਬ ਦੇ ਕਈ ਹਿੱਸਿਆ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ ਹੈ। ਕਈ ਥਾਵਾਂ ਉੱਤੇ ਬਦਲਵਾਈ ਤੇ ਹੀਟ ਵੇਵ ਵਰਗਾ ਮੌਸਮ ਰਹੇਗਾ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਦੁਪਹਿਰ ਤੱਕ ਮੀਂਹ ਦੇ ਆਸਾਰ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਮੌਸਮ ਸਾਫ਼ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਆਉਣ ਵਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਸਵੇਰ ਤੋਂ ਦੁਪਹਿਰ ਦਰਮਿਆਨ ਮੀਂਹ ਦੀ ਭੱਵਿਖਬਾਣੀ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਬੱਦਲਵਾਈ ਦੇ ਨਾਲ ਮੀਂਹ ਜਾਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਸਵੇਰ ਦੇ ਸਮੇਂ ਮੀਂਹ ਦੀ ਭੱਵਿਖਬਾਣੀ ਤੇ ਸ਼ਾਮ ਤੱਕ ਬੱਦਲ ਸਾਫ਼ ਹੋ ਸਕਦੇ ਹਨ।
ਇਨ੍ਹਾਂ ਸੂਬਿਆਂ ਵਿੱਚ ਵੀ ਪਵੇਗਾ ਮੀਂਹ: ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 14 ਅਪ੍ਰੈਲ ਤੋਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਅਤੇ ਦਿੱਲੀ ਐਨਸੀਆਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ, ਪੱਛਮੀ ਹਿਮਾਲਾ, ਸਿਕੱਮ ਅਤੇ ਅਰੁਣਾਂਚਲ ਪ੍ਰਦੇਸ਼ ਵਿੱਚ ਬਰਫਬਾਰੀ ਹੋਣ ਦੀ ਭੱਵਿਖਬਾਣੀ ਹੈ।
ਦਿੱਲੀ ਦਾ ਮੌਸਮ: ਬੀਤੇ ਸ਼ਨੀਵਾਰ-ਐਤਵਾਰ ਨੂੰ ਦਿੱਲੀ 'ਚ ਹਲਕੀ ਬਾਰਿਸ਼ ਕਾਰਨ 17 ਫਲਾਈਟਾਂ ਨੂੰ ਡਾਇਵਰਟ ਕਰਨਾ ਪਿਆ। ਮੌਸਮ ਵਿਭਾਗ ਮੁਤਾਬਕ, ਅੱਜ ਵੀ ਯਾਨੀ 15 ਅਪ੍ਰੈਲ ਨੂੰ ਦਿੱਲੀ 'ਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 33 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।