ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਮੀਂਹ ਪਿਆ ਜਿਸ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਅੱਜ ਵੀ ਮੀਂਹ ਦੇ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਵੀਰਵਾਰ ਤੋਂ ਸ਼ੁੱਕਰਵਾਰ ਦੇ ਦਰਮਿਆਨ ਮੀਂਹ ਪਵੇਗਾ ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਵੀਰਵਾਰ ਵਧ ਗਰਮ ਰਹੇਗਾ ਬਠਿੰਡਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਪਟਿਆਲਾ ਵਿੱਚ ਵੀ ਵੀਰਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ।
ਮੌਸਮ ਵਿਭਾਗ ਦੀ ਭੱਵਿਖਬਾਣੀ: IMD ਨੇ 2024 ਦੇ ਮਾਨਸੂਨ ਨੂੰ ਲੈ ਕੇ ਇੱਕ ਵੱਡਾ ਅਪਡੇਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਸ ਸਾਲ ਦੱਖਣ-ਪੱਛਮੀ ਮਾਨਸੂਨ ਦੇ ਆਮ ਨਾਲੋਂ ਬਿਹਤਰ ਰਹਿਣ ਦੀ ਉਮੀਦ ਹੈ। ਆਈਐਮਡੀ ਦੀ ਰਿਪੋਰਟ ਦੇ ਅਨੁਸਾਰ, ਪਿਛਲੇ ਤਿੰਨ ਮਹੀਨਿਆਂ (ਜਨਵਰੀ ਤੋਂ ਮਾਰਚ 2024) ਦੌਰਾਨ ਉੱਤਰੀ ਗੋਲਾਕਾਰ ਵਿੱਚ ਬਰਫਬਾਰੀ ਦੀ ਹੱਦ ਆਮ ਨਾਲੋਂ ਘੱਟ ਸੀ। ਉੱਤਰੀ ਗੋਲਿਸਫਾਇਰ ਦੇ ਨਾਲ-ਨਾਲ ਯੂਰੇਸ਼ੀਆ ਵਿੱਚ ਸਰਦੀਆਂ ਅਤੇ ਬਸੰਤ ਦੀ ਬਰਫ਼ ਦੀ ਹੱਦ ਆਮ ਤੌਰ 'ਤੇ ਬਾਅਦ ਵਿੱਚ ਭਾਰਤੀ ਗਰਮੀਆਂ ਦੀ ਮਾਨਸੂਨ ਵਰਖਾ ਨਾਲ ਉਲਟਾ ਸਬੰਧਤ ਹੈ।
ਦਿੱਲੀ ਦਾ ਮੌਸਮ: ਮੌਸਮ ਵਿਭਾਗ ਮੁਤਾਬਕ, 16 ਤੋਂ 18 ਅਪ੍ਰੈਲ ਤੱਕ ਤੇਜ਼ ਹਵਾਵਾਂ ਦੀ ਚਿਤਾਵਨੀ ਜਾਰੀ ਹੈ। ਹਾਲਾਂਕਿ 16 ਤਰੀਕ ਤੋਂ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲੇਗਾ, ਜੋ ਹਫਤੇ ਦੇ ਅੰਤ ਤੱਕ 38 ਡਿਗਰੀ ਤੱਕ ਪਹੁੰਚ ਜਾਵੇਗਾ। 16 ਤੋਂ 20 ਅਪ੍ਰੈਲ ਤੱਕ ਘੱਟੋ-ਘੱਟ ਤਾਪਮਾਨ 21 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ, ਜਦਕਿ ਵੱਧ ਤੋਂ ਵੱਧ ਤਾਪਮਾਨ 35 ਤੋਂ 38 ਡਿਗਰੀ ਤੱਕ ਜਾ ਸਕਦਾ ਹੈ। ਹਾਲਾਂਕਿ, ਕਿਸੇ ਵੀ ਦਿਨ ਤੇਜ਼ ਧੁੱਪ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ 19 ਅਤੇ 20 ਅਪ੍ਰੈਲ ਨੂੰ ਇੱਕ ਵਾਰ ਫਿਰ ਹਲਕੀ ਬਾਰਿਸ਼ ਜਾਂ ਹਨੇਰੀ ਆਉਣ ਦੀ ਸੰਭਾਵਨਾ ਹੈ।