ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਨੇ ਆਪਣੀ ਕਰਵਟ ਬਦਲ ਲਈ ਹੈ। ਉੱਤਰੀ-ਦੱਖਣੀ ਭਾਰਤ ਵਿੱਚ ਗਰਮੀਆਂ ਦਾ ਕਹਿਰ ਸ਼ੁਰੂ ਹੋ ਗਿਆ। ਦਿਨ-ਬ-ਦਿਨ ਗਰਮੀ ਵਧਣ ਦੇ ਨਾਲ-ਨਾਲ ਤਾਪਮਾਨ ਵੀ ਵਧ ਰਿਹਾ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਦਰਜ ਕੀਤਾ ਗਿਆ ਹੈ, ਕਈ ਥਾਵਾਂ ਉੱਤੇ ਬਦਲਵਾਈ ਰਹਿਣ ਦੇ ਆਸਾਰ ਵੀ ਹਨ। ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਸ਼ਾਮ ਜਾਂ ਰਾਤ ਤੱਕ ਅੱਜ ਇੱਥੇ ਮੀਂਹ ਪੈਣ ਦੇ ਵੀ ਆਸਾਰ ਹਨ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ।
ਇਨ੍ਹਾਂ ਰਾਜਾਂ ਵਿੱਚ ਮੀਂਹ ਦਾ ਅਲਰਟ: ਦੇਸ਼ ਦੇ ਕਈ ਰਾਜਾਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਪਾਰ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਯਾਨੀ 8 ਅਪ੍ਰੈਲ ਨੂੰ ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਛੱਤੀਸਗੜ੍ਹ ਅਤੇ ਉੜੀਸਾ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ, ਭਾਰਤ ਦੇ ਦੱਖਣੀ ਰਾਜਾਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ।