ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਦੱਖਣੀ ਭਾਰਤ ਵਿੱਚ ਕਈ ਥਾਂ ਮੀਂਹ ਪੈਣ ਕਾਰਨ ਮੌਸਮ ਠੰਡਾ ਹੋ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਦੇ ਕਈ ਹਿੱਸਿਆ 'ਚ ਮੀਂਹ ਪੈ ਰਿਹਾ ਹੈ। ਅੱਜ ਸੋਮਵਾਰ ਨੂੰ ਪੰਜਾਬ ਦੇ ਕਈ ਹਿੱਸਿਆ ਵਿੱਚ ਬੱਦਲਵਾਈ ਹੈ। ਇੱਥੋ ਦਾ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਧੁੰਦਲੀ ਧੁੱਪ ਅਤੇ ਬਹੁਤ ਗਰਮ ਰਹੇਗਾ ਦਿਨ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਮੌਸਮ ਸਾਫ਼ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਸੋਮਵਾਰ ਨੂੰ ਦੇਰ ਰਾਤ ਤੱਕ ਗਰਜ ਨਾਲ ਮੀਂਹ ਪੈਣ ਦੇ ਆਸਾਰ ਹਨ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਧੁੰਦਲੇ ਸੂਰਜ ਦੇ ਨਾਲ ਬਹੁਤ ਗਰਮ ਅਤੇ ਘੱਟ ਨਮੀ ਵਾਲਾ ਦਿਨ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਮੰਗਲਵਾਰ ਤੋਂ ਬੁੱਧਵਾਰ ਤੱਕ ਦਿਨ ਗਰਮ ਰਹਿਣਗੇ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਮੌਸਮ ਸਾਫ਼ ਰਹੇਗਾ।
ਮੌਸਮ ਵਿਭਾਗ ਦੀ ਭੱਵਿਖਬਾਣੀ: ਦਿੱਲੀ 13 ਮਈ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਇਸ ਤੋਂ ਬਾਅਦ ਅਸਮਾਨ ਸਾਫ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 16 ਮਈ ਤੋਂ ਦਿੱਲੀ-ਐਨਸੀਆਰ ਵਿੱਚ ਪਾਰਾ 40 ਡਿਗਰੀ ਨੂੰ ਪਾਰ ਕਰ ਸਕਦਾ ਹੈ।
ਦਿੱਲੀ ਦੇ ਨਾਲ ਲੱਗਦੇ, ਨੋਇਡਾ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਸਮਾਨ ਸਾਫ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 16 ਮਈ ਨੂੰ ਨੋਇਡਾ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਨੋਇਡਾ ਵਿੱਚ ਦਿਨ ਦਾ ਤਾਪਮਾਨ 43 ਡਿਗਰੀ ਤੱਕ ਪਹੁੰਚ ਸਕਦਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਨੋਇਡਾ ਦਾ ਵੱਧ ਤੋਂ ਵੱਧ ਤਾਪਮਾਨ 40 ਤੋਂ 43 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਨ੍ਹਾਂ ਰਾਜਾਂ ਵਿੱਚ ਮੌਸਮ: ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਉੜੀਸਾ, ਕਰਨਾਟਕ ਦੇ ਕੁਝ ਹਿੱਸੇ, ਕੇਰਲ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਤੇਲੰਗਾਨਾ, ਮਹਾਰਾਸ਼ਟਰ, ਤਾਮਿਲਨਾਡੂ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ ਅਤੇ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
ਜਦਕਿ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਗਰਜ ਦੇ ਨਾਲ-ਨਾਲ ਧੂੜ ਭਰੀ ਹਨੇਰੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ।