ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਦੱਖਣੀ ਭਾਰਤ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਖ਼ਬਰ ਨਹੀਂ ਹੈ। ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਵਿੱਕ ਵੀ ਹੋਰ ਗਰਮੀ ਪਵੇਗੀ। ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦਾ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ ਹੈ। ਵਧਦੇ ਤਾਪਮਾਨ ਦੇ ਮੱਦੇਨਜ਼ਰ ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਹੀਟ ਵੇਵ ਦਾ ਅਲਰਟ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਮੌਸਮ ਸਾਫ ਤੇ ਗਰਮ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
ਮੌਸਮ ਵਿਭਾਗ ਦੀ ਭੱਵਿਖਬਾਣੀ: ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਇਸ ਹਫ਼ਤੇ ਦਿੱਲੀ ਸਮੇਤ ਦੇਸ਼ ਦੇ ਹੋਰ ਰਾਜਾਂ ਵਿੱਚ ਗਰਮੀ ਦੀ ਸੰਭਾਵਨਾ ਪ੍ਰਗਟਾਈ ਹੈ। ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ 19 ਮਈ ਨੂੰ ਦਿੱਲੀ, ਰਾਜਸਥਾਨ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੀਟ ਵੇਵ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਧਦੇ ਤਾਪਮਾਨ ਦੇ ਮੱਦੇਨਜ਼ਰ ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਹੀਟ ਵੇਵ ਦੀ ਸੰਭਾਵਨਾ ਹੈ।
ਕਦੋ ਆਵੇਗਾ ਮਾਨਸੂਨ: ਆਈਐਮਡੀ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ 31 ਮਈ ਦੇ ਆਸਪਾਸ ਕੇਰਲ ਵਿੱਚ ਆ ਸਕਦਾ ਹੈ। ਨਾਲ ਹੀ ਕਿਹਾ ਕਿ ਇਸ ਦੇ 4 ਦਿਨ ਅੱਗੇ ਜਾਂ ਪਿੱਛੇ ਹੋਣ ਦੀ ਉਮੀਦ ਹੈ। ਇਸ ਲਈ ਮਾਨਸੂਨ 27 ਮਈ ਜਾਂ 4 ਜੂਨ 2024 ਵਿਚਕਾਰ ਸ਼ੁਰੂ ਹੋ ਸਕਦਾ ਹੈ। ਕੇਰਲ ਵਿੱਚ ਮਾਨਸੂਨ ਦੇ ਆਉਣ ਦੀ ਆਮ ਤਾਰੀਖ 1 ਜੂਨ ਹੈ।