ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਇੰਨੀਂ ਦਿਨੀਂ ਗਰਮੀ ਆਪਣਾ ਕਹਿਰ ਢਾਉਣਾ ਜਾਰੀ ਰੱਖੇਗੀ। ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਵਿੱਕ ਵੀ ਹੋਰ ਗਰਮੀ ਵਧੇਗੀ। ਅੱਜ ਯਾਨੀ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ, 20 ਮਈ, 2024 ਨੂੰ ਪੰਜਾਬ, ਪੱਛਮੀ ਰਾਜਸਥਾਨ, ਹਰਿਆਣਾ ਅਤੇ ਦਿੱਲੀ ਵਿੱਚ ਕੁਝ ਥਾਵਾਂ 'ਤੇ ਹੀਟ ਵੇਵ ਤੋਂ ਗੰਭੀਰ ਗਰਮੀ ਦੀ ਲਹਿਰ ਅਤੇ 20 ਮਈ ਨੂੰ ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਝਾਰਖੰਡ ਅਤੇ ਉੜੀਸਾ ਵਿੱਚ ਕੁਝ/ਇਕੱਲੀਆਂ ਥਾਵਾਂ 'ਤੇ ਗਰਮੀ ਦੀ ਲਹਿਰ ਹੋਣ ਦੀ ਸੰਭਾਵਨਾ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਮੌਸਮ ਸਾਫ ਅਤੇ ਬੇਹਦ ਗਰਮ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਮੌਸਮ ਸਾਫ ਤੇ ਗਰਮ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
ਦਿੱਲੀ ਦਾ ਮੌਸਮ: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦਿੱਲੀ 'ਚ ਵੀ ਇਸ ਹਫਤੇ ਦੇ ਅੰਤ ਤੋਂ ਹੀਟ ਵੇਵ ਸ਼ੁਰੂ ਹੋ ਰਹੀ ਹੈ। 18 ਮਈ ਨੂੰ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ ਅਤੇ ਦਿਨ ਦੇ ਸਮੇਂ ਤੇਜ਼ ਸਤਹੀ ਹਵਾਵਾਂ ਅਤੇ ਗਰਮੀ ਦੀ ਲਹਿਰ ਨਾਲ ਅਸਮਾਨ ਮੁੱਖ ਤੌਰ 'ਤੇ ਸਾਫ ਰਹੇਗਾ ਯਾਨੀ ਕਿ ਤੇਜ਼ ਧੁੱਪ ਹੋਵੇਗੀ।
ਇਸ ਤੋਂ ਬਾਅਦ, ਐਤਵਾਰ ਨੂੰ ਵੀ ਦਿਨ ਵੇਲੇ ਤੇਜ਼ ਹਵਾਵਾਂ ਚੱਲਣਗੀਆਂ। ਜਦਕਿ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਹੋ ਸਕਦਾ ਹੈ। ਅੱਜ ਦੀ ਗੱਲ ਕਰੀਏ ਤਾਂ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43 ਤੱਕ ਪਹੁੰਚ ਸਕਦਾ ਹੈ ਜਦਕਿ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ। ਅੱਜ ਵੀ ਅਸਮਾਨ ਸਾਫ ਦਿਖਾਈ ਦੇ ਰਿਹਾ ਹੈ।
ਕਿੱਥੇ ਕਦੋ ਆਵੇਗਾ ਮਾਨਸੂਨ: IMD ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ 31 ਮਈ ਦੇ ਆਸਪਾਸ ਕੇਰਲ ਵਿੱਚ ਆ ਸਕਦਾ ਹੈ। ਇਸ ਦੇ 4 ਦਿਨ ਅੱਗੇ ਜਾਂ ਪਿੱਛੇ ਹੋਣ ਦੀ ਵੀ ਉਮੀਦ ਹੈ। ਇਸ ਲਈ ਮਾਨਸੂਨ 27 ਮਈ ਜਾਂ 4 ਜੂਨ 2024 ਵਿਚਕਾਰ ਸ਼ੁਰੂ ਹੋ ਸਕਦਾ ਹੈ। ਕੇਰਲ ਵਿੱਚ ਮਾਨਸੂਨ ਦੇ ਆਉਣ ਦੀ ਆਮ ਤਾਰੀਖ 1 ਜੂਨ ਦੱਸੀ ਗਈ ਹੈ।
ਫਿਰ ਅੱਗੇ ਵਧਦਾ ਹੋਇਆ 15 ਜੂਨ ਨੂੰ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ ਅਤੇ ਬਿਹਾਰ ਪਹੁੰਚਦਾ ਹੈ। ਜਦਕਿ, 20 ਜੂਨ ਨੂੰ, ਇਹ ਗੁਜਰਾਤ ਦੇ ਅੰਦਰੂਨੀ ਖੇਤਰਾਂ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਮੱਧ ਭਾਗਾਂ ਨਾਲ ਟਕਰਾਏਗਾ। ਹਾਲਾਂਕਿ ਮੌਸਮ ਵਿਭਾਗ ਨੇ ਅਜੇ ਤੱਕ ਇਨ੍ਹਾਂ ਰਾਜਾਂ ਵਿੱਚ ਮਾਨਸੂਨ ਦੇ ਆਉਣ ਦੀ ਕੋਈ ਤਰੀਕ ਨਹੀਂ ਦਿੱਤੀ ਹੈ। ਮੌਸਮ ਵਿਭਾਗ ਮਾਨਸੂਨ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ।