ਹੈਦਰਾਬਾਦ ਡੈਸਕ: ਮੌਸਮ ਵਿਭਾਗ ਅਨੁਸਾਰ ਅੱਜ ਵੀ ਪੰਜਾਬ ਵਾਸੀਆਂ ਨੂੰ ਹੀਟਵੇਵ ਦਾ ਹੀ ਸਾਹਮਣਾ ਕਰਨਾ ਪਵੇਗਾ। ਹਾਲਾਂਕਿ, ਕੱਲ੍ਹ ਤੋਂ ਬਾਅਦ ਮੌਸਮ ਦਾ ਮਿਜਾਜ਼ ਕੁਝ ਬਦਲ ਸਕਦਾ ਹੈ। ਅੱਜ ਪੰਜਾਬ ਵਿੱਚ ਮੰਗਲਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਦਰਜ ਹੋਇਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 32 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
ਕਦੋਂ ਮਿਲੇਗੀ ਦਿੱਲੀ ਵਾਸੀਆਂ ਨੂੰ ਕੜਕਦੀ ਗਰਮੀ ਤੋਂ ਰਾਹਤ?: ਮੌਸਮ ਵਿਭਾਗ ਨੇ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ 'ਚ ਕਈ ਥਾਵਾਂ 'ਤੇ ਗਰਮੀ ਦੀ ਲਹਿਰ ਦੇ ਨਾਲ ਆਸਮਾਨ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਦਿਨ ਦੇ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਆਈਐਮਡੀ ਦੇ ਸੱਤ ਦਿਨਾਂ ਦੀ ਭਵਿੱਖਬਾਣੀ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ ਬੁੱਧਵਾਰ ਤੋਂ ਕੁਝ ਰਾਹਤ ਮਿਲੇਗੀ।
ਮੌਸਮ ਵਿਭਾਗ ਮੁਤਾਬਕ ਬੁੱਧਵਾਰ 19 ਜੂਨ ਤੋਂ ਬਾਅਦ ਇੱਕ ਨਵਾਂ ਪੱਛਮੀ ਗੜਬੜ ਉੱਤਰ-ਪੱਛਮੀ ਭਾਰਤ ਵੱਲ ਵਧੇਗਾ, ਜਿਸ ਦਾ ਅਸਰ ਰਾਸ਼ਟਰੀ ਰਾਜਧਾਨੀ 'ਤੇ ਵੀ ਪਵੇਗਾ ਅਤੇ ਰਾਹਤ ਮਿਲੇਗੀ। ਬੁੱਧਵਾਰ ਅਤੇ ਵੀਰਵਾਰ ਨੂੰ ਸ਼ਹਿਰ 'ਯੈਲੋ' ਅਲਰਟ 'ਤੇ ਰਹਿਣ ਦੀ ਸੰਭਾਵਨਾ ਹੈ, ਜਦਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 'ਗ੍ਰੀਨ' ਅਲਰਟ 'ਤੇ ਰੱਖਿਆ ਜਾਵੇਗਾ।
ਦੇਸ਼ ਦੇ ਮੌਸਮ ਦੀ ਸਥਿਤੀ: ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਅਸਾਮ ਅਤੇ ਮੇਘਾਲਿਆ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਅਤੇ 17 ਤੋਂ 20 ਜੂਨ ਦੇ ਵਿਚਕਾਰ ਕੁਝ ਥਾਵਾਂ 'ਤੇ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਪਾਣੀ ਭਰਨ ਅਤੇ ਹੜ੍ਹਾਂ ਦੀ ਸਥਿਤੀ ਬਣ ਸਕਦੀ ਹੈ। ਇਸ ਦੇ ਨਾਲ ਹੀ, ਦੱਖਣੀ ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ, ਤੇਲੰਗਾਨਾ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਦੱਖਣੀ ਉੜੀਸਾ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ, ਪੰਜਾਬ, ਹਰਿਆਣਾ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਛਿੱਟੇ, ਗਰਜ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ। ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼, ਲਕਸ਼ਦੀਪ, ਅੰਦਰੂਨੀ ਉੜੀਸਾ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਹਿਮਾਲਿਆ, ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਰਾਇਲਸੀਮਾ, ਅੰਦਰੂਨੀ ਕਰਨਾਟਕ, ਬਿਹਾਰ, ਝਾਰਖੰਡ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।