ਹੈਦਰਾਬਾਦ ਡੈਸਕ: ਮੌਸਮ ਵਿਭਾਗ ਦੇ ਅਨੁਸਾਰ, ਅੱਜ ਯਾਨੀ 2 ਜੂਨ ਨੂੰ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਤੂਫ਼ਾਨ ਅਤੇ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ। ਉੱਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਕੁਝ ਖੇਤਰਾਂ ਵਿੱਚ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।
ਦੂਜੇ ਪਾਸੇ, ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਐਤਵਾਰ ਨੂੰ ਮੀਂਹ ਦੀ ਸੰਭਾਵਨਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
ਮੌਸਮ ਵਿਭਾਗ ਦੀ ਭੱਵਿਖਬਾਣੀ: ਦੇਸ਼ ਦੇ ਕਈ ਸੂਬਿਆਂ 'ਚ ਇਨ੍ਹੀਂ ਦਿਨੀਂ ਬੇਹੱਦ ਗਰਮੀ ਪੈ ਰਹੀ ਹੈ। ਹਾਲਾਂਕਿ, ਭਾਰਤ 'ਚ ਮਾਨਸੂਨ ਆ ਗਿਆ ਹੈ, ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਯਾਨੀ 2 ਜੂਨ ਨੂੰ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਤੂਫ਼ਾਨ ਅਤੇ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ। ਉੱਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਕੁਝ ਖੇਤਰਾਂ ਵਿੱਚ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ: ਦੇਸ਼ ਦੀ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਨੂੰ ਹਲਕੀ ਬੂੰਦਾਬਾਂਦੀ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਅੱਜ 2 ਜੂਨ ਨੂੰ ਦਿੱਲੀ-ਐਨਸੀਆਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ 'ਚ ਇਸ ਹਫ਼ਤੇ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ, ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43 ਤੋਂ 44 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ ਅਤੇ ਘੱਟੋ-ਘੱਟ ਤਾਪਮਾਨ 29 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਦੇਸ਼ ਦੇ ਮੌਸਮ ਦੀ ਸਥਿਤੀ: ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਲਕਸ਼ਦੀਪ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ ਅਤੇ ਮੇਘਾਲਿਆ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਜਦਕਿ, ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ-ਪੂਰਬੀ ਭਾਰਤ, ਉੜੀਸਾ, ਤੇਲੰਗਾਨਾ, ਤਾਮਿਲਨਾਡੂ ਅਤੇ ਉੱਤਰ-ਪੂਰਬੀ ਬਿਹਾਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।