ਹੈਦਰਾਬਾਦ ਡੈਸਕ: ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਤਾਪਮਾਨ ਵਧਦਾ ਜਾ ਰਿਹਾ ਹੈ। ਪਰ, ਜਲਦ ਇਸ ਤੋਂ ਰਾਹਤ ਮਿਲਣ ਦੀ ਆਸ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 28 ਜੂਨ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਕੀਤੀ ਹੈ। ਅੱਜ ਪੰਜਾਬ ਵਿੱਚ ਸੋਮਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਦਰਜ ਹੋਇਆ ਹੈ।
26 ਤੋਂ ਪ੍ਰੀ-ਮਾਨਸੂਨ ਦੇਵੇਗਾ ਦਸਤਕ : ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। 26 ਅਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਨਹੀਂ ਤਾਂ ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਜਦਕਿ 28 ਜੂਨ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ। ਵੀਰਵਾਰ ਨੂੰ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈ ਸਕਦਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ ਰਹੇਗਾ। ਵੀਰਵਾਰ ਦੁਪਹਿਰ ਤੱਕ ਗਰਜ ਨਾਲ ਮੀਂਹ ਪੈ ਸਕਦਾ ਹੈ।
ਦੇਸ਼ ਦੇ ਕਈ ਸੂਬਿਆਂ ਮੀਂਹ ਦਾ ਅਲਰਟ: ਮੌਸਮ ਵਿਭਾਗ ਦੇ ਅਨੁਸਾਰ, ਅੱਜ ਯਾਨੀ 24 ਜੂਨ ਨੂੰ ਕਰਨਾਟਕ, ਤਾਮਿਲਨਾਡੂ, ਗੁਜਰਾਤ, ਮਹਾਰਾਸ਼ਟਰ ਅਤੇ ਗੋਆ ਵਿੱਚ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਿਹਾਰ ਅਤੇ ਝਾਰਖੰਡ 'ਚ 25 ਜੂਨ ਨੂੰ ਬੇਹੱਦ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 24 ਜੂਨ ਤੋਂ 29 ਜੂਨ ਤੱਕ ਦਿੱਲੀ ਵਿੱਚ ਗਰਜ਼-ਤੂਫ਼ਾਨ ਦੇ ਨਾਲ ਹਲਕੇ ਤੋਂ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ: ਦਿੱਲੀ 'ਚ ਮੌਸਮ ਬਦਲ ਗਿਆ ਹੈ ਅਤੇ ਪ੍ਰੀ-ਮਾਨਸੂਨ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ, ਜਿਸ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਅਨੁਸਾਰ, 24 ਜੂਨ ਤੋਂ 29 ਜੂਨ ਤੱਕ ਦਿੱਲੀ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲਾਂ ਦੀ ਆਵਾਜਾਈ ਜਾਰੀ ਰਹੇਗੀ।
ਦੇਸ਼ ਦੇ ਮੌਸਮ ਦੀ ਸਥਿਤੀ: ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਮੱਧਮ ਤੋਂ ਭਾਰੀ ਮੀਂਹ ਦੇ ਨਾਲ ਕੁਝ ਬਹੁਤ ਹੀ ਹਲਕੀ ਬਾਰਿਸ਼ ਹੋ ਸਕਦੀ ਹੈ। ਜਦਕਿ ਕੋਂਕਣ ਅਤੇ ਗੋਆ, ਦੱਖਣੀ ਗੁਜਰਾਤ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼, ਸਿੱਕਮ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਮੀਂਹ ਪੈ ਸਕਦਾ ਹੈ।
ਇਸ ਤੋਂ ਇਲਾਵਾ, ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੂਰਬੀ ਗੁਜਰਾਤ, ਉੜੀਸਾ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਇਲਸੀਮਾ, ਅੰਦਰੂਨੀ ਕਰਨਾਟਕ, ਗੰਗਾ ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।