ਹੈਦਰਾਬਾਦ ਡੈਸਕ : ਮੌਸਮ ਵਿਭਾਗ ਮੁਤਾਬਕ, ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਮੀਂਹ ਪਿਆ ਜਿਸ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਮੌਸਮ ਵਿਭਾਗ ਨੇ ਰੈਡ ਅਲਰਟ ਵੀ ਜਾਰੀ ਕੀਤਾ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਮੌਸਮ ਸਾਫ ਅਤੇ ਗਰਮ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
ਦਿੱਲੀ ਦਾ ਮਾਹੌਲ: ਦਿੱਲੀ 'ਚ 29 ਮਈ ਤੱਕ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਤੇਜ਼ ਗਰਮ ਹਵਾਵਾਂ ਚੱਲਣਗੀਆਂ ਅਤੇ ਦਿਨ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43 ਤੋਂ 45 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 31 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਾਣੋ, ਕਦੋਂ ਹੁੰਦਾ ਹੀਟਵੇਵ ਦਾ ਅਲਰਟ: ਮੈਦਾਨੀ ਖੇਤਰਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ, ਤੱਟਵਰਤੀ ਖੇਤਰਾਂ ਵਿੱਚ 37 ਡਿਗਰੀ ਸੈਲਸੀਅਸ ਤੋਂ ਉੱਪਰ ਅਤੇ ਪਹਾੜੀ ਖੇਤਰਾਂ ਵਿੱਚ 30 ਡਿਗਰੀ ਸੈਲਸੀਅਸ ਤੋਂ ਉੱਪਰ ਜਾਣ 'ਤੇ ਮੌਸਮ ਵਿਭਾਗ ਹੀਟਵੇਵ ਦਾ ਐਲਾਨ ਕਰਦਾ ਹੈ। ਇਹ ਅੰਕੜੇ ਮੌਸਮ ਵਿਭਾਗ ਨੇ ਖੁਦ ਤੈਅ ਕੀਤੇ ਹਨ।
ਜਦੋਂ ਲਗਾਤਾਰ ਦੋ ਦਿਨ ਤਾਪਮਾਨ ਆਮ ਨਾਲੋਂ 4.5 ਡਿਗਰੀ ਸੈਲਸੀਅਸ ਵੱਧ ਰਹਿੰਦਾ ਹੈ, ਤਾਂ ਮੌਸਮ ਵਿਭਾਗ ਕਿਸੇ ਸਥਾਨ 'ਤੇ ਹੀਟਵੇਵ ਘੋਸ਼ਿਤ ਕਰਦਾ ਹੈ। ਪਰ, ਜਿਵੇਂ ਹੀ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਜਾਂਦਾ ਹੈ, ਮੌਸਮ ਵਿਭਾਗ ਕਿਸੇ ਵੀ ਸਥਾਨ ਦੀ ਪਰਵਾਹ ਕੀਤੇ ਬਿਨਾਂ ਹੀਟਵੇਵ ਦਾ ਐਲਾਨ ਕਰ ਦਿੰਦਾ ਹੈ। ਪਰ ਇਸ ਵਿੱਚ ਨਮੀ ਵਾਲੀਆਂ ਗਰਮੀ ਦੀਆਂ ਲਹਿਰਾਂ ਸ਼ਾਮਲ ਨਹੀਂ ਹਨ।