ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਮੌਸਮ ਵਿਭਾਗ ਨੇ ਰੈਡ ਅਲਰਟ ਵੀ ਜਾਰੀ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
ਪਾਰਾ @50 : ਦਿੱਲੀ ਦੇ ਕੁਝ ਹਿੱਸਿਆਂ 'ਚ ਮੰਗਲਵਾਰ ਨੂੰ ਵੀ ਪਾਰਾ ਵਧ ਕੇ 50 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਦਿੱਲੀ ਤੋਂ ਇਲਾਵਾ ਅੱਧਾ ਭਾਰਤ ਵੀ ਸੂਰਜ ਦੀ ਅੱਗ ਵਿੱਚ ਸੜ ਰਿਹਾ ਹੈ। ਚਾਹੇ ਰਾਜਸਥਾਨ-ਗੁਜਰਾਤ-ਪੰਜਾਬ ਜਾਂ ਹਰਿਆਣਾ ਅਤੇ ਯੂਪੀ-ਐਮਪੀ, ਪਹਾੜੀ ਖੇਤਰ ਵੀ ਭਿਆਨਕ ਗਰਮੀ ਨਾਲ ਬੇਹਾਲ ਹਨ।
ਮਾਨਸੂਨ ਕਦੋਂ ਦੇਵੇਗਾ ਦਸਤਕ: ਮੌਸਮ ਵਿਭਾਗ ਨੇ 1 ਜੂਨ ਤੱਕ ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਭਾਰਤ, ਲਕਸ਼ਦੀਪ, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਤੱਟਵਰਤੀ ਕਰਨਾਟਕ ਅਤੇ ਉੱਤਰ-ਪੂਰਬੀ ਬਿਹਾਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਾਮਿਲਨਾਡੂ, ਕੋਂਕਣ ਅਤੇ ਗੋਆ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਹਿਮਾਲਿਆ ਵਿੱਚ 30 ਮਈ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ।