ਹੈਦਰਾਬਾਦ ਡੈਸਕ: ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਤਿੰਨ ਦਿਨਾਂ ਵਿੱਚ ਦੇਸ਼ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਦੌਰਾਨ ਭਾਵ ਬੁੱਧਵਾਰ ਤੱਕ ਉੱਤਰ-ਪੱਛਮ (ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ ਅਤੇ ਗੋਆ), ਕੇਂਦਰੀ (ਮੱਧ ਪ੍ਰਦੇਸ਼, ਛੱਤੀਸਗੜ੍ਹ) ਅਤੇ ਪੂਰਬੀ ਭਾਰਤ (ਬਿਹਾਰ, ਝਾਰਖੰਡ, ਉੜੀਸਾ ਅਤੇ ਪੱਛਮੀ ਬੰਗਾਲ) ਵਿੱਚ ਲੂ ਘੱਟ ਤੀਬਰਤਾ ਨਾਲ ਜਾਰੀ ਰਹਿਣ ਦੀ ਸੰਭਾਵਨਾ ਹੈ।
ਦੂਜੇ ਪਾਸੇ, ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ ਹੈ। 02 ਜੂਨ 2024 ਨੂੰ ਅੰਮ੍ਰਿਤਸਰ (ਪੰਜਾਬ) ਵਿੱਚ ਵੱਧ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
ਦਿੱਲੀ ਦਾ ਮਾਹੌਲ: ਰਾਸ਼ਟਰੀ ਰਾਜਧਾਨੀ 'ਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਸੀ, ਜੋ ਸੀਜ਼ਨ ਦੇ ਆਮ ਨਾਲੋਂ ਦੋ ਡਿਗਰੀ ਜ਼ਿਆਦਾ ਹੈ। ਉਥੇ ਹੀ, ਦੱਖਣੀ ਦਿੱਲੀ ਦੇ ਅਯਾ ਨਗਰ 'ਚ ਤਾਪਮਾਨ 43.4 ਡਿਗਰੀ ਸੈਲਸੀਅਸ, ਰਿਜ 'ਚ 43.7 ਡਿਗਰੀ ਸੈਲਸੀਅਸ ਅਤੇ ਪਾਲਮ 'ਚ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਯਾਨੀ 3 ਜੂਨ ਨੂੰ ਦਿੱਲੀ ਵਿੱਚ ਮੀਂਹ ਦੇ ਨਾਲ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਤਾਪਮਾਨ 'ਚ ਕੁਝ ਵਾਧਾ ਹੋਣ ਦੀ ਸੰਭਾਵਨਾ ਹੈ।
ਦੇਸ਼ ਦੇ ਮੌਸਮ ਦੀ ਸਥਿਤੀ: ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਲਕਸ਼ਦੀਪ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ ਅਤੇ ਮੇਘਾਲਿਆ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਜਦਕਿ, ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ-ਪੂਰਬੀ ਭਾਰਤ, ਉੜੀਸਾ, ਤੇਲੰਗਾਨਾ, ਤਾਮਿਲਨਾਡੂ ਅਤੇ ਉੱਤਰ-ਪੂਰਬੀ ਬਿਹਾਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।