ETV Bharat / state

ਅੱਜ ਇੱਥੇ ਹੋ ਸਕਦੀ ਹੈ ਗੜ੍ਹੇਮਾਰੀ ਤੇ ਕਰਨਾ ਪੈ ਸਕਦਾ ਤੂਫਾਨ ਨਾਲ ਸਾਹਮਣਾ ; ਜਾਣੋ ਪੰਜਾਬ ਸਣੇ ਦੇਸ਼ ਦੇ ਮੌਸਮ ਦਾ ਹਾਲ - Weather Update

Today Weather 7 June : ਆਈਐਮਡੀ ਨੇ 7 ਤੋਂ 10 ਜੂਨ ਤੱਕ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਝਾਰਖੰਡ, ਪੰਜਾਬ, ਹਰਿਆਣਾ, ਦਿੱਲੀ, ਬਿਹਾਰ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। 7 ਜੂਨ ਨੂੰ ਪੱਛਮੀ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਤੂਫ਼ਾਨ (50-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। ਜਾਣਨ ਲਈ ਪੜ੍ਹੋ ਪੂਰੀ ਖ਼ਬਰ।

Today Weather 7 June
Today Weather 7 June (Etv Bharat (ਗ੍ਰਾਫਿਕਸ))
author img

By ETV Bharat Punjabi Team

Published : Jun 7, 2024, 7:38 AM IST

ਹੈਦਰਾਬਾਦ ਡੈਸਕ: ਅੱਜ ਯਾਨੀ ਸ਼ੁੱਕਰਵਾਰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਦੂਜੇ ਪਾਸੇ, ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ ਹੈ।

Today Weather 7 June
ਪੰਜਾਬ ਵਿੱਚ ਤਾਪਮਾਨ (Etv Bharat (ਗ੍ਰਾਫਿਕਸ))

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।

ਦਿੱਲੀ ਦਾ ਮਾਹੌਲ: ਦਿੱਲੀ 'ਚ 8 ਜੂਨ ਤੱਕ ਬਿਜਲੀ ਅਤੇ ਧੂੜ ਭਰੀ ਹਨੇਰੀ ਦੇ ਨਾਲ-ਨਾਲ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਮੌਸਮ ਵਿਭਾਗ ਮੁਤਾਬਕ ਮੀਂਹ ਦੇ ਬਾਵਜੂਦ ਦਿੱਲੀ 'ਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਆਈਐਮਡੀ ਦੇ ਅਨੁਸਾਰ, ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43 ਤੋਂ 45 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ ਅਤੇ ਘੱਟੋ ਘੱਟ ਤਾਪਮਾਨ 29 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਦੇਸ਼ ਦੇ ਮੌਸਮ ਦੀ ਸਥਿਤੀ: ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਉੱਤਰੀ ਤਾਮਿਲਨਾਡੂ, ਕਰਨਾਟਕ, ਕੇਰਲ, ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਅਸਾਮ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਅਲੱਗ-ਥਲੱਗ ਭਾਰੀ ਬਾਰਿਸ਼ ਹੋ ਸਕਦੀ ਹੈ। ਜਦਕਿ ਲਕਸ਼ਦੀਪ, ਦੱਖਣੀ ਉੜੀਸਾ, ਤੇਲੰਗਾਨਾ, ਤਾਮਿਲਨਾਡੂ, ਮਰਾਠਵਾੜਾ, ਉੱਤਰ-ਪੂਰਬੀ ਭਾਰਤ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਉੱਤਰ-ਪੂਰਬੀ ਬਿਹਾਰ, ਦੱਖਣੀ ਛੱਤੀਸਗੜ੍ਹ, ਦੱਖਣੀ ਮੱਧ ਪ੍ਰਦੇਸ਼ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਉੱਤਰੀ-ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗਰਜ, ਧੂੜ ਭਰੀ ਹਨੇਰੀ ਅਤੇ ਛਿੱਟੇ ਪੈਣ ਦੀ ਸੰਭਾਵਨਾ ਹੈ। ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੜੀਸਾ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.